ਪੰਜਾਬ

22 ਵਾਂ ਅੰਮ੍ਰਿਤ ਸਾਗਰ ਸ਼ੁਕਰਨਾ ਸਮਾਗਮ ਜੈਕਾਰਿਆਂ ਦੀ ਗੂੰਜ 'ਚ ਹੋਇਆ ਸੰਪਨ- ਪ੍ਰਮੁੱਖ ਸ਼ਖਸ਼ੀਅਤਾਂ ਨੂੰ ਕੀਤਾ ਗਿਆ ਸਨਮਾਨਿਤ

ਖਾਲਸਾ /ਕੌਮੀ ਮਾਰਗ ਬਿਊਰੋ | February 22, 2026 07:05 PM

ਲੁਧਿਆਣਾ - ਗੁਰਬਾਣੀ ਕੀਰਤਨ ਦੇ ਪ੍ਰਚਾਰ ਤੇ ਪ੍ਰਸਾਰ ਕਾਰਜਾਂ ਵਿੱਚ ਪਿਛਲੇ 35 ਸਾਲਾਂ ਤੋ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੀ ਕੰਪਨੀ ਅੰਮ੍ਰਿਤ ਸਾਗਰ ਦੇ ਪ੍ਰੀਵਾਰ ਵੱਲੋ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲਟਾਊਨ ਐਕਸਟੈਨਸ਼ਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਦੋ ਰੋਜ਼ਾ 22ਵੇਂ ਅੰਮ੍ਰਿਤ ਸਾਗਰ ਸ਼ੁਕਰਨਾ ਸਮਾਗਮ ਦੀ ਸਮਾਪਤੀ ਬੀਤੀ ਦੇਰ ਰਾਤ ਜੈਕਾਰਿਆਂ ਦੀ ਗੂੰਜ ਵਿੱਚ ਹੋਈ।ਇਸ ਦੌਰਾਨ ਆਯੋਜਿਤ ਕੀਤੇ ਗਏ ਸ਼ੁਕਰਾਨਾ ਸਮਾਗਮ ਅੰਦਰ ਵੱਡੀ ਗਿਣਤੀ ਵਿੱਚ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਜਵੱਦੀ ਟਕਸਾਲ ਦੇ ਮੁੱਖੀ ਸੰਤ ਬਾਬਾ ਅਮੀਰ ਸਿੰਘ ਜੀ ਨੇ
ਕਿਹਾ ਕਿ ਗੁਰੂ ਸਾਹਿਬਾਨ ਵੱਲੋ ਬਖਸ਼ੀ ਗਈ ਗੁਰਬਾਣੀ ਕੀਰਤਨ ਦੀ ਕਲਾ ਤਿੰਨ ਚੀਜਾਂ ਫਲਸਫਾ, ਕਾਵਿ-ਰਚਨਾ ਅਤੇ ਸੰਗੀਤ ਦਾ ਅਨੋਖਾ ਸੁਮੇਲ ਹੈ।ਜੋ ਮਨੁੱਖ ਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਨ ਦੇ ਨਾਲ ਨਾਲ ਮਨੁੱਖ ਨੂੰ ਮਨੁੱਖ ਨਾਲ ਜੋੜ ਕੇ ਸਮੁੱਚੀ ਮਨੁੱਖਤਾ ਨੂੰ ਪ੍ਰਮਾਤਮਾ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦਿੰਦੀ ਹੈ।ਉਨ੍ਹਾ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋ ਉਚਰੀ ਇਲਾਹੀ ਬਾਣੀ ਦੇ ਕੀਰਤਨ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਦੇ ਲਈ ਜੋ ਵੱਡਮੁੱਲੇ ਯਤਨ ਅੰਮ੍ਰਿਤ ਸਾਗਰ ਕੰਪਨੀ ਪਿਛਲੇ ਲੰਮੇ ਸਮੇਂ ਤੋ ਕਰ ਰਹੀ ਹੈ।ਉਹ ਇੱਕ ਸ਼ਲਾਘਾਯੋਗ ਕਾਰਜ ਹੈ। ਇਸ ਤੋ ਪਹਿਲਾਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਅੰਮ੍ਰਿਤ ਸਾਗਰ ਪਰਿਵਾਰ ਵੱਲੋਂ ਬੜੀ ਸ਼ਰਧਾ ਭਾਵਨਾ ਦੇ ਨਾਲ ਆਯੋਜਿਤ ਕੀਤੇ ਗਏ 22ਵੇਂ ਅੰਮ੍ਰਿਤ ਸਾਗਰ ਸ਼ੁਕਰਨਾ ਸਮਾਗਮ ਦੇ ਦੂਜੇ ਦਿਨ ਦੇ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਪ੍ਰਚਾਰਕ ਤੇ ਕੀਰਤਨੀਏ ਭਾਈ ਗੁਰਸ਼ਰਨ ਸਿੰਘ (ਮੁੱਖੀ ਭਾਈ ਦਇਆ ਸਿੰਘ ਚੈਰੀਟੇਬਲ ਟਰੱਸਟ) ਭਾਈ ਅਨੰਤਵੀਰ ਸਿੰਘ ਜੀ ਐਲ. ਏ ਵਾਲੇ, ਭਾਈ ਗਗਨਦੀਪ ਸਿੰਘ ਜੀ ਸ੍ਰੀ ਗੰਗਾਨਗਰ ਵਾਲੇ ਅਤੇ ਬੀਬੀ ਰਵਿੰਦਰ ਕੌਰ ਜੀ ਪਟਿਆਲੇ ਵਾਲਿਆ
ਦੇ ਕੀਰਤਨੀ ਜੱਥਿਆਂ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਸਮਾਗਮ ਅੰਦਰ ਇੱਕਤਰ ਹੋਈਆਂ ਸੰਗਤਾਂ ਨੂੰ ਗੁਰੂ ਜਸ ਰਾਹੀਂ ਨਿਹਾਲ ਕੀਤਾ। ਇਸ ਦੌਰਾਨ ਅੰਮ੍ਰਿਤ ਸਾਗਰ ਕੰਪਨੀ ਦੇ ਪ੍ਰਮੁੱਖ ਸ.ਬਲਬੀਰ ਸਿੰਘਭਾਟੀਆ, ਸ.ਕਰਨਪ੍ਰੀਤ ਸਿੰਘ ਭਾਟੀਆ , ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਮੇਜਰ ਸਿੰਘ ਖਾਲਸਾ, ਬਲਜੀਤ ਸਿੰਘ ਬੀਤਾ ਜੱਥੇਬੰਧਕ ਸਕੱਤਰ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ, ਮਾਤਾ ਵਿਪਨਪ੍ਰੀਤ ਕੌਰ, ਸ. ਮਨਿੰਦਰ ਸਿੰਘ ਆਹੂਜਾ ਸਮੇਤ ਕਈ ਹੋਰ ਪ੍ਰਮੁੱਖ ਸਖਸ਼ੀਅਤਾਂ ਨੇ ਸਾਂਝੇ ਰੂਪ ਵਿੱਚ ਅੰਮ੍ਰਿਤ ਸਾਗਰ ਸ਼ੁਕਰਨਾ ਸਮਾਗਮ ਅੰਦਰ ਵਿਸ਼ੇਸ਼ ਤੌਰ ਤੇ ਆਪਣੀਆਂ ਹਾਜ਼ਰੀਆਂ ਭਰਨ ਲਈ ਪੁੱਜੇ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਨਮਾਨ ਚਿੰਨ੍ਹ ਤੇ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ, ਉੱਥੇ ਨਾਲ ਹੀ ਅੰਮ੍ਰਿਤ ਸਾਗਰ ਪਰਿਵਾਰ ਦੇ ਪ੍ਰਮੁੱਖ ਸ.ਬਲਬੀਰ ਸਿੰਘ ਭਾਟੀਆ, ਸ.ਕਰਨਪ੍ਰੀਤ ਸਿੰਘ ਭਾਟੀਆ
ਅਤੇ ਪਰਿਵਾਰਕ ਮੈਬਰਾਂ ਵੱਲੋ
ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਜਿੰਨ੍ਹਾਂ ਵਿੱਚ ਮਾਤਾ ਵਿਪਨਪ੍ਰੀਤ ਕੌਰ, ਭਾਈ ਗੁਰਸ਼ਰਨ ਸਿੰਘ, ਸੰਤ ਬਾਬਾ ਅਮੀਰ ਸਿੰਘ ਮੁੱਖੀ ਜਵੱਦੀ ਟਕਸਾਲ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮੱਕੜ, ਸੁਖਵਿੰਦਰ ਸਿੰਘ ਹੈਪੀ ਕੋਚਰ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਮੇਜਰ ਸਿੰਘ ਖਾਲਸਾ, ਬਲਜੀਤ ਸਿੰਘ ਬੀਤਾ, ਗੁਰਦੁਆਰਾ ਕਮੇਟੀ ਦੇ ਸਮੂਹ ਮੈਬਰਾਂ, ਸ.ਮਨਿੰਦਰ ਸਿੰਘ ਆਹੂਜਾ ਪ੍ਰਧਾਨ ਸਿੱਖ ਨੌਜਵਾਨ ਸੇਵਾ ਸੁਸਾਇਟੀ, ਤਜਿੰਦਰਪਾਲ ਸਿੰਘ, ਇੰਦਰਪਾਲ ਸਿੰਘ ਬੱਤਰਾ, ਰਣਜੀਤ ਸਿੰਘ ਖਾਲਸਾ ਮੀਡੀਆ ਸਲਾਹਕਾਰਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸ਼ੁਕਰਨਾ ਸਮਾਗਮ ਅੰਦਰ ਗੁਰਦੁਆਰਾ ਸ਼੍ਰੀ ਕਲਗੀਧਰ ਸਿੰਘ ਸਭਾ ਦੇ ਪ੍ਰਧਾਨ ਸ.ਗੁਰਮੀਤ ਸਿੰਘ, ਸ.ਜਰਨੈਲ ਸਿੰਘ, ਸ.ਭੁਪਿੰਦਰਪਾਲ ਸਿੰਘ ਧਵਨ, ਬੀਬੀ ਭਾਨੀ ਜੀ ਭਲਾਈ ਟਰੱਸਟ ਦੇ ਸ. ਅਰਵਿੰਦਰਪਾਲ ਸਿੰਘ ਅਤੇ ਵੱਖ ਵੱਖ ਇਸਤਰੀ ਸਤਿਸੰਗ ਸਭਾਵਾਂ ਦੀਆਂ ਪ੍ਰਮੁੱਖ ਬੀਬੀਆਂ ਵੱਲੋ ਵਿਸੇਸ਼ ਤੌਰ ਤੇ ਸ. ਬਲਬੀਰ ਸਿੰਘ ਭਾਟੀਆ ਨੂੰ ਜੈਕਾਰਿਆਂ ਦੀ ਗੂੰਜ ਵਿੱਚ ਸਨਮਾਨਿਤ ਵੀ ਕੀਤਾ ਗਿਆ!ਸਮਾਗਮ ਅੰਦਰ ਸ.ਹਰਪਾਲ ਸਿੰਘ ਖਾਲਸਾ, ਸੁਰਿੰਦਰ ਸਿੰਘ ਚੌਹਾਨ , ਜੋਗਿੰਦਰ ਸਿੰਘ ਸਲੂਜਾ, ਨਰਿੰਦਰ ਸਿੰਘ ਸਲੂਜਾ , ਹਰਭਜਨ ਸਿੰਘ ਬੱਗਾ, ਰਘਬੀਰ ਸਿੰਘ, ਇੰਦਰਪਾਲ ਸਿੰਘ ਕਾਲੜਾ, ਮਨਜੀਤ ਸਿੰਘ ਖਾਲਸਾ, ਅਤੱਰ ਸਿੰਘ ਮੱਕੜ, ਮਹਿੰਦਰ ਸਿੰਘ ਡੰਗ ਰਜਿੰਦਰ ਸਿੰਘ ਡੰਗ, ਅਵਤਾਰ ਸਿੰਘ ਮਿੱਡਾ, ਪ੍ਰਿਤਪਾਲ ਸਿੰਘ, ਐਡਵੋਕੇਟ ਕ੍ਰਿਪਾਲ ਸਿੰਘ ਕਾਲੜਾ , ਪਰਮਜੀਤ ਸਿੰਘ ਸੇਠੀ, ਹਰਬੰਸ ਸਿੰਘ ਰਾਜਾ, ਸੁਰਿੰਦਰਪਾਲ ਸਿੰਘ ਭੁਟੀਆਣੀ, ਗੁਰਦੀਪ ਸਿੰਘ ਡੀਮਾਰਟੇ, ਨਰਿੰਦਰ ਸਿੰਘ ਕਥੂਰੀਆ, ਭੁਪਿੰਦਰ ਸਿੰਘ ਅਰੋੜਾ, ਪ੍ਰੇਮ ਸਿੰਘ, ਵਿਕਰਮ ਮੱਕੜ ਕਈ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਇਸ ਦੌਰਾਨ ਸਮੁੱਚੇ ਦੋ ਰੋਜ਼ਾ ਚੱਲੇ 22ਵੇ ਅੰਮ੍ਰਿਤ ਸਾਗਰ ਸ਼ੁਕਰਨਾ ਸਮਾਗਮ ਅੰਦਰ ਸਟੇਜ ਸਕੱਤਰ ਦੀ ਭੂਮਿਕਾ ਸ.ਮਨਿੰਦਰ ਸਿੰਘ ਆਹੂਜਾ ਨੇ ਬੜੀ ਬਾਖੂਬੀ ਨਾਲ ਨਿਭਾਈ।

 

Have something to say? Post your comment

 
 
 
 

ਪੰਜਾਬ

ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ

ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਬਾਣੀ ਅਤੇ ਵਿਰਾਸਤ ਪੁਸਤਕ ਹੋਈ ਲੋਕ ਅਰਪਣ ਗੁਰਦੁਆਰਾ ਗੁਰੂ ਗਿਆਨ ਪ੍ਰਕਾਸ਼, ਲੁਧਿਆਣਾ ਵਿਖੇ

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ‘136ਵੇਂ ਸਥਾਪਨਾ ਦਿਵਸ’ ’ਤੇ ਧਾਰਮਿਕ ਸਮਾਗਮ ਕਰਵਾਇਆ ਗਿਆ

ਗਿਆਨੀ ਗੌਹਰ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੀਤੀ ਮੰਗ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਜਾਏ ਤਲਬ ਤੇ ਲਾਈ ਜਾਏ ਸਜ਼ਾ

ਦਹਾਕਿਆਂ ਦੀ ਅਣਗਹਿਲੀ ਨੂੰ ਠੀਕ ਕਰ ਰਹੀ ਆਪ ਸਰਕਾਰ; ਸੂਬੇ ਦੇ ਸਾਰੇ 20,000 ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਜਾਰੀ: ਹਰਜੋਤ ਸਿੰਘ ਬੈਂਸ

22 ਵੇਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਦੀ ਹੋਈ ਆਰੰਭਤਾ- ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਗੁਰਬਾਣੀਂ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

22ਫਰਵਰੀ ਨੂੰ ਅੰਤਿਮ ਅਰਦਾਸ ਮੌਕੇ ਲਈ ਸਫ਼ਲ ਕਿਸਾਨ, ਲੇਖਕ ਤੇ ਸਮਾਜਿਕ ਆਗੂ ਬਾਪੂ ਜੀ ਸ. ਹਰੀ ਸਿੰਘ ਵਿਰਕ ਦਾ ਦੁਖਦਾਈ ਵਿਛੋੜਾ

 ਵਿਸ਼ਵ ਮਾਂ ਬੋਲੀ ਦਿਹਾੜੇ ਤੇ-- ਮੈਨੂੰ ਇਉਂ ਨਾ ਮਨੋਂ ਵਿਸਾਰ

ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ 'ਤੇ ਨਿੱਘੀਆਂ ਸ਼ੁਭਕਾਮਨਾਵਾਂ

ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਚੀਮਾ