ਪੰਜਾਬ

ਦਹਾਕਿਆਂ ਦੀ ਅਣਗਹਿਲੀ ਨੂੰ ਠੀਕ ਕਰ ਰਹੀ ਆਪ ਸਰਕਾਰ; ਸੂਬੇ ਦੇ ਸਾਰੇ 20,000 ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਜਾਰੀ: ਹਰਜੋਤ ਸਿੰਘ ਬੈਂਸ

ਕੌਮੀ ਮਾਰਗ ਬਿਊਰੋ | February 22, 2026 08:56 PM

ਚੰਡੀਗੜ੍ਹ-ਫਾਜ਼ਿਲਕਾ ਦੇ ਬਸਤੀ ਹਜ਼ੂਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦੀ ਮਾੜੀ ਹਾਲਤ ਬਾਰੇ ਨੋਟਿਸ ‘ਚ ਆਉਣ ਦੇ ਤੁਰੰਤ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦੀ ਇਮਾਰਤ ਦੀ ਨਵੇਂ ਸਿਰਿਓਂ ਉਸਾਰੀ ਕਰਨ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਤੁਰੰਤ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਲੋੜੀਂਦੇ ਕਦਮ ਚੁੱਕਣ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿੱਤਾ ਕਿ ਸਕੂਲ ਦੀ ਨਵੀਂ ਇਮਾਰਤ ਛੇ ਮਹੀਨਿਆਂ ਦੇ ਅੰਦਰ ਮੁਕੰਮਲ ਹੋ ਜਾਵੇਗੀ, ਜਿਸ ਦੀ ਉਹ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ।

ਇਸ ਮਾਮਲੇ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਸਤੀ ਹਜ਼ੂਰ ਵਿੱਚ ਸਰਕਾਰੀ ਸਕੂਲ ਦੀ ਮਾੜੀ ਹਾਲਤ ਬਾਰੇ ਕੱਲ੍ਹ ਮੇਰੇ ਧਿਆਨ ਵਿੱਚ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਮੈਂ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਦੇ ਨਿਰਦੇਸ਼ ਦੇ ਦਿੱਤੇ ਹਨ ਅਤੇ ਮੈਂ ਖੁਦ ਜਾ ਕੇ ਸਕੂਲ ਦੀ ਸਥਿਤੀ ਦਾ ਨਿਰੀਖਣ ਕਰਾਂਗਾ। ਉਨ੍ਹਾਂ ਕਿਹਾ ਕਿ ਇਸ ਸਕੂਲ ਕੋਲ ਅਗਲੇ 6 ਮਹੀਨਿਆਂ ਦੇ ਅੰਦਰ ਇੱਕ ਨਵੀਂ ਇਮਾਰਤ ਹੋਵੇਗੀ ਅਤੇ ਇਹ ਕੋਈ ਰਾਜਨੀਤਿਕ ਬਿਆਨ ਨਹੀਂ; ਸਗੋਂ ਮੇਰੀ ਨਿੱਜੀ ਗਰੰਟੀ ਹੈ।

ਸੂਬੇ ਦੇ ਸਕੂਲੀ ਬੁਨਿਆਦੀ ਢਾਂਚੇ ਵਿੱਚ ਵਿਆਪਕ ਸੁਧਾਰਾਂ ਬਾਰੇ ਗੱਲ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 20, 000 ਸਰਕਾਰੀ ਸਕੂਲ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸਕੂਲ ਸਾਨੂੰ ਪਿਛਲੀਆਂ ਸਰਕਾਰਾਂ ਦੀ ਦਹਾਕਿਆਂ ਦੀ ਅਣਗਹਿਲੀ ਕਰਕੇ ਪੂਰੀ ਤਰ੍ਹਾਂ ਖਸਤਾ ਹਾਲਤ ਵਿੱਚ ਵਿਰਾਸਤ ‘ਚ ਮਿਲੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਸੈਂਕੜੇ ਅਜਿਹੇ ਸਕੂਲਾਂ ਦੀ ਨੁਹਾਰ ਬਦਲੀ ਹੈ ਅਤੇ ਇਹ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਸਾਰੇ 20, 000 ਸਕੂਲਾਂ ਦੀ ਕਾਇਆਕਲਪ ਕਰਨ ਦੇ ਮਿਸ਼ਨ ‘ਤੇ ਹਾਂ ਅਤੇ ਸੂਬਾ ਸਰਕਾਰ ਪੂਰੀ ਵਚਨਬੱਧਤਾ ਅਤੇ ਪਾਰਦਰਸ਼ਤਾ ਨਾਲ ਇਸ ਟੀਚੇ ਵੱਲ ਲਗਾਤਾਰ ਅੱਗੇ ਵਧ ਰਹੀ ਹੈ।

ਸਿੱਖਿਆ ਸੁਧਾਰਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਿਰਫ਼ ਵੱਡੇ ਦਾਅਵਿਆਂ ਦਾ ਨਹੀਂ, ਬਲਕਿ ਜਵਾਬਦੇਹੀ ਅਤੇ ਨਿਰੰਤਰ ਕਾਰਵਾਈ ਦਾ ਸਫ਼ਰ ਹੈ ਅਤੇ ਸਿੱਖਿਆ ਮੇਰੇ ਲਈ ਕੋਈ ਰਾਜਨੀਤੀ ਨਹੀਂ; ਸਗੋਂ ਮੇਰਾ ਜਨੂੰਨ ਅਤੇ ਜ਼ਿੰਮੇਵਾਰੀ ਹੈ।

Have something to say? Post your comment

 
 
 
 

ਪੰਜਾਬ

ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ

ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਬਾਣੀ ਅਤੇ ਵਿਰਾਸਤ ਪੁਸਤਕ ਹੋਈ ਲੋਕ ਅਰਪਣ ਗੁਰਦੁਆਰਾ ਗੁਰੂ ਗਿਆਨ ਪ੍ਰਕਾਸ਼, ਲੁਧਿਆਣਾ ਵਿਖੇ

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ‘136ਵੇਂ ਸਥਾਪਨਾ ਦਿਵਸ’ ’ਤੇ ਧਾਰਮਿਕ ਸਮਾਗਮ ਕਰਵਾਇਆ ਗਿਆ

22 ਵਾਂ ਅੰਮ੍ਰਿਤ ਸਾਗਰ ਸ਼ੁਕਰਨਾ ਸਮਾਗਮ ਜੈਕਾਰਿਆਂ ਦੀ ਗੂੰਜ 'ਚ ਹੋਇਆ ਸੰਪਨ- ਪ੍ਰਮੁੱਖ ਸ਼ਖਸ਼ੀਅਤਾਂ ਨੂੰ ਕੀਤਾ ਗਿਆ ਸਨਮਾਨਿਤ

ਗਿਆਨੀ ਗੌਹਰ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੀਤੀ ਮੰਗ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਜਾਏ ਤਲਬ ਤੇ ਲਾਈ ਜਾਏ ਸਜ਼ਾ

22 ਵੇਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਦੀ ਹੋਈ ਆਰੰਭਤਾ- ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਗੁਰਬਾਣੀਂ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

22ਫਰਵਰੀ ਨੂੰ ਅੰਤਿਮ ਅਰਦਾਸ ਮੌਕੇ ਲਈ ਸਫ਼ਲ ਕਿਸਾਨ, ਲੇਖਕ ਤੇ ਸਮਾਜਿਕ ਆਗੂ ਬਾਪੂ ਜੀ ਸ. ਹਰੀ ਸਿੰਘ ਵਿਰਕ ਦਾ ਦੁਖਦਾਈ ਵਿਛੋੜਾ

 ਵਿਸ਼ਵ ਮਾਂ ਬੋਲੀ ਦਿਹਾੜੇ ਤੇ-- ਮੈਨੂੰ ਇਉਂ ਨਾ ਮਨੋਂ ਵਿਸਾਰ

ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ 'ਤੇ ਨਿੱਘੀਆਂ ਸ਼ੁਭਕਾਮਨਾਵਾਂ

ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਚੀਮਾ