ਪੰਜਾਬ

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ‘136ਵੇਂ ਸਥਾਪਨਾ ਦਿਵਸ’ ’ਤੇ ਧਾਰਮਿਕ ਸਮਾਗਮ ਕਰਵਾਇਆ ਗਿਆ

ਕੌਮੀ ਮਾਰਗ ਬਿਊਰੋ | February 22, 2026 07:07 PM

ਅੰਮ੍ਰਿਤਸਰ-¸ਖਾਲਸਾ ਕਾਲਜ ਗਵਰਨਿੰਗ ਕੌਂਸਲ ਹਮੇਸ਼ਾਂ ਤੋਂ ਹੀ ਸਿੱਖਿਆ ਦੇ ਨਾਲ-ਨਾਲ ਨੈਤਿਕ ਅਤੇ ਧਾਰਮਿਕ ਮੁੱਲਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਰਹੀ ਹੈ। 22 ਫਰਵਰੀ 1890 ’ਚ ਸਥਾਪਿਤ ਕੀਤੀ ਗਈ ਇਹ ਮਹਾਨ ਸੰਸਥਾ ਸਿਰਫ਼ ਇਕ ਸਿੱਖਿਆ ਸੰਸਥਾ ਹੀ ਨਹੀਂ, ਸਗੋਂ ਇਕ ਅਜਿਹਾ ਅੰਦੋਲਨ ਹੈ ਜਿਸ ਨੇ ਪੰਜਾਬ ’ਚ ਆਧੁਨਿਕ ਵਿੱਦਿਆ ਦੇ ਪ੍ਰਸਾਰ ’ਚ ਅਹਿਮ ਭੂਮਿਕਾ ਨਿਭਾਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਖਾਲਸਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਨੇ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਖਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਦੇ 136ਵੇਂ ਸਥਾਪਨਾ ਦਿਵਸ ਦੇ ਸਬੰਧ ’ਚ ਕਰਵਾਏ ਗਏ ਧਾਰਮਿਕ ਸਮਾਗਮ ਉਪਰੰਤ ਕੀਤਾ।

ਉਨ੍ਹਾਂ ਕਿਹਾ ਕਿ 136 ਸਾਲਾਂ ਦਾ ਇਹ ਸਫ਼ਰ ਸਿਰਫ਼ ਇਤਿਹਾਸਕ ਮਾਣ ਹੀ ਨਹੀਂ, ਸਗੋਂ ਸਿੱਖਿਆ ਅਤੇ ਆਧਿਆਤਮਿਕਤਾ ਦੇ ਮਿਲਾਪ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ਼ ਪਾਠ ਪੁਸਤਕਾਂ ਦੀ ਸਿੱਖਿਆ ਹੀ ਨਹੀਂ, ਸਗੋਂ ਉੱਚ ਆਦਰਸ਼ਾਂ ਅਤੇ ਚੰਗੇ ਚਰਿੱਤਰ ਦੀ ਪ੍ਰੇਰਣਾ ਦੇਣਾ ਵੀ ਸੰਸਥਾ ਦਾ ਮਕਸਦ ਹੈ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਪਰਸੋਂ ਤੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਰਵਣ ਸਿੰਘ ਗੁਰ ਜਸ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਸਿੱਖ ਧਰਮ ਦੀਆਂ ਮਹਾਨ ਪ੍ਰੰਪਰਾਵਾਂ ਅਤੇ ਮਨੁੱਖਤਾ ਦੀ ਭਲਾਈ ਲਈ ਸੇਵਾ ਦੇ ਮਹੱਤਵ ਨੂੰ ਉਜਾਗਰ ਕੀਤਾ।

ਇਸ ਮੌਕੇ ’ਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗਵਰਨਿੰਗ ਕੌਂਸਲ ਦੇ ਇਤਿਹਾਸ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਅੱਜ ਤੋਂ 136 ਸਾਲ ਪਹਿਲਾਂ ਬਲਕਿ 22 ਫਰਵਰੀ 1890 ਨੂੰ ਹੀ ‘ਖਾਲਸਾ ਕਾਲਜ ਸਥਾਪਨਾ ਕਮੇਟੀ’ ਲਾਹੌਰ ਹੋਂਦ ਵਿੱਚ ਆਈ, ਜਿਸ ਸਦਕਾ ‘ਖਾਲਸਾ ਕਾਲਜ ਮਿਡਲ ਸਕੂਲ’ ਅਤੇ ‘ਖਾਲਸਾ ਕਾਲਜ’ ਦੀ ਸਥਾਪਨਾ ਹੋਈ ਸੀ।ਉਨ੍ਹਾਂ ਕਿਹਾ ਕਿ ਇਸੇ ਕਮੇਟੀ ਨੇ ਅਗਾਂਹ ਆਪਣੇ ਬਦਲਵੇਂ ਨਾਵਾਂ ਤਹਿਤ ‘ਖਾਲਸਾ ਕਾਲਜ ਸੋਸਾਇਟੀ, ਅੰਮ੍ਰਿਤਸਰ’ ਅਤੇ ਫਿਰ ਸਮਾਂ ਬੀਤਣ ਉਪਰੰਤ ‘ਖਾਲਸਾ ਕਾਲਜ ਚੈਰੀਟੇਬਲ ਸੋਸਾਇਟੀ, ਅੰਮ੍ਰਿਤਸਰ’ ਦੇ ਰੂਪ ’ਚ ਵੱਖ-ਵੱਖ ਵਿੱਦਿਅਕ ਅਦਾਰਿਆਂ ਨੂੰ ਸਥਾਪਿਤ ਕਰਨ ਲਈ ਆਪਣੀਆਂ ਭੂਮਿਕਾਵਾਂ ਨਿਭਾਈਆਂ ਹਨ।

ਉਨ੍ਹਾਂ ਕਿਹਾ ਕਿ ਸੁਸਾਇਟੀ ਅਧੀਨ ਚੱਲ ਰਹੀਆਂ ਸੰਸਥਾਵਾਂ ਨੇ ਦੇਸ਼ ਅਤੇ ਵਿਦੇਸ਼ ’ਚ ਆਪਣਾ ਵਿਲੱਖਣ ਮੁਕਾਮ ਬਣਾਇਆ ਹੈ ਅਤੇ ਇੱਥੋਂ ਹਜ਼ਾਰਾਂ ਵਿਦਿਆਰਥੀ ਸਿੱਖਿਆ ਪ੍ਰਾਪਤ ਕਰਕੇ ਵੱਖ-ਵੱਖ ਖੇਤਰਾਂ ’ਚ ਮਹੱਤਵਪੂਰਨ ਅਹੁੱਦਿਆਂ ’ਤੇ ਸੇਵਾ ਨਿਭਾਉਂਦਿਆਂ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਸੰਸਥਾ ਵੱਲੋਂ ਵੱਖ-ਵੱਖ ਸਮਾਜਿਕ ਅਤੇ ਭਲਾਈ ਕਾਰਜ ਵੀ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ’ਚ ਵੀ ਅਜਿਹੇ ਧਾਰਮਿਕ ਅਤੇ ਸੰਸਕ੍ਰਿਤਿਕ ਕਾਰਜ ਜਾਰੀ ਰਹਿਣਗੇ ਤਾਂ ਜੋ ਨਵੀਂ ਪੀੜ੍ਹੀ ਨੂੰ ਆਪਣੇ ਧਰਮ ਅਤੇ ਸੰਸਕਾਰਾਂ ਨਾਲ ਜੋੜਿਆ ਜਾ ਸਕੇ।

ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਅਤੇ ਸਿੱਖ ਇਤਿਹਾਸ ਵਿਦਵਾਨ ਅਤੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਾਂਝੇ ਤੌਰ ’ਤੇ ਕਿਹਾ ਕਿ ਉਕਤ ਸਥਾਪਨਾ ਦਿਵਸ ਦੇ ਇਸ ਯਾਦਗਾਰ ਪਲ ਨੇ ਇਹ ਸਾਬਤ ਕਰ ਦਿੱਤਾ ਕਿ ਖਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਸਿੱਖਿਆ, ਸੰਸਕਾਰ ਅਤੇ ਸੇਵਾ ਦੀ ਪ੍ਰਤੀਕ ਸੰਸਥਾ ਹੈ, ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਰੌਸ਼ਨ ਭਵਿੱਖ ਵੱਲ ਪ੍ਰੇਰਿਤ ਕਰਦੀ ਸੀ, ਕਰਦੀ ਹੈ ਅਤੇ ਕਰਦੀ ਰਹੇਗੀ।

ਇਸ ਮੌਕੇ ਸ: ਮਜੀਠੀਆ ਨੇ ਸ: ਛੀਨਾ, ਡਾ. ਮਹਿਲ ਸਿੰਘ ਅਤੇ ਡਾ. ਗੋਗੋਆਣੀ ਨਾਲ ਮਿਲਕੇ ਭਾਈ ਸਾਹਿਬ ਭਾਈ ਗੁਰਮੇਜ ਨੂੰ ‘ਕੌਮ ਦਾ ਮਾਣ’ ਸਨਮਾਨ ਪੱਤਰ ਨਾਲ ਨਿਵਾਜਿਆ। ਇਸ ਉਪਰੰਤ ਸ: ਮਜੀਠੀਆ, ਸ: ਛੀਨਾ ਸਮੇਤ ਹੋਰਨਾਂ ਸਖਸ਼ੀਅਤਾਂ ਵੱਲੋਂ ਗਵਰਨਿੰਗ ਕੌਂਸਲ ਦੇ ਅੰਡਰ ਸੈਕਟਰੀ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ: ਧਰਮਿੰਦਰ ਸਿੰਘ ਰਟੌਲ ਦੁਆਰਾ ਅੰਗਰੇਜ਼ੀ ਦੀ ਲਿਖਤ ਪੁਸਤਕ ‘ਹਿਸਟਰੀ ਆਫ ਖਾਲਸਾ ਕਾਲਜ ਗਵਰਨਿੰਗ ਕੌਂਸਲ (1890 ਤੋਂ 2026)’ ਦੀ ਘੁੰਡ ਚੁਕਾਈ ਕੀਤੀ ਗਈ।

ਇਸ ਦੌਰਾਨ ਕੌਂਸਲ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਪ੍ਰਿੰਸੀਪਲਜ਼ ਨੇ ਕਿਹਾ ਕਿ ਸੋਸਾਇਟੀ ਨੇ ਸਿਰਫ਼ ਅਕਾਦਮਿਕ ਖੇਤਰ ’ਚ ਹੀ ਨਹੀਂ, ਸਗੋਂ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਸਮਾਜ ਸੇਵਾ ’ਚ ਵੀ ਅਹਿਮ ਯੋਗਦਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੋਸਾਇਟੀ ਨੇ ਹਮੇਸ਼ਾਂ ਸਮੇਂ ਦੀ ਲੋੜ ਅਨੁਸਾਰ ਨਵੇਂ ਕੋਰਸਾਂ ਅਤੇ ਆਧੁਨਿਕ ਢਾਂਚੇ ਨੂੰ ਅਪਨਾਇਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਿਸ਼ਵ-ਪੱਧਰੀ ਵਿੱਦਿਆ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ 136 ਸਾਲਾਂ ਦਾ ਇਹ ਸਫ਼ਰ ਸੁਸਾਇਟੀ ਦੇ ਸੰਸਥਾਪਕਾਂ ਦੀ ਦੂਰਦਰਸ਼ਤਾ ਅਤੇ ਲਗਨ ਦਾ ਨਤੀਜਾ ਹੈ।

ਇਸ ਮੌਕੇ ’ਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਰਿਸਰਚ ਡੀਨ ਡਾ. ਆਰ. ਕੇ. ਧਵਨ, ਐਗਜੇਮੀਨੇਸ਼ਨ ਕੰਟਰੋਲਰ ਡਾ. ਕੰਵਲਜੀਤ ਸਿੰਘ, ਕੌਂਸਲ ਦੇ ਵਧੀਕ ਆਨਰੇਰੀ ਸਕੱਤਰ ਡਾ. ਦਲਬੀਰ ਸਿੰਘ ਘੁੰਮਣ, ਜੁਆਇੰਟ ਸਕੱਤਰ ਸ: ਗੁਨਬੀਰ ਸਿੰਘ, ਸ: ਸੰਤੋਖ ਸਿੰਘ ਸੇਠੀ, ਸ: ਪਰਮਜੀਤ ਸਿੰਘ ਬੱਲ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਡਾ. ਸੁਖਬੀਰ ਕੌਰ ਮਾਹਲ, ਸ: ਕਰਮਜੀਤ ਸਿੰਘ ਭੱਟੀ, ਸ: ਗੁਰਮੀਤ ਸਿੰਘ ਭੱਟੀ, ਡਾ. ਰਮਿੰਦਰ ਕੌਰ, ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ, ਸ: ਤਜਿੰਦਰਪਾਲ ਸਿੰਘ ਸੰਧੂ, ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਪ੍ਰਿੰਸੀਪਲ ਡਾ. ਮਨਦੀਪ ਕੌਰ, ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ, ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਪ੍ਰਿੰਸੀਪਲ ਗੁਰਦੇਵ ਸਿੰਘ, ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ, ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਡਾਇਰੈਕਟਰ ਡਾ. ਮੰਜ਼ੂ ਬਾਲਾ, ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ, ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ, ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਪ੍ਰਿੰਸੀਪਲ ਸ: ਪਰਮਜੀਤ ਸਿੰਘ, ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ਼ ਆਦਿ ਸਮੇਤ ਹੋਰ ਅਧਿਆਪਕਾਂ, ਵਿਦਿਆਰਥੀਆਂ ਅਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ

ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਬਾਣੀ ਅਤੇ ਵਿਰਾਸਤ ਪੁਸਤਕ ਹੋਈ ਲੋਕ ਅਰਪਣ ਗੁਰਦੁਆਰਾ ਗੁਰੂ ਗਿਆਨ ਪ੍ਰਕਾਸ਼, ਲੁਧਿਆਣਾ ਵਿਖੇ

22 ਵਾਂ ਅੰਮ੍ਰਿਤ ਸਾਗਰ ਸ਼ੁਕਰਨਾ ਸਮਾਗਮ ਜੈਕਾਰਿਆਂ ਦੀ ਗੂੰਜ 'ਚ ਹੋਇਆ ਸੰਪਨ- ਪ੍ਰਮੁੱਖ ਸ਼ਖਸ਼ੀਅਤਾਂ ਨੂੰ ਕੀਤਾ ਗਿਆ ਸਨਮਾਨਿਤ

ਗਿਆਨੀ ਗੌਹਰ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੀਤੀ ਮੰਗ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਜਾਏ ਤਲਬ ਤੇ ਲਾਈ ਜਾਏ ਸਜ਼ਾ

ਦਹਾਕਿਆਂ ਦੀ ਅਣਗਹਿਲੀ ਨੂੰ ਠੀਕ ਕਰ ਰਹੀ ਆਪ ਸਰਕਾਰ; ਸੂਬੇ ਦੇ ਸਾਰੇ 20,000 ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਜਾਰੀ: ਹਰਜੋਤ ਸਿੰਘ ਬੈਂਸ

22 ਵੇਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਦੀ ਹੋਈ ਆਰੰਭਤਾ- ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਗੁਰਬਾਣੀਂ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

22ਫਰਵਰੀ ਨੂੰ ਅੰਤਿਮ ਅਰਦਾਸ ਮੌਕੇ ਲਈ ਸਫ਼ਲ ਕਿਸਾਨ, ਲੇਖਕ ਤੇ ਸਮਾਜਿਕ ਆਗੂ ਬਾਪੂ ਜੀ ਸ. ਹਰੀ ਸਿੰਘ ਵਿਰਕ ਦਾ ਦੁਖਦਾਈ ਵਿਛੋੜਾ

 ਵਿਸ਼ਵ ਮਾਂ ਬੋਲੀ ਦਿਹਾੜੇ ਤੇ-- ਮੈਨੂੰ ਇਉਂ ਨਾ ਮਨੋਂ ਵਿਸਾਰ

ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ 'ਤੇ ਨਿੱਘੀਆਂ ਸ਼ੁਭਕਾਮਨਾਵਾਂ

ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਚੀਮਾ