ਪੰਜਾਬ

ਮਾਨ ਸਰਕਾਰ ਦੀ 'ਮੇਰੀ ਰਸੋਈ' ਯੋਜਨਾ ਪੰਜਾਬ ਵਿੱਚ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਕਰੇਗੀ ਮਜ਼ਬੂਤ : ਬਲਤੇਜ ਪੰਨੂ

ਕੌਮੀ ਮਾਰਗ ਬਿਊਰੋ | February 23, 2026 07:26 PM

ਚੰਡੀਗੜ੍ਹ-ਮ।ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੀਂ ਭਲਾਈ ਸਕੀਮ ‘ਮੇਰੀ ਰਸੋਈ’ ਸ਼ੁਰੂ ਕਰਨ ਦੇ ਕੀਤੇ ਐਲਾਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਇੱਕ ਵਾਰ ਫਿਰ ਪੰਜਾਬ ਦੇ ਲੋਕਾਂ, ਖਾਸ ਕਰਕੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਨ ਦੀ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

‘ਮੇਰੀ ਰਸੋਈ’ ਸਕੀਮ ਤਹਿਤ ਸੂਬੇ ਭਰ ਦੇ ਨੀਲੇ ਕਾਰਡ ਧਾਰਕਾਂ ਨੂੰ ਹਰ ਤਿੰਨ ਮਹੀਨੇ ਬਾਅਦ ਇੱਕ ਰਾਸ਼ਨ ਕਿੱਟ ਮਿਲੇਗੀ। ਇਸ ਕਿੱਟ ਵਿੱਚ ਦਾਲਾਂ, ਨਮਕ, ਹਲਦੀ ਅਤੇ ਸਰ੍ਹੋਂ ਦਾ ਤੇਲ ਵਰਗੀਆਂ ਜ਼ਰੂਰੀ ਵਸਤੂਆਂ ਸ਼ਾਮਲ ਹੋਣਗੀਆਂ, ਜੋ ਇਹ ਯਕੀਨੀ ਬਣਾਉਣਗੀਆਂ ਕਿ ਪਰਿਵਾਰਾਂ ਨੂੰ ਉਨ੍ਹਾਂ ਦੀਆਂ ਰਸੋਈਆਂ ਲਈ ਪੌਸ਼ਟਿਕ ਅਤੇ ਮਿਆਰੀ ਸਮੱਗਰੀ ਮਿਲ ਸਕੇ।

ਬਲਤੇਜ ਪੰਨੂ ਨੇ ਕਿਹਾ ਕਿ ਸਰਕਾਰ ਵੰਡ ਤੋਂ ਪਹਿਲਾਂ ਸਹੀ ਤਸਦੀਕ ਅਤੇ ਗੁਣਵੱਤਾ ਦੀ ਜਾਂਚ ਯਕੀਨੀ ਬਣਾਏਗੀ ਤਾਂ ਜੋ ਸਿਰਫ਼ ਅਸਲ ਲਾਭਪਾਤਰੀਆਂ ਨੂੰ ਹੀ ਕਿੱਟਾਂ ਮਿਲਣ ਅਤੇ ਮੁਹੱਈਆ ਕਰਵਾਈਆਂ ਗਈਆਂ ਖਾਣ-ਪੀਣ ਦੀਆਂ ਵਸਤੂਆਂ ਸ਼ੁੱਧ ਅਤੇ ਵਰਤੋਂ ਲਈ ਸੁਰੱਖਿਅਤ ਹੋਣ। ਉਨ੍ਹਾਂ ਕਿਹਾ ਕਿ।ਇਹ ਸਕੀਮ ਸਿਰਫ਼ ਰਾਸ਼ਨ ਵੰਡਣ ਬਾਰੇ ਨਹੀਂ ਹੈ, ਇਹ ਹਰ ਘਰ ਦੀ ਸ਼ਾਨ, ਭੋਜਨ ਸੁਰੱਖਿਆ ਅਤੇ ਤੰਦਰੁਸਤੀ ਨਾਲ ਜੁੜੀ ਹੋਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਆਮ ਲੋਕਾਂ 'ਤੇ ਵਿੱਤੀ ਬੋਝ ਨੂੰ ਘੱਟ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਲੋਕ-ਪੱਖੀ ਪਹਿਲਕਦਮੀਆਂ ਜਾਰੀ ਰੱਖੇਗੀ।

 

Have something to say? Post your comment

 
 
 
 

ਪੰਜਾਬ

ਜੇਕਰ ਤੁਹਾਨੂੰ ਕੋਈ ਮਾਨਸਿਕ ਪ੍ਰੇਸ਼ਾਨੀ ਹੈ ਤਾਂ ਡਾਇਲ ਕਰੋ 1800–89–14416–ਡਾ. ਰਾਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 24 ਫਰਵਰੀ ਨੂੰ ਸਰਕਾਰੀ ਆਈ.ਟੀ.ਆਈ. ਦਾ ਨੀਂਹ ਪੱਥਰ ਰੱਖਣਗੇ

ਮੌਜੂਦਾ ਪੰਥਕ ਹਲਾਤ ਹਰ ਸਿੱਖ ਲਈ ਚਿੰਤਾਂ ਦਾ ਵਿਸ਼ਾ ਬਣ ਚੁੱਕੇ ਹਨ

ਦਮਦਮੀ ਟਕਸਾਲ ਮੁਖੀ ਨੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਮੰਦਭਾਗਾ ਦੱਸਿਆ

ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਨਿਯਮਿਤ ਕਰਨ ਸਬੰਧੀ ਕੀਤੀ ਗਈ ਮੰਗ

ਕੈਨੇਡਾ ਦੇ ਐਮਪੀ ਸ. ਟਿਮ ਸਿੰਘ ਉੱਪਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਸਮਸਤਕ ਹੋ ਕੇ ਸ਼ਰਧਾ ਪ੍ਰਗਟਾਈ

ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਕੇਂਦਰੀ ਗ੍ਰਹਿਮੰਤਰੀ ਨੂੰ ਪੱਤਰ ਲਿਖ ਕੇ ਗੁਰਦਾਸਪੁਰ ਵਿਚ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਨੂੰ ਲੈ ਕੇ ਕੀਤੀ ਜਾਂਚ ਦੀ ਮੰਗ

ਪੰਜਾਬੀ ਬੋਲੀ, ਸੱਭਿਆਚਾਰ ਦੀ ਰਾਖੀ ਲਈ ਗੁਰਦੁਆਰਾ ਮੱਲ ਅਖਾੜਾ ਖਡੂਰ ਸਾਹਿਬ ਵਿਖੇ 24 ਫਰਵਰੀ ਨੂੰ ਹੋਵੇਗਾ ਸੈਮੀਨਾਰ: ਮਾਨ

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਮਾਨ

6 ਤੋਂ 16 ਮਾਰਚ ਤੱਕ ਹੋਵੇਗਾ 16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ