ਪੰਜਾਬ

ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ

ਕੌਮੀ ਮਾਰਗ ਬਿਊਰੋ | February 22, 2026 10:09 PM

ਲੁਧਿਆਣਾ, - ਆਮ ਆਦਮੀ ਪਾਰਟੀ ਦੇ ਵਲੰਟੀਅਰਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਲੁਧਿਆਣਾ ਵਿੱਚ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ। "ਪੂਰਵਾਂਚਲ ਸਨਮਾਨ ਰੈਲੀ" ਵਿੱਚ ਸ਼ਾਮਲ ਹੋਣ ਆਏ ਸੈਣੀ ਦਾ ਕਾਫ਼ਲਾ ਜਿਵੇਂ ਹੀ ਧੂਰੀ ਲਾਈਨ ਰੇਲਵੇ ਓਵਰ ਬ੍ਰਿਜ ਉੱਤਰਿਆ, 'ਆਪ' ਵਰਕਰਾਂ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਾਲੇ ਝੰਡੇ ਦਿਖਾ ਕੇ ਪੰਜਾਬ ਪ੍ਰਤੀ ਭਾਜਪਾ ਦੀਆਂ ਵਿਤਕਰੇ ਭਰੀਆਂ ਨੀਤੀਆਂ ਦਾ ਰੋਸ ਪ੍ਰਗਟਾਇਆ।

ਆਤਮ ਨਗਰ ਤੋਂ 'ਆਪ' ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ, "ਅਸੀਂ ਅੱਜ ਇਸ ਲਈ ਵਿਰੋਧ ਕਰ ਰਹੇ ਹਾਂ ਕਿਉਂਕਿ ਭਾਜਪਾ ਨੇ ਹਮੇਸ਼ਾ ਪੰਜਾਬ ਵਿਰੋਧੀ ਸਟੈਂਡ ਅਪਣਾਇਆ ਹੈ। ਉਹ ਕੇਂਦਰ ਵਿੱਚ ਬੈਠ ਕੇ ਪੰਜਾਬ ਦੇ ਸਿਹਤ, ਸਿੱਖਿਆ ਅਤੇ ਵਿਕਾਸ ਦੇ ਫੰਡ ਰੋਕਦੇ ਹਨ, ਅਤੇ ਇੱਥੇ ਆ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਪੰਜਾਬ ਦੀ ਜਨਤਾ ਭੋਲੀ ਨਹੀਂ ਹੈ, ਉਹ ਇਨ੍ਹਾਂ ਦੇ ਚਿਹਰੇ ਨੂੰ ਚੰਗੀ ਤਰ੍ਹਾਂ ਪਛਾਣਦੀ ਹੈ।"

ਇਸ ਮੌਕੇ 'ਆਪ' ਦੇ ਲੋਕ ਸਭਾ ਇੰਚਾਰਜ ਸ਼ਰਨਪਾਲ ਸਿੰਘ ਮਕੜ ਨੇ ਵੀ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ, "ਪੰਜਾਬ ਦੇ ਲੋਕ ਭਾਜਪਾ ਦੇ ਝੂਠੇ ਪ੍ਰਚਾਰ ਤੋਂ ਚੰਗੀ ਤਰ੍ਹਾਂ ਵਾਕਿਫ਼ ਹਨ। ਅੱਜ ਦਾ ਇਹ ਪ੍ਰਦਰਸ਼ਨ ਭਾਜਪਾ ਅਤੇ ਇਸ ਦੇ ਨੇਤਾਵਾਂ ਨੂੰ ਇੱਕ ਸਪੱਸ਼ਟ ਸੰਦੇਸ਼ ਹੈ ਕਿ ਉਹ ਪੰਜਾਬ ਵਿੱਚ ਆ ਕੇ ਆਪਣੀ ਕਿਸਾਨ ਵਿਰੋਧੀ, ਵਪਾਰ ਵਿਰੋਧੀ ਅਤੇ ਪੰਜਾਬ ਵਿਰੋਧੀ ਨੀਤੀਆਂ 'ਤੇ ਪਰਦਾ ਨਹੀਂ ਪਾ ਸਕਦੇ। ਤੁਹਾਨੂੰ ਪ੍ਰਚਾਰ ਕਰਨ ਦਾ ਹੱਕ ਹੈ, ਪਰ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਝੂਠੇ ਸਵਾਲ ਖੜ੍ਹੇ ਕਰਕੇ ਲੋਕਾਂ ਨੂੰ ਗੁਮਰਾਹ ਨਾ ਕਰੋ।"

ਪ੍ਰਦਰਸ਼ਨ ਦੌਰਾਨ 'ਆਪ' ਦੇ ਜ਼ਿਲ੍ਹਾ ਪ੍ਰਧਾਨ (ਲੁਧਿਆਣਾ) ਜਤਿੰਦਰ ਖੰਗੂੜਾ ਨੇ ਅੰਕੜੇ ਪੇਸ਼ ਕਰਦਿਆਂ ਭਾਜਪਾ 'ਤੇ ਪਲਟਵਾਰ ਕੀਤਾ। ਉਨ੍ਹਾਂ ਕਿਹਾ, "ਹਰਿਆਣਾ ਦੇ ਮੁੱਖ ਮੰਤਰੀ ਨੂੰ ਪੰਜਾਬ ਨੂੰ ਲੈਕਚਰ ਦੇਣ ਤੋਂ ਪਹਿਲਾਂ ਆਪਣੇ ਸੂਬੇ ਦੇ ਹਾਲਾਤ 'ਤੇ ਨਜ਼ਰ ਮਾਰਨੀ ਚਾਹੀਦੀ ਹੈ। ਕੇਂਦਰੀ ਏਜੰਸੀਆਂ ਦੀਆਂ ਰਿਪੋਰਟਾਂ ਮੁਤਾਬਕ, ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੰਜਾਬ ਦੇਸ਼ ਵਿੱਚ ਦੂਜੇ ਨੰਬਰ 'ਤੇ ਹੈ, ਜਦਕਿ ਹਰਿਆਣਾ ਵਿੱਚ 2023 ਵਿੱਚ 1000 ਤੋਂ ਵੱਧ ਅਤੇ 2024 ਵਿੱਚ 900 ਤੋਂ ਵੱਧ ਕਤਲ ਹੋਏ। ਉੱਥੇ ਔਰਤਾਂ ਅਤੇ ਦਲਿਤਾਂ ਖ਼ਿਲਾਫ਼ ਅੱਤਿਆਚਾਰ ਦੀਆਂ ਘਟਨਾਵਾਂ ਵੀ ਕਾਫ਼ੀ ਵੱਧ ਹਨ। ਪੰਜਾਬ ਦੇ ਕਿਸਾਨਾਂ 'ਤੇ ਕਰਜ਼ੇ ਦਾ ਬੋਝ ਉਸ ਵਕਤ ਵਧਿਆ ਜਦੋਂ ਭਾਜਪਾ ਇੱਥੇ ਸੱਤਾ ਵਿੱਚ ਸੀ। ਝੂਠੇ ਬਿਆਨਾਂ ਨਾਲ ਅੰਕੜੇ ਨਹੀਂ ਬਦਲੇ ਜਾ ਸਕਦੇ।"

'ਆਪ' ਆਗੂਆਂ ਦਾ ਕਹਿਣਾ ਸੀ ਕਿ ਹਰਿਆਣਾ ਸਰਕਾਰ ਨੂੰ ਪੰਜਾਬ ਵਿੱਚ ਸਿਆਸੀ ਲਾਹਾ ਲੈਣ ਦੀ ਬਜਾਏ ਆਪਣੇ ਸੂਬੇ ਦੀਆਂ ਗੰਭੀਰ ਸਮੱਸਿਆਵਾਂ ਨੂੰ ਹੱਲ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਭਾਜਪਾ ਵੱਲੋਂ ਕਰਵਾਈ ਗਈ ਪੂਰਵਾਂਚਲ ਸਨਮਾਨ ਰੈਲੀ ਵਿੱਚ ਸੀਐਮ ਸੈਣੀ ਤੋਂ ਇਲਾਵਾ ਪੰਜਾਬ ਭਾਜਪਾ ਦੇ ਵੱਡੇ ਆਗੂ ਵੀ ਮੌਜੂਦ ਸਨ। ਪਰ ਬਾਹਰ 'ਆਪ' ਵਲੰਟੀਅਰਾ ਦੇ ਰੋਸ ਨੇ ਉਨ੍ਹਾਂ ਦੇ ਇਸ ਸਿਆਸੀ ਇਕੱਠ ਨੂੰ ਮਾਤ ਪਾ ਦਿੱਤੀ।

Have something to say? Post your comment

 
 
 
 

ਪੰਜਾਬ

ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਬਾਣੀ ਅਤੇ ਵਿਰਾਸਤ ਪੁਸਤਕ ਹੋਈ ਲੋਕ ਅਰਪਣ ਗੁਰਦੁਆਰਾ ਗੁਰੂ ਗਿਆਨ ਪ੍ਰਕਾਸ਼, ਲੁਧਿਆਣਾ ਵਿਖੇ

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ‘136ਵੇਂ ਸਥਾਪਨਾ ਦਿਵਸ’ ’ਤੇ ਧਾਰਮਿਕ ਸਮਾਗਮ ਕਰਵਾਇਆ ਗਿਆ

22 ਵਾਂ ਅੰਮ੍ਰਿਤ ਸਾਗਰ ਸ਼ੁਕਰਨਾ ਸਮਾਗਮ ਜੈਕਾਰਿਆਂ ਦੀ ਗੂੰਜ 'ਚ ਹੋਇਆ ਸੰਪਨ- ਪ੍ਰਮੁੱਖ ਸ਼ਖਸ਼ੀਅਤਾਂ ਨੂੰ ਕੀਤਾ ਗਿਆ ਸਨਮਾਨਿਤ

ਗਿਆਨੀ ਗੌਹਰ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੀਤੀ ਮੰਗ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਜਾਏ ਤਲਬ ਤੇ ਲਾਈ ਜਾਏ ਸਜ਼ਾ

ਦਹਾਕਿਆਂ ਦੀ ਅਣਗਹਿਲੀ ਨੂੰ ਠੀਕ ਕਰ ਰਹੀ ਆਪ ਸਰਕਾਰ; ਸੂਬੇ ਦੇ ਸਾਰੇ 20,000 ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਜਾਰੀ: ਹਰਜੋਤ ਸਿੰਘ ਬੈਂਸ

22 ਵੇਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਦੀ ਹੋਈ ਆਰੰਭਤਾ- ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਗੁਰਬਾਣੀਂ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

22ਫਰਵਰੀ ਨੂੰ ਅੰਤਿਮ ਅਰਦਾਸ ਮੌਕੇ ਲਈ ਸਫ਼ਲ ਕਿਸਾਨ, ਲੇਖਕ ਤੇ ਸਮਾਜਿਕ ਆਗੂ ਬਾਪੂ ਜੀ ਸ. ਹਰੀ ਸਿੰਘ ਵਿਰਕ ਦਾ ਦੁਖਦਾਈ ਵਿਛੋੜਾ

 ਵਿਸ਼ਵ ਮਾਂ ਬੋਲੀ ਦਿਹਾੜੇ ਤੇ-- ਮੈਨੂੰ ਇਉਂ ਨਾ ਮਨੋਂ ਵਿਸਾਰ

ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ 'ਤੇ ਨਿੱਘੀਆਂ ਸ਼ੁਭਕਾਮਨਾਵਾਂ

ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਚੀਮਾ