ਪੰਜਾਬ

ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਚੀਮਾ

ਕੌਮੀ ਮਾਰਗ ਬਿਊਰੋ | February 21, 2026 09:02 PM

ਮਾਨਸਾ-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ, ਮਾਨਸਾ ਵਿਖੇ ਲੜਕੀਆਂ ਦੇ ਨਵੇਂ ਹੋਸਟਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਉਚੇਰੀ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਆਉਣ ਵਾਲੀਆਂ ਧੀਆਂ ਲਈ ਸੁਰੱਖਿਅਤ ਅਤੇ ਮਿਆਰੀ ਸਿੱਖਿਆ ਸਹੂਲਤਾਂ ਯਕੀਨੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਲਗਭਗ 10 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬਣਨ ਵਾਲੇ ਇਸ ਗਰਲਜ਼ ਹੋਸਟਲ ਦਾ ਨਿਰਮਾਣ ਅਗਲੇ ਛੇ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਹ ਸਹੂਲਤ ਉਨ੍ਹਾਂ ਵਿਦਿਆਰਥਣਾਂ ਨੂੰ ਵੱਡੀ ਰਾਹਤ ਦੇਵੇਗੀ ਜੋ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਪੜ੍ਹਾਈ ਲਈ ਆਉਂਦੀਆਂ ਹਨ।”

ਉਨ੍ਹਾਂਅੱਗੇ ਐਲਾਨ ਕੀਤਾ, “ਕਾਲਜ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਇੱਕ ਅਤਿ-ਆਧੁਨਿਕ ਡਿਜੀਟਲ ਲਾਇਬ੍ਰੇਰੀ ਵੀ ਸਥਾਪਿਤ ਕੀਤੀ ਜਾਵੇਗੀ। ਇਹ ਡਿਜੀਟਲ ਲਾਇਬ੍ਰੇਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਸਹਾਈ ਹੋਵੇਗੀ।”

ਸੂਬੇ ਦੇ ਵਿਆਪਕ ਵਿਕਾਸ ਦੇ ਏਜੰਡੇ ’ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਾਰੇ ਖੇਤਰਾਂ ਵਿੱਚ ਸਰਬਪੱਖੀ ਵਿਕਾਸ ਦਾ ਗਵਾਹ ਬਣ ਰਿਹਾ ਹੈ।”
ਆਪਣੀ ਪਿਛਲੀ ਫੇਰੀ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ, “ਮੇਰੀ ਪਿਛਲੀ ਫੇਰੀ ਦੌਰਾਨ ਵਿਦਿਆਰਥਣਾਂ ਨੇ ਰਿਹਾਇਸ਼ੀ ਸਹੂਲਤਾਂ ਦੀ ਘਾਟ ਕਾਰਨ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ ਸੀ। ਉਨ੍ਹਾਂ ਦੀਆਂ ਚਿੰਤਾਵਾਂ ਦਾ ਤੁਰੰਤ ਨੋਟਿਸ ਲੈਂਦਿਆਂ ਅਸੀਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਅਤੇ ਪੀ.ਐਮ-ਊਸ਼ਾ ਸਕੀਮ ਤਹਿਤ ਇਸ ਕਰੋੜਾਂ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।”ਉਨ੍ਹਾਂ ਕਿਹਾ, “ਹੋਸਟਲ ਵਿੱਚ 122 ਵਿਦਿਆਰਥਣਾਂ ਦੇ ਰਹਿਣ ਲਈ ਕਮਰੇ ਹੋਣਗੇ, ਜੋ ਸਾਡੀਆਂ ਧੀਆਂ ਲਈ ਇੱਕ ਸੁਰੱਖਿਅਤ ਅਤੇ ਸਹਾਇਕ ਮਾਹੌਲ ਯਕੀਨੀ ਬਣਾਉਣਗੇ।”

ਰੁਜ਼ਗਾਰ ਦੇ ਮੋਰਚੇ ’ਤੇ ਪੰਜਾਬ ਸਰਕਾਰ ਦੇ ਰਿਕਾਰਡ ਬਾਰੇ ਦੱਸਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ 63, 000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਨ੍ਹਾਂ ਪਾਰਦਰਸ਼ੀ ਅਤੇ ਯੋਗਤਾ ਅਧਾਰਤ ਭਰਤੀਆਂ ਨੇ ਜਨਤਾ ਦਾ ਵਿਸ਼ਵਾਸ ਬਹਾਲ ਕੀਤਾ ਹੈ ਅਤੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਵਿੱਚ ਸਪੱਸ਼ਟ ਗਿਰਾਵਟ ਆਈ ਹੈ।”

ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਬਾਰੇ ਸਰਕਾਰ ਦੇ ਸਖ਼ਤ ਰੁਖ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ, “ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਮੈਂ ਇਹ ਸਪੱਸ਼ਟ ਕਰ ਦੇਣਾ ਚਾਹੁੰਦਾ ਹਾਂ ਕਿ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।”

ਇਸ ਮੌਕੇ ਮਾਨਸਾ ਦੇ ਵਿਧਾਇਕ ਡਾ: ਵਿਜੇ ਸਿੰਗਲਾ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ, “ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਇਸ ਅਹਿਮ ਬੁਨਿਆਦੀ ਢਾਂਚੇ ਲਈ ਧੰਨਵਾਦ ਕਰਦਾ ਹਾਂ, ਜਿਸ ਨਾਲ ਇਸ ਖੇਤਰ ਦੀਆਂ ਵਿਦਿਆਰਥਣਾਂ ਨੂੰ ਬਹੁਤ ਫਾਇਦਾ ਹੋਵੇਗਾ।”

ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ: ਬਰਿੰਦਰ ਕੌਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾਇਰੈਕਟਰ (ਸੀ.ਸੀ.) ਡਾ: ਅਮਰ ਇੰਦਰ ਸਿੰਘ ਦੇ ਸਵਾਗਤੀ ਭਾਸ਼ਣ ਨਾਲ ਹੋਈ, ਜਿਨ੍ਹਾਂ ਨੇ ਵਿਦਿਅਕ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੇ ਲਗਾਤਾਰ ਸਹਿਯੋਗ ਦੀ ਸ਼ਲਾਘਾ ਕੀਤੀ।

ਆਪਣੀ ਫੇਰੀ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਂਪਸ ਵਿੱਚ ਕਿੱਕਬਾਕਸਿੰਗ ਦੇ ਮੈਚ ਵੀ ਦੇਖੇ, ਖਿਡਾਰੀਆਂ ਦੀ ਲਗਨ ਅਤੇ ਅਨੁਸ਼ਾਸਨ ਲਈ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨਾਲ ਯਾਦਗਾਰੀ ਤਸਵੀਰਾਂ ਵੀ ਖਿਚਵਾਈਆਂ।

ਇਸ ਮੌਕੇ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਵਿੱਤ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ, ਡਾਇਰੈਕਟਰ ਅਮਨ ਮਿੱਤਲ, ਐਸ.ਡੀ.ਐਮ ਕਾਲਾ ਰਾਮ ਕਾਂਸਲ, ਨਗਰ ਕੌਂਸਲ ਪ੍ਰਧਾਨ ਸੁਨੀਲ ਕੁਮਾਰ ਨੀਨੂ ਅਤੇ ਕਈ ਹੋਰ ਪ੍ਰਸ਼ਾਸਨਿਕ ਅਤੇ ਸਿਆਸੀ ਸ਼ਖਸੀਅਤਾਂ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

22 ਵੇਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਦੀ ਹੋਈ ਆਰੰਭਤਾ- ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਗੁਰਬਾਣੀਂ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

22ਫਰਵਰੀ ਨੂੰ ਅੰਤਿਮ ਅਰਦਾਸ ਮੌਕੇ ਲਈ ਸਫ਼ਲ ਕਿਸਾਨ, ਲੇਖਕ ਤੇ ਸਮਾਜਿਕ ਆਗੂ ਬਾਪੂ ਜੀ ਸ. ਹਰੀ ਸਿੰਘ ਵਿਰਕ ਦਾ ਦੁਖਦਾਈ ਵਿਛੋੜਾ

 ਵਿਸ਼ਵ ਮਾਂ ਬੋਲੀ ਦਿਹਾੜੇ ਤੇ-- ਮੈਨੂੰ ਇਉਂ ਨਾ ਮਨੋਂ ਵਿਸਾਰ

ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ 'ਤੇ ਨਿੱਘੀਆਂ ਸ਼ੁਭਕਾਮਨਾਵਾਂ

ਹਰਜੋਤ ਬੈਂਸ ਵੱਲੋਂ ਪੰਜਾਬੀਆਂ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਦੀ ਵਧਾਈ; ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੀਤੇ ਉਪਰਾਲਿਆਂ ‘ਤੇ ਚਾਨਣਾ ਪਾਇਆ

ਅਕਾਲੀ ਦਲ ਕੇਂਦਰੀ ਏਸ਼ੀਆ ਨਾਲ ਵਪਾਰ ਵਾਸਤੇ ਵਾਹਗਾ ਤੇ ਫਾਜ਼ਿਲਕਾ ਬਾਰਡਰ ਖੋਲ੍ਹਣ ਲਈ ਵਚਨਬੱਧ: ਸੁਖਬੀਰ ਸਿੰਘ ਬਾਦਲ

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਗੁਰੂ ਦੀ ਗੋਲਕ, ਦਸਵੰਧ ਅਤੇ ਪੰਥਕ ਜਾਇਦਾਦਾਂ ਦੀ ਹਿਸਾਬਦੇਹੀ ਜਨਤਕ ਹੋਣੀ ਚਾਹੀਦੀ ਹੈ -ਬਾਪੂ ਤਰਸੇਮ ਸਿੰਘ

ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਤਖਤ ਪਟਨਾ ਸਾਹਿਬ ਨਤਮਸਤਕ ਹੋਏ