ਪੰਜਾਬ

22 ਵੇਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਦੀ ਹੋਈ ਆਰੰਭਤਾ- ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਗੁਰਬਾਣੀਂ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

ਕੌਮੀ ਮਾਰਗ ਬਿਊਰੋ | February 21, 2026 09:33 PM

ਲੁਧਿਆਣਾ- ਗੁਰੂ ਸਾਹਿਬਾਨ ਵੱਲੋ ਉਚਰੀ ਇਲਾਹੀ ਬਾਣੀ ਦੇ ਸਿਧਾਂਤਕ ਤੇ ਭਾਵਨਾਤਮਕ ਸੰਦੇਸ਼ ਨੂੰ ਸਮੁੱਚੇ ਵਿਸ਼ਵ ਭਰ ਵਿੱਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਤੱਕ ਪੁਹੰਚਾਣ ਤੇ ਸਮੁੱਚੀ ਲੋਕਾਈ ਨੂੰ ਸਰਬ ਸਾਂਝੀਵਾਲਤਾ ਦਾ ਹੋਕਾ ਦੇਣ ਹਿੱਤ ਜੋ ਵੱਡੇ ਉਪਰਾਲੇ ਗੁਰਬਾਣੀ ਕੀਰਤਨ ਦੇ ਪ੍ਰਚਾਰ ਤੇ ਪ੍ਰਸਾਰ ਰਾਹੀਂ ਪਿਛਲੇ ਲੰਬੇ ਸਮੇਂ ਤੋਂ ਅੰਮ੍ਰਿਤ ਸਾਗਰ ਕੰਪਨੀ ਦੇ ਵੱਲੋਂ ਕੀਤੇ ਜਾ ਰਹੇ ਹਨ।ਉਹ ਆਪਣੇ ਆਪ ਵਿੱਚ ਇੱਕ ਬੇ- ਮਿਸਾਲ ਕਾਰਜ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਥ ਦੀ ਮਹਿਨਾਜ਼ ਸ਼ਖਸੀਅਤ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਸਾਬਕਾ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਬੀਤੀ ਸ਼ਾਮ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਅੰਮ੍ਰਿਤ ਸਾਗਰ ਪ੍ਰੀਵਾਰ ਵੱਲੋ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਆਯੋਜਿਤ ਕੀਤੇ ਗਏ ਦੋ ਰੋਜ਼ਾ 22 ਵੇਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਦੇ ਪਹਿਲੇ ਦਿਨ ਦੇ ਸਮਾਗਮ ਅੰਦਰ ਵੱਡੀ ਗਿਣਤੀ ਵਿੱਚ ਇੱਕਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਕੀਤੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬਾਨ ਤੇ ਭਗਤਾਂ ਦੀਆਂ ਸਿੱਖਿਆਵਾਂ ਤੇ ਫਲਸਫ਼ੇ ਨੂੰ ਵੱਧ ਤੋ ਵੱਧ ਪ੍ਰਚਾਰਨ ਦੀ ਲੋੜ ਹੈ ਤਾਂ ਕੀ ਗੁਰੂ ਨਾਨਕ ਸਾਹਿਬ ਜੀ ਦੇ ਵੱਲੋਂ ਲਗਾਈ ਗਈ ਸਿੱਖੀ ਦੀ ਫੁੱਲਵਾੜੀ ਦੀਆਂ ਮਹਿਕਾਂ ਸਮੁੱਚੇ ਸੰਸਾਰ ਅੰਦਰ ਪੂਰੀ ਸੁਹਿਰਦਤਾ ਨਾਲ ਫੈਲ ਸਕਣ।ਸਮਾਗਮ ਦੌਰਾਨ ਪੁੱਜੇ ਪੰਥ ਦੇ ਪ੍ਰਸਿੱਧ ਵਿਦਵਾਨ ਭਾਈ ਸਾਹਿਬ ਭਾਈ ਹਰਪਾਲ ਸਿੰਘ ਜੀ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਆਪਣੇ ਧਰਮ ਵਿੱਚ ਪ੍ਰਪੱਕ ਹੋਣ ਤੇ ਪੰਥਕ ਇਕਜੁੱਟਤਾ ਦਾ ਭਾਵਪੂਰਵਕ ਸੰਦੇਸ਼ ਦਿੱਤਾ! ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਮੁੱਚੀ ਲੋਕਾਈ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਹਿੱਤ ਅੰਮ੍ਰਿਤ ਸਾਗਰ ਪ੍ਰੀਵਾਰ ਦੇ ਪ੍ਰਮੁੱਖ ਸ.ਬਲਬੀਰ ਸਿੰਘ ਭਾਟੀਆ, ਕਰਪ੍ਰੀਤ ਸਿੰਘ ਭਾਟੀਆ ਦੇ ਵੱਲੋ ਆਯੋਜਿਤ ਕੀਤੇ ਗਏ ਉਕਤ ਸ਼ੁਕਰਾਨਾ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਦੇ ਸਿਧਾਂਤ ਨਾਲ ਜੁੜਨ ਦੀ ਤਾਕੀਦ ਵੀ ਕੀਤੀ। ਇਸ ਦੌਰਾਨ ਸ਼ੁਕਰਨਾ ਸਮਾਗਮ ਦੇ ਪਹਿਲੇ ਦਿਨ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਤਰਨਵੀਰ ਸਿੰਘ (ਰੱਬੀ ਵੀਰ ਜੀ)ਭਾਈ ਮਹਿਤਾਬ ਸਿੰਘ ਜੀ ਜਲੰਧਰ ਵਾਲੇ, ਭਾਈ ਕੁਲਜੀਤ ਸਿੰਘ ਖਾਲਸਾ ਤੇ ਭਾਈ ਕਰਮਜੀਤ ਸਿੰਘ ਖਾਲਸਾ ਲੁਧਿਆਣੇ ਵਾਲੇ ਅਤੇ
ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥਿਆਂ ਨੇ ਵਿਸ਼ੇਸ਼ ਤੌਰ ਤੇ ਆਪਣੀਆਂ ਹਾਜ਼ਰੀਆਂ ਭਰ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ । ਸਮਾਗਮ ਦੌਰਾਨ ਅੰਮ੍ਰਿਤ ਸਾਗਰ ਕੰਪਨੀ ਦੇ ਪ੍ਰਮੁੱਖ ਸ.ਬਲਬੀਰ ਸਿੰਘ ਭਾਟੀਆ, ਸ.ਕਰਨਪ੍ਰੀਤ ਸਿੰਘ ਭਾਟੀਆ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ ਤੇ ਪ੍ਰਬੰਧਕ ਕਮੇਟੀ ਦੇ ਮੈਬਰਾਂ ਵੱਲੋ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਸਮੇਤ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਸਾਬਕਾ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਸਾਹਿਬ ਭਾਈ ਹਰਪਾਲ ਸਿੰਘ ਜੀ ਸ੍ਰੀ ਫ਼ਤਹਿਗੜ੍ਹ ਸਾਹਿਬ, ਗਿਆਨੀ ਅਮਰਜੀਤ ਸਿੰਘ ਜੀ
ਐਡੀਸ਼ਨਲ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗਿਆਨੀ ਬਲਵਿੰਦਰ ਸਿੰਘ ਜੀ ਅਰਦਾਸੀਆ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਕਈ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਜੈ ਕਾਰਿਆਂ ਦੀ ਗੂੰਜ ਵਿੱਚ ਸਿਰਪਾਉ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਬਾਬਾ ਅਜੀਤ ਸਿੰਘ, ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ, ਸ. ਮਨਿੰਦਰ ਸਿੰਘ ਆਹੂਜਾ ਪ੍ਰਧਾਨ ਸਿੱਖ ਨੌਜਵਾਨ ਸੇਵਾ ਸੁਸਾਇਟੀ, ਰਣਜੀਤ ਸਿੰਘ ਖਾਲਸਾ, ਰਾਜਵੰਤ ਸਿੰਘ ਵੋਹਰਾ, ਹਰਪਾਲ ਸਿੰਘ ਖਾਲਸਾ, ਇੰਦਰਬੀਰ ਸਿੰਘ ਬੱਤਰਾ ਵੀ ਮੌਜੂਦ ਸਨ!ਇਸ ਮੌਕੇ ਸਟੇਜ਼ ਸੱਕਤਰ ਦੀ ਸੇਵਾ ਨਿਭਾ ਰਹੇ ਸ.ਤਜਿੰਦਰਪਾਲ ਸਿੰਘ ਨੇ ਸਮੁੱਚੀਆਂ ਸੰਗਤਾਂ ਦਾ ਜ਼ੋਰਦਾਰ ਸ਼ਬਦਾਂ ਵਿੱਚ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹ ਅੰਮ੍ਰਿਤ ਸਾਗਰ ਸ਼ੁਕਰਨਾ ਸਮਾਗਮ ਵਿੱਚ ਆਪਣੀਆਂ ਵੱਧ ਤੋ ਵੱਧ ਹਾਜ਼ਰੀਆਂ ਭਰ ਕੇ ਗੁਰਬਾਣੀ ਦਾ ਲਾਹਾ ਪ੍ਰਾਪਤ ਕਰਨ ਤੇ ਆਪਣਾ ਜੀਵਨ ਸਫ਼ਲਾ ਕਰਨ।ਇਸ ਸਮੇਂ ਸਮਾਗਮ ਅੰਦਰ ਸ.ਜੋਗਿੰਦਰ ਸਿੰਘ ਸਲੂਜਾ, ਨਰਿੰਦਰ ਸਿੰਘ ਸਲੂਜਾ, ਹਰਭਜਨ ਸਿੰਘ, ਛਤਰਪਾਲ ਸਿੰਘ ਕਾਲੜਾ, ਇੰਦਰਪਾਲ ਸਿੰਘ ਕਾਲੜਾ, ਮਨਜੀਤ ਸਿੰਘ ਭਾਟੀਆ, ਭੁਪਿੰਦਰ ਸਿੰਘ ਅਰੋੜਾ, ਨਵਤੇਜ ਸਿੰਘ, ਪਰਦੀਪ ਸਿੰਘ ਨਾਗਪਾਲ, ਵਿਕਰਮ ਸਿੰਘ ਮੱਕੜ, ਗੁਰਮੀਤ ਸਿੰਘ ਕਾਲੜਾ, ਅੱਤਰ ਸਿੰਘ ਮੱਕੜ, , ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਹਰਬੰਸ ਸਿੰਘ ਰਾਜਾ, ਪਰਮਜੀਤ ਸਿੰਘ ਸੇਠੀ, ਸੁਖਵਿੰਦਰ ਸਿੰਘ ਹੈਪੀ ਕੋਚਰ, ਅਵਤਾਰ ਸਿੰਘ ਮਿੱਡਾ, ਗੁਰਦੀਪ ਸਿੰਘ ਡੀਮਾਰਟੇ, ਐਨ.ਐਸ.ਕਥੂਰੀਆ, ਸੁਰਿੰਦਰਪਾਲ ਸਿੰਘ ਭੁਟੀਆਨੀ, ਮਨਜੋਤ ਸਿੰਘ ਪਾਹਵਾ ਸਮੇਤ ਕਈ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

22ਫਰਵਰੀ ਨੂੰ ਅੰਤਿਮ ਅਰਦਾਸ ਮੌਕੇ ਲਈ ਸਫ਼ਲ ਕਿਸਾਨ, ਲੇਖਕ ਤੇ ਸਮਾਜਿਕ ਆਗੂ ਬਾਪੂ ਜੀ ਸ. ਹਰੀ ਸਿੰਘ ਵਿਰਕ ਦਾ ਦੁਖਦਾਈ ਵਿਛੋੜਾ

 ਵਿਸ਼ਵ ਮਾਂ ਬੋਲੀ ਦਿਹਾੜੇ ਤੇ-- ਮੈਨੂੰ ਇਉਂ ਨਾ ਮਨੋਂ ਵਿਸਾਰ

ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ 'ਤੇ ਨਿੱਘੀਆਂ ਸ਼ੁਭਕਾਮਨਾਵਾਂ

ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਚੀਮਾ

ਹਰਜੋਤ ਬੈਂਸ ਵੱਲੋਂ ਪੰਜਾਬੀਆਂ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਦੀ ਵਧਾਈ; ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੀਤੇ ਉਪਰਾਲਿਆਂ ‘ਤੇ ਚਾਨਣਾ ਪਾਇਆ

ਅਕਾਲੀ ਦਲ ਕੇਂਦਰੀ ਏਸ਼ੀਆ ਨਾਲ ਵਪਾਰ ਵਾਸਤੇ ਵਾਹਗਾ ਤੇ ਫਾਜ਼ਿਲਕਾ ਬਾਰਡਰ ਖੋਲ੍ਹਣ ਲਈ ਵਚਨਬੱਧ: ਸੁਖਬੀਰ ਸਿੰਘ ਬਾਦਲ

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਗੁਰੂ ਦੀ ਗੋਲਕ, ਦਸਵੰਧ ਅਤੇ ਪੰਥਕ ਜਾਇਦਾਦਾਂ ਦੀ ਹਿਸਾਬਦੇਹੀ ਜਨਤਕ ਹੋਣੀ ਚਾਹੀਦੀ ਹੈ -ਬਾਪੂ ਤਰਸੇਮ ਸਿੰਘ

ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਤਖਤ ਪਟਨਾ ਸਾਹਿਬ ਨਤਮਸਤਕ ਹੋਏ