ਪੰਜਾਬ

ਸਪੀਕਰ ਨੇ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੂੰ ਏ.ਆਈ. ਤਕਨਾਲੋਜੀ ਵਿੱਚ ਯੋਗਦਾਨ ਪਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ

ਕੌਮੀ ਮਾਰਗ ਬਿਊਰੋ | February 23, 2026 09:01 PM

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਠ ਸਾਲਾ ਰਣਵੀਰ ਸਿੰਘ ਸਚਦੇਵਾ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਅਧਾਰਤ ਤਕਨਾਲੋਜੀਆਂ ਵਿੱਚ ਯੋਗਦਾਨ ਪਾਉਣ ਲਈ ਵਧਾਈ ਦਿੱਤੀ ਅਤੇ ਉਸਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪ੍ਰਮਾਤਮਾ ਉਸਦੇ ਭਵਿੱਖ ਦੇ ਸੁਪਨੇ ਪੂਰੇ ਕਰੇ ਅਤੇ ਉਹ ਆਪਣੀ ਜ਼ਿੰਦਗੀ ਵਿੱਚ ਕਾਮਯਾਬੀ ਦੇ ਸਿਖਰ ’ਤੇ ਪਹੁੰਚੇ । ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਜੇਕਰ ਉਹ ਮਿਆਰੀ ਸਿੱਖਿਆ ਪ੍ਰਾਪਤ ਕਰਦੇ ਹਨ ਤਾਂ ਸਾਡਾ ਦੇਸ਼ ਖੁਸ਼ਹਾਲ ਹੋਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਪੂਰਾ ਸਿੱਖ ਭਾਈਚਾਰਾ ਉਸ ’ਤੇ ਮਾਣ ਕਰਦਾ ਹੈ।

ਇੰਡੀਆ ਏ.ਆਈ. ਇਮਪੈਕਟ ਸੰਮੇਲਨ ਵਿੱਚ ਹਿੱਸਾ ਲੈਂਦੇ ਹੋਏ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੇ ਕਿਹਾ ਕਿ ਉਹ ਪ੍ਰਾਚੀਨ ਭਾਰਤੀ ਫਿਲੋਸਫੀਜ਼ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਤਕਨਾਲੋਜੀਆਂ ਰਾਹੀਂ ਅਜੋਕੇ ਦੌਰ ਨਾਲ ਜੋੜ ਦਾ ਯਤਨ ਕਰ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਦੁਨੀਆ ਇਸਨੂੰ ਅਪਣਾਏਗੀ। ਉਹ ਏ.ਆਈ. ਰਾਹੀਂ ਸੰਚਾਲਿਤ ਤਕਨਾਲੋਜੀਆਂ ਵਿੱਚ ਯੋਗਦਾਨ ਪਾਉਣਾ ਚਾਹੁੰਦਾ ਹੈ ਕਿਉਂਕਿ ਭਵਿੱਖ ਵਿੱਚ ਏਆਈ, ਭਾਰਤ ਦੇ ਜੀ.ਡੀ.ਪੀ. ਦੇ ਵਿਕਾਸ ਵਿੱਚ ਬਹੁਤ ਅਹਿਮ ਯੋਗਦਾਨ ਪਾਵੇਗੀ।

Have something to say? Post your comment

 
 
 
 

ਪੰਜਾਬ

ਜੇਕਰ ਤੁਹਾਨੂੰ ਕੋਈ ਮਾਨਸਿਕ ਪ੍ਰੇਸ਼ਾਨੀ ਹੈ ਤਾਂ ਡਾਇਲ ਕਰੋ 1800–89–14416–ਡਾ. ਰਾਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 24 ਫਰਵਰੀ ਨੂੰ ਸਰਕਾਰੀ ਆਈ.ਟੀ.ਆਈ. ਦਾ ਨੀਂਹ ਪੱਥਰ ਰੱਖਣਗੇ

ਮੌਜੂਦਾ ਪੰਥਕ ਹਲਾਤ ਹਰ ਸਿੱਖ ਲਈ ਚਿੰਤਾਂ ਦਾ ਵਿਸ਼ਾ ਬਣ ਚੁੱਕੇ ਹਨ

ਦਮਦਮੀ ਟਕਸਾਲ ਮੁਖੀ ਨੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਮੰਦਭਾਗਾ ਦੱਸਿਆ

ਮਾਨ ਸਰਕਾਰ ਦੀ 'ਮੇਰੀ ਰਸੋਈ' ਯੋਜਨਾ ਪੰਜਾਬ ਵਿੱਚ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਕਰੇਗੀ ਮਜ਼ਬੂਤ : ਬਲਤੇਜ ਪੰਨੂ

ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਨਿਯਮਿਤ ਕਰਨ ਸਬੰਧੀ ਕੀਤੀ ਗਈ ਮੰਗ

ਕੈਨੇਡਾ ਦੇ ਐਮਪੀ ਸ. ਟਿਮ ਸਿੰਘ ਉੱਪਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਸਮਸਤਕ ਹੋ ਕੇ ਸ਼ਰਧਾ ਪ੍ਰਗਟਾਈ

ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਕੇਂਦਰੀ ਗ੍ਰਹਿਮੰਤਰੀ ਨੂੰ ਪੱਤਰ ਲਿਖ ਕੇ ਗੁਰਦਾਸਪੁਰ ਵਿਚ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਨੂੰ ਲੈ ਕੇ ਕੀਤੀ ਜਾਂਚ ਦੀ ਮੰਗ

ਪੰਜਾਬੀ ਬੋਲੀ, ਸੱਭਿਆਚਾਰ ਦੀ ਰਾਖੀ ਲਈ ਗੁਰਦੁਆਰਾ ਮੱਲ ਅਖਾੜਾ ਖਡੂਰ ਸਾਹਿਬ ਵਿਖੇ 24 ਫਰਵਰੀ ਨੂੰ ਹੋਵੇਗਾ ਸੈਮੀਨਾਰ: ਮਾਨ

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਮਾਨ