ਪੰਜਾਬ

ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਨਿਯਮਿਤ ਕਰਨ ਸਬੰਧੀ ਕੀਤੀ ਗਈ ਮੰਗ

ਕੌਮੀ ਮਾਰਗ ਬਿਊਰੋ | February 23, 2026 07:23 PM

ਚੰਡੀਗੜ੍ਹ- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪੰਜਾਬ ਦੀਆਂ ਐਸ.ਸੀ ਮੁਲਾਜ਼ਮ ਜਥੇਬੰਦੀਆਂ ਦੀਆਂ ਸਮੱਸਿਆਵਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਲਾਗੂ ਕਰਵਾਉਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਹੱਲ ਕਰਵਾਉਣ ਲਈ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ।

ਇਸ ਮੀਟਿੰਗ ਵਿੱਚ ਸੂਬੇ ਦੀਆਂ ਜ਼ਿਆਦਾਤਰ ਐਸ.ਸੀ. ਮੁਲਾਜ਼ਮ ਜਥੇਬੰਦੀਆਂ ਵੱਲੋਂ ਹਿੱਸਾ ਲਿਆ ਗਿਆ। ਜੱਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਮੀਟਿੰਗ ਦੌਰਾਨ ਰਾਖਵਾਂਕਰਨ/ਪ੍ਰਤੀਨਿਧਤਾ ਸਬੰਧੀ ਪੰਜਾਬ ਵਿੱਚ ਲਾਗੂ ਨਿਯਮਾਂ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਰਾਜ ਵਿੱਚ ਰਾਖਵਾਂਕਰਨ ਨੀਤੀ 1971 ਦੇ ਮਰਦਮਸ਼ੁਮਾਰੀ ਅਨੁਸਾਰ ਤੈਅ ਕੀਤੀ ਗਈ ਸੀ, ਜਿਸ ਵਿੱਚ 50 ਸਾਲ ਬੀਤਣ ਦੇ ਬਾਵਜੂਦ ਦੀ ਕੋਈ ਮੁਲਾਂਕਣ ਨਹੀਂ ਕੀਤਾ ਗਿਆ ਜਦਕਿ ਪੰਜਾਬ ਰਾਜ ਵਿੱਚ ਦਲਿਤ ਆਬਾਦੀ 38 ਫੀਸਦ ਤੋਂ ਜ਼ਿਆਦਾ ਹੋ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਆਗੂਆਂ ਵੱਲੋਂ 85ਵੀਂ ਸੰਵਿਧਾਨਕ ਸੋਧ ਲਾਗੂ ਕਰਨ, 10-10-2014 ਨੂੰ ਜਾਰੀ ਕੀਤੇ ਗਏ ਗੈਰ ਸੰਵਿਧਾਨਕ ਪੱਤਰ ਨੂੰ ਵਾਪਿਸ ਲੈਣ ਰੋਸਟਰ ਰਜਿਸਟਰਾਂ ਅਤੇ ਬੈਕਲਾਗ ਨਾਲ ਸਬੰਧਤ ਭਰਤੀਆਂ ਨਾਲ ਸਬੰਧਤ ਮਾਮਲਿਆਂ ਨੂੰ ਚੁੱਕਿਆ ਗਿਆ ਅਤੇ ਕਮਿਸ਼ਨ ਤੋਂ ਮੰਗ ਕੀਤੀ ਗਈ ਕਿ ਇਸ ਸਬੰਧੀ ਜਲਦ ਕਾਰਵਾਈ ਕਰਕੇ ਇਨ੍ਹਾਂ ਮਸਲਿਆਂ ਨੂੰ ਹੱਲ ਕਰਵਾਇਆ ਜਾਵੇ।

ਮੁਲਾਜ਼ਮ ਜੱਥੇਬੰਦੀਆਂ ਨੇ ਕੱਚੇ ਮੁਲਾਜ਼ਮਾਂ ਦਾ ਵੀ ਮੁੱਦਾ ਚੁੱਕਦਿਆਂ ਕਮਿਸ਼ਨ ਤੋਂ ਮੰਗ ਕੀਤੀ ਕਿ ਇਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਉੱਦਮ ਕੀਤੇ ਜਾਣ।

ਅੱਜ ਦੀ ਇਸ ਮੀਟਿੰਗ ਵਿੱਚ ਸ. ਜਸਵੀਰ ਸਿੰਘ ਪਾਲ, ਸ. ਅਵਤਾਰ ਸਿੰਘ ਕੈਂਥ, ਸ. ਅਮਰੀਕ ਸਿੰਘ ਬੰਗੜ, ਸ. ਕ੍ਰਿਸ਼ਨ ਸਿੰਘ ਅਤੇ ਕਈ ਹੋਰ ਹਾਜ਼ਰ ਸਨ।

 

Have something to say? Post your comment

 
 
 
 

ਪੰਜਾਬ

ਮੌਜੂਦਾ ਪੰਥਕ ਹਲਾਤ ਹਰ ਸਿੱਖ ਲਈ ਚਿੰਤਾਂ ਦਾ ਵਿਸ਼ਾ ਬਣ ਚੁੱਕੇ ਹਨ

ਦਮਦਮੀ ਟਕਸਾਲ ਮੁਖੀ ਨੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਮੰਦਭਾਗਾ ਦੱਸਿਆ

ਮਾਨ ਸਰਕਾਰ ਦੀ 'ਮੇਰੀ ਰਸੋਈ' ਯੋਜਨਾ ਪੰਜਾਬ ਵਿੱਚ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਕਰੇਗੀ ਮਜ਼ਬੂਤ : ਬਲਤੇਜ ਪੰਨੂ

ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ

ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਕੇਂਦਰੀ ਗ੍ਰਹਿਮੰਤਰੀ ਨੂੰ ਪੱਤਰ ਲਿਖ ਕੇ ਗੁਰਦਾਸਪੁਰ ਵਿਚ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਨੂੰ ਲੈ ਕੇ ਕੀਤੀ ਜਾਂਚ ਦੀ ਮੰਗ

ਪੰਜਾਬੀ ਬੋਲੀ, ਸੱਭਿਆਚਾਰ ਦੀ ਰਾਖੀ ਲਈ ਗੁਰਦੁਆਰਾ ਮੱਲ ਅਖਾੜਾ ਖਡੂਰ ਸਾਹਿਬ ਵਿਖੇ 24 ਫਰਵਰੀ ਨੂੰ ਹੋਵੇਗਾ ਸੈਮੀਨਾਰ: ਮਾਨ

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਮਾਨ

6 ਤੋਂ 16 ਮਾਰਚ ਤੱਕ ਹੋਵੇਗਾ 16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ

ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ: 'ਮੇਰੀ ਰਸੋਈ ਯੋਜਨਾ' ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਸਪੀਕਰ ਨੇ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੂੰ ਏ.ਆਈ. ਤਕਨਾਲੋਜੀ ਵਿੱਚ ਯੋਗਦਾਨ ਪਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ