ਨੈਸ਼ਨਲ

ਗੁਰਬਾਣੀ ਕੀਰਤਨ ਮਨੁੱਖਤਾ ਨੂੰ ਸ਼ੁੱਧ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੰਦਾ: ਹਰਮੀਤ ਸਿੰਘ ਕਾਲਕਾ

ਕੌਮੀ ਮਾਰਗ ਬਿਊਰੋ | February 22, 2026 09:30 PM

ਨਵੀਂ ਦਿੱਲੀ -ਸਰਦਾਰ ਹਰਮੀਤ ਸਿੰਘ ਕਾਲਕਾ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਵਰਲਡ ਪੰਜਾਬੀ ਆਰਗਨਾਈਜੇਸ਼ਨ ਅਤੇ ਸੰਨ ਫਾਊਂਡੇਸ਼ਨ
ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਵਿਸ਼ਾਲ ਸਲਾਨਾ ਕੀਰਤਨ ਸਮਾਗਮ ਕਰਵਾਇਆ ਗਿਆ।
ਪ੍ਰਧਾਨ ਕਾਲਕਾ ਨੇ ਕਿਹਾ ਕਿ ਗੁਰਬਾਣੀ ਕੀਰਤਨ ਮਨੁੱਖਤਾ ਨੂੰ ਅੰਦਰੋਂ ਸ਼ੁੱਧ ਕਰਦਾ ਹੈ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਆਤਮਿਕ ਜਾਗਰੂਕਤਾ ਅਤੇ ਗੁਰੂ ਘਰ ਨਾਲ ਜੁੜਾਵ ਸਭ ਤੋਂ ਪ੍ਰਭਾਵਸ਼ਾਲੀ ਮਾਰਗ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦਿੰਦੇ ਹਨ ਅਤੇ ਚੜ੍ਹਦੀ ਕਲਾ ਵਾਲਾ ਸਮਾਜ ਰਚਣ ਵਿੱਚ ਮੱਦਦਗਾਰ ਸਾਬਤ ਹੁੰਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਮੌਕੇ ‘ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ, ਗੁਰਬਾਣੀ ਕੀਰਤਨ ਦਾ ਰਸ ਮਾਣਿਆ ਅਤੇ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਨਸ਼ਾ ਮੁਕਤ ਜੀਵਨ ਜੀਊਣ ਦਾ ਫੈਸਲਾ ਕੀਤਾ। ਸਮਾਗਮ ਦੌਰਾਨ ਗੁਰਬਾਣੀ ਦੀਆਂ ਰਸਭਰੀਆਂ ਧੁੰਨਾਂ ਨਾਲ ਸਾਰਾ ਮਾਹੌਲ ਆਤਮਿਕ ਰੰਗ ਵਿੱਚ ਰੰਗਿਆ ਗਿਆ


ਪ੍ਰਧਾਨ ਕਾਲਕਾ ਨੇ ਵਰਲਡ ਪੰਜਾਬੀ ਆਰਗਨਾਈਜੇਸ਼ਨ ਅਤੇ ਸੰਨ ਫਾਊਂਡੇਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜਿਕ ਸੁਧਾਰ ਲਈ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦਾ ਸਾਂਝਾ ਉਪਰਾਲਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਵਿੱਚ ਵੀ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਇਸ ਤਰ੍ਹਾਂ ਦੇ ਆਤਮਿਕ ਅਤੇ ਜਾਗਰੂਕਤਾ ਭਰੇ ਸਮਾਗਮ ਕਰਵਾਉਂਦੀ ਰਹੇਗੀ।

Have something to say? Post your comment

 
 
 
 

ਨੈਸ਼ਨਲ

ਐਸਆਈਆਰ ਅਧੀਨ ਅੰਤਿਮ ਸੂਚੀਆਂ ਦੇ ਪ੍ਰਕਾਸ਼ਨ ਤੋਂ ਬਾਅਦ ਨੌਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਲਗਭਗ 8% ਵੋਟਰਾਂ ਦੇ ਨਾਮ ਹਟਾਏ ਗਏ

ਭਾਰਤ ਅਮਰੀਕਾ ਕਰ ਮੁਕਤ ਵਪਾਰ ਸਮਝੌਤੇ ਦੇ ਖਿਲਾਫ਼ ਮੁੱਖ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ

ਗਿਆਨੀ ਰਘਬੀਰ ਸਿੰਘ ਜੀ, ਤੁਹਾਡੇ ਪਰਿਵਾਰ ਦਾ ਪਾਲਣ ਪੋਸ਼ਨ ਪੰਥ ਕਰੇ ‘ਤੇ ਤੁਸੀਂ ਚਾਕਰੀ ਕਰੋ ਆਰਐਸਐਸ ਤੇ ਬੀਜੇਪੀ ਦੀ- ਸਰਨਾ

ਮਾਘ ਮੇਲੇ 'ਚ ਵੀ ਨਾਬਾਲਗਾਂ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ,' ਸ਼ਿਕਾਇਤਕਰਤਾ ਨੇ ਅਵਿਮੁਕਤੇਸ਼ਵਰਾਨੰਦ ਵਿਰੁੱਧ ਐਫਆਈਆਰ ਵਿੱਚ ਕੀਤਾ ਦਾਅਵਾ

'ਵਿਰੋਧ ਕਰਨ ਦਾ ਅਧਿਕਾਰ ਜਨਤਕ ਵਿਵਸਥਾ ਨੂੰ ਭੰਗ ਨਹੀਂ ਕਰ ਸਕਦਾ,' ਯੂਥ ਕਾਂਗਰਸ ਦੇ ਵਿਰੋਧ 'ਤੇ ਅਦਾਲਤ ਦੀ ਟਿੱਪਣੀ

ਕਾਂਗਰਸ ਨੇ ਆਰਟੀਆਈ ਵਿਧੀ ਨੂੰ ਮੁੜ ਸੁਰਜੀਤ ਕਰਨ ਲਈ ਰਾਸ਼ਟਰੀ ਸੰਮੇਲਨ ਦਾ ਰੱਖਿਆ ਪ੍ਰਸਤਾਵ

ਚੋਣ ਕਮਿਸ਼ਨ ਨੂੰ ਰਾਜ ਪੱਧਰ 'ਤੇ ਐੱਸ.ਆਈ.ਆਰ ਕਰਨ ਦਾ ਕੋਈ ਅਧਿਕਾਰ ਨਹੀਂ ਹੈ: ਮਨੀਸ਼ ਤਿਵਾੜੀ

ਪਤਨੀ ਵਲੋਂ ਪਤੀ ਨੂੰ ਦੱਸੇ ਬਿਨਾਂ ਉਸਦੇ ਮਾਪਿਆਂ ਦੇ ਘਰ ਰਹਿਣ 'ਤੇ ਪਤੀ ਵੱਲੋਂ ਮਾਰਿਆ ਗਿਆ ਥੱਪੜ ਬੇਰਹਿਮੀ ਨਹੀਂ: ਗੁਜਰਾਤ ਹਾਈ ਕੋਰਟ

ਆਤਿਸ਼ੀ ਵੀਡੀਓ ਵਿਵਾਦ: ਦਿੱਲੀ ਵਿਧਾਨ ਸਭਾ ਸਕੱਤਰੇਤ ਨੇ ਪੰਜਾਬ ਦੇ ਡੀਜੀਪੀ, ਤਿੰਨ ਹੋਰ ਅਧਿਕਾਰੀਆਂ ਨੂੰ ਸੰਮਨ ਭੇਜਿਆ

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਿਫਟ ਸਹੂਲਤ ਦੀ ਹੋਈ ਸ਼ੁਰੂਆਤ