ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 24 ਫਰਵਰੀ ਨੂੰ ਸਰਕਾਰੀ ਆਈ.ਟੀ.ਆਈ. ਦਾ ਨੀਂਹ ਪੱਥਰ ਰੱਖਣਗੇ

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | February 23, 2026 09:49 PM

ਮਾਨਸਾ-ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਲਕਾ ਸਰਦੂਲਗੜ੍ਹ ਦੇ ਬਲਾਕ ਝੁਨੀਰ ਵਿਖੇ ਬਣਨ ਵਾਲੀ ਨਵੀਂ ਸਰਕਾਰੀ ਆਈ.ਟੀ.ਆਈ. ਦਾ ਨੀਂਹ ਪੱਥਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ 24 ਫਰਵਰੀ ਨੂੰ ਰੱਖਿਆ ਜਾ ਰਿਹਾ ਹੈ।

ਪੰਜਾਬੀ ਯੂਨੀਵਰਸਿਟੀ ਬਾਬਾ ਧਿਆਨ ਦਾਸ ਨੇਬਰਹੁੱਡ ਕੈਂਪਸ ਵਿੱਚ ਆਯੋਜਿਤ ਹੋਣ ਵਾਲੇ ਇਸ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਡੀ.ਆਈ.ਜੀ. ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਵੱਲੋਂ ਵਿਸ਼ੇਸ਼ ਤੌਰ 'ਤੇ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ ਗਿਆ।

ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਇਹ ਆਈ.ਟੀ.ਆਈ. ਇਲਾਕੇ ਦੇ ਨੌਜਵਾਨਾਂ ਲਈ ਤਕਨੀਕੀ ਸਿੱਖਿਆ ਦੇ ਨਵੇਂ ਰਾਹ ਖੋਲ੍ਹੇਗੀ। ਡੀ.ਆਈ.ਜੀ. ਹਰਜੀਤ ਸਿੰਘ ਅਤੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਵੱਖ-ਵੱਖ ਵਿਭਾਗਾਂ ਨੂੰ ਸਮਾਗਮ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਅਤੇ ਆਮ ਲੋਕਾਂ ਦੀ ਸਹੂਲਤ ਲਈ ਪੁਖ਼ਤਾ ਇੰਤਜ਼ਾਮ ਕਰਨ ਦੇ ਹੁਕਮ ਦਿੱਤੇ।

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਮਕਸਦ ਪੰਜਾਬ ਦੇ ਨੌਜਵਾਨਾਂ ਨੂੰ ਹੱਥੀਂ ਹੁਨਰ ਸਿਖਾ ਕੇ ਰੁਜ਼ਗਾਰ ਦੇ ਕਾਬਲ ਬਣਾਉਣਾ ਹੈ। ਇਹ ਆਈ.ਟੀ.ਆਈ. ਸਰਦੂਲਗੜ੍ਹ ਹਲਕੇ ਲਈ ਇੱਕ ਵੱਡਾ ਤੋਹਫ਼ਾ ਸਾਬਤ ਹੋਵੇਗੀ।

ਸਮਾਗਮ ਦੌਰਾਨ ਲੋਕਾਂ ਦੀ ਆਮਦ ਅਤੇ ਗੱਡੀਆਂ ਦੀ ਪਾਰਕਿੰਗ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਆਮ ਜਨਤਾ ਨੂੰ ਕੋਈ ਦਿੱਕਤ ਨਾ ਆਵੇ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਪਾਰਟੀ ਆਗੂ ਵੀ ਮੌਜੂਦ ਸਨ।

 

Have something to say? Post your comment

 
 
 
 

ਪੰਜਾਬ

ਜੇਕਰ ਤੁਹਾਨੂੰ ਕੋਈ ਮਾਨਸਿਕ ਪ੍ਰੇਸ਼ਾਨੀ ਹੈ ਤਾਂ ਡਾਇਲ ਕਰੋ 1800–89–14416–ਡਾ. ਰਾਏ

ਮੌਜੂਦਾ ਪੰਥਕ ਹਲਾਤ ਹਰ ਸਿੱਖ ਲਈ ਚਿੰਤਾਂ ਦਾ ਵਿਸ਼ਾ ਬਣ ਚੁੱਕੇ ਹਨ

ਦਮਦਮੀ ਟਕਸਾਲ ਮੁਖੀ ਨੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਮੰਦਭਾਗਾ ਦੱਸਿਆ

ਮਾਨ ਸਰਕਾਰ ਦੀ 'ਮੇਰੀ ਰਸੋਈ' ਯੋਜਨਾ ਪੰਜਾਬ ਵਿੱਚ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਕਰੇਗੀ ਮਜ਼ਬੂਤ : ਬਲਤੇਜ ਪੰਨੂ

ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਨਿਯਮਿਤ ਕਰਨ ਸਬੰਧੀ ਕੀਤੀ ਗਈ ਮੰਗ

ਕੈਨੇਡਾ ਦੇ ਐਮਪੀ ਸ. ਟਿਮ ਸਿੰਘ ਉੱਪਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਸਮਸਤਕ ਹੋ ਕੇ ਸ਼ਰਧਾ ਪ੍ਰਗਟਾਈ

ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਕੇਂਦਰੀ ਗ੍ਰਹਿਮੰਤਰੀ ਨੂੰ ਪੱਤਰ ਲਿਖ ਕੇ ਗੁਰਦਾਸਪੁਰ ਵਿਚ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਨੂੰ ਲੈ ਕੇ ਕੀਤੀ ਜਾਂਚ ਦੀ ਮੰਗ

ਪੰਜਾਬੀ ਬੋਲੀ, ਸੱਭਿਆਚਾਰ ਦੀ ਰਾਖੀ ਲਈ ਗੁਰਦੁਆਰਾ ਮੱਲ ਅਖਾੜਾ ਖਡੂਰ ਸਾਹਿਬ ਵਿਖੇ 24 ਫਰਵਰੀ ਨੂੰ ਹੋਵੇਗਾ ਸੈਮੀਨਾਰ: ਮਾਨ

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਮਾਨ

6 ਤੋਂ 16 ਮਾਰਚ ਤੱਕ ਹੋਵੇਗਾ 16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ