ਪੰਜਾਬ

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਮਾਨ

ਸੁਖਮਨਦੀਪ ਸਿੰਘ/ ਕੌਮੀ ਮਾਰਗ ਬਿਊਰੋ | February 23, 2026 07:08 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਮਾਰਚ ਤੋਂ ਲੁਧਿਆਣਾ ਵਿੱਚ ਟਾਟਾ ਸਟੀਲ ਦੇ ਮੈਨੂਫੈਕਚਰਿੰਗ ਪਲਾਂਟ ਦੇ ਕਾਰਜਸ਼ੀਲ ਹੋਣ ਨਾਲ ਪੰਜਾਬ ਵਿੱਚ ਉਦਯੋਗ ਦੇ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਮਜ਼ਬੂਤ ਸ਼ਾਸਨ ਢਾਂਚੇ ਵਿੱਚ ਆਲਮੀ ਉਦਯੋਗ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਟਾਟਾ ਸਟੀਲ ਦੇ ਇਕ ਸੀਨੀਅਰ ਵਫ਼ਦ, ਜਿਸ ਵਿੱਚ ਉਪ-ਪ੍ਰਧਾਨ (ਲੌਂਗ ਪ੍ਰੋਡਕਟਸ) ਆਸ਼ੀਸ਼ ਅਨੁਪਮ ਅਤੇ ਕਾਰਪੋਰੇਟ ਮਾਮਲਿਆਂ ਦੇ ਸੀਨੀਅਰ ਪ੍ਰਤੀਨਿਧ ਸ਼ਾਮਲ ਸਨ, ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟਾਟਾ ਸਟੀਲ ਗਰੁੱਪ ਦੁਨੀਆਂ ਦੇ ਮੋਹਰੀ ਸਟੀਲ ਨਿਰਮਾਤਾਵਾਂ ਵਿੱਚੋਂ ਇੱਕ ਹੈ, ਜਿਸ ਦੀ ਕੱਚੇ ਸਟੀਲ ਦੀ ਸਾਲਾਨਾ ਸਮਰੱਥਾ ਲਗਭਗ 34 ਮਿਲੀਅਨ ਟਨ ਹੈ ਅਤੇ ਦੁਨੀਆਂ ਦੇ ਵੱਖ ਵੱਖ ਭੂਗੋਲਿਕ ਖੇਤਰਾਂ ਵਿੱਚ ਇਸ ਦਾ ਮਜ਼ਬੂਤ ਸਥਾਨ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਟਾਟਾ ਸਟੀਲ ਲਿਮਟਿਡ ਲੁਧਿਆਣਾ ਦੀ ਹਾਈਟੈੱਕ ਵੈਲੀ ਨੇੜੇ ਰੀਬਾਰ ਮਿੱਲ ਦੇ ਨਾਲ ਇੱਕ 0.75 ਐਮ.ਟੀ.ਪੀ.ਏ. ਇਲੈਕਟ੍ਰਿਕ ਆਰਕ ਫਰਨੇਸ ਅਧਾਰਤ ਸਟੀਲ-ਮੇਕਿੰਗ ਫੈਸਿਲਟੀ ਸਥਾਪਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 115 ਏਕੜ ਵਿੱਚ ਫੈਲੇ ਇਸ ਪ੍ਰੋਜੈਕਟ ਵਿੱਚ ਸ਼ੁਰੂ ‘ਚ ਲਗਭਗ 2, 600 ਕਰੋੜ ਦੇ ਨਿਵੇਸ਼ ਦੀ ਅਨੁਮਾਨ ਸੀ, ਜੋ ਹੁਣ ਵਧ ਕੇ 3, 200 ਕਰੋੜ ਹੋ ਗਿਆ ਹੈ। ਇਸ ਪਲਾਂਟ ਤੋਂ ਲਗਭਗ 2, 500 ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਉਮੀਦ ਹੈ, ਜਿਸ ਨਾਲ ਖੇਤਰ ਦੇ ਉਦਯੋਗਿਕ ਮਾਹੌਲ ਨੂੰ ਮਜ਼ਬੂਤੀ ਮਿਲੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਯੂਨਿਟ 100 ਪ੍ਰਤੀਸ਼ਤ ਸਟੀਲ ਸਕ੍ਰੈਪ ਨੂੰ ਕੱਚੇ ਮਾਲ ਵਜੋਂ ਵਰਤੇਗਾ ਅਤੇ ਟਿਕਾਊ ਅਤੇ ਵਾਤਾਵਰਣ-ਅਨੁਕੂਲ ਉਤਪਾਦਨ ਪ੍ਰਕਿਰਿਆ ਅਪਣਾਏਗਾ। ਉਨ੍ਹਾਂ ਕਿਹਾ ਕਿ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਵਾਇਤੀ ਬਲਾਸਟ ਫਰਨੇਸ ਤਕਨਾਲੋਜੀ ਦੇ ਮੁਕਾਬਲੇ ਕਾਰਬਨ ਨਿਕਾਸ ਨੂੰ ਕਾਫ਼ੀ ਹੱਦ ਤੱਕ ਘਟਾਉਂਦਾ ਹੈ, ਜੋ ਵਾਤਾਵਰਣ ਅਨੁਕੂਲ ਅਤੇ ਟਿਕਾਊ ਉਦਯੋਗਿਕ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤੀ ਦਿੰਦਾ ਹੈ।
ਪੰਜਾਬ ਸਰਕਾਰ ਵੱਲੋਂ ਨਿਭਾਈ ਗਈ ਸਰਗਰਮ ਭੂਮਿਕਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਮੈਗਾ ਪ੍ਰੋਜੈਕਟ ਦੇ ਨਿਰਮਾਣ ਅਤੇ ਸੰਚਾਲਨ ਨੂੰ ਸਮਾਂਬੱਧ ਢੰਗ ਨਾਲ ਯਕੀਨੀ ਬਣਾਇਆ, ਜੋ ਕਿ ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਅਤੇ ਸਰਗਰਮ ਸ਼ਾਸਨ ਢਾਂਚੇ ਨੂੰ ਦਰਸਾਉਂਦਾ ਹੈ।
ਇਸ ਪ੍ਰੋਜੈਕਟ ਦੀ ਸ਼ੁਰੂਆਤ ਨੂੰ ਸੂਬੇ ਲਈ ਮਾਣ ਵਾਲੀ ਗੱਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਮਸ਼ੇਦਪੁਰ ਤੋਂ ਬਾਅਦ ਭਾਰਤ ਵਿੱਚ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੈ ਅਤੇ ਪੰਜਾਬ ਵਿੱਚ ਕੰਪਨੀ ਦੇ ਸਭ ਤੋਂ ਵੱਡੇ ਨਿਵੇਸ਼ ਨੂੰ ਦਰਸਾਉਂਦਾ ਹੈ। ਨਿਰੰਤਰ ਉਦਯੋਗਿਕ ਵਿਸਥਾਰ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਪ੍ਰੋਜੈਕਟ ਦੇ ਸਫ਼ਲ ਸੰਚਾਲਨ ਅਤੇ ਭਵਿੱਖ ਵਿੱਚ ਹੋਰ ਵਿਸਥਾਰ ਲਈ ਟਾਟਾ ਸਟੀਲ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਜੇਕਰ ਤੁਹਾਨੂੰ ਕੋਈ ਮਾਨਸਿਕ ਪ੍ਰੇਸ਼ਾਨੀ ਹੈ ਤਾਂ ਡਾਇਲ ਕਰੋ 1800–89–14416–ਡਾ. ਰਾਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 24 ਫਰਵਰੀ ਨੂੰ ਸਰਕਾਰੀ ਆਈ.ਟੀ.ਆਈ. ਦਾ ਨੀਂਹ ਪੱਥਰ ਰੱਖਣਗੇ

ਮੌਜੂਦਾ ਪੰਥਕ ਹਲਾਤ ਹਰ ਸਿੱਖ ਲਈ ਚਿੰਤਾਂ ਦਾ ਵਿਸ਼ਾ ਬਣ ਚੁੱਕੇ ਹਨ

ਦਮਦਮੀ ਟਕਸਾਲ ਮੁਖੀ ਨੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਮੰਦਭਾਗਾ ਦੱਸਿਆ

ਮਾਨ ਸਰਕਾਰ ਦੀ 'ਮੇਰੀ ਰਸੋਈ' ਯੋਜਨਾ ਪੰਜਾਬ ਵਿੱਚ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਕਰੇਗੀ ਮਜ਼ਬੂਤ : ਬਲਤੇਜ ਪੰਨੂ

ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਨਿਯਮਿਤ ਕਰਨ ਸਬੰਧੀ ਕੀਤੀ ਗਈ ਮੰਗ

ਕੈਨੇਡਾ ਦੇ ਐਮਪੀ ਸ. ਟਿਮ ਸਿੰਘ ਉੱਪਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਸਮਸਤਕ ਹੋ ਕੇ ਸ਼ਰਧਾ ਪ੍ਰਗਟਾਈ

ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਕੇਂਦਰੀ ਗ੍ਰਹਿਮੰਤਰੀ ਨੂੰ ਪੱਤਰ ਲਿਖ ਕੇ ਗੁਰਦਾਸਪੁਰ ਵਿਚ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਨੂੰ ਲੈ ਕੇ ਕੀਤੀ ਜਾਂਚ ਦੀ ਮੰਗ

ਪੰਜਾਬੀ ਬੋਲੀ, ਸੱਭਿਆਚਾਰ ਦੀ ਰਾਖੀ ਲਈ ਗੁਰਦੁਆਰਾ ਮੱਲ ਅਖਾੜਾ ਖਡੂਰ ਸਾਹਿਬ ਵਿਖੇ 24 ਫਰਵਰੀ ਨੂੰ ਹੋਵੇਗਾ ਸੈਮੀਨਾਰ: ਮਾਨ

6 ਤੋਂ 16 ਮਾਰਚ ਤੱਕ ਹੋਵੇਗਾ 16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ