ਨੈਸ਼ਨਲ

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ ਦਾ ਸਾਲਾਨਾ ਸਮਾਗਮ ਆਯੋਜਿਤ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | February 24, 2026 07:09 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿਚ ਵਿਦਿਆਰਕੀਆਂ ਨੂੰ ਸਿੱਖਿਆ ਦੇ ਨਾਲ-ਨਾਲ ਚੰਗੇ ਨਾਗਰਿਕ ਬਣਾਉਣ ਦੀ ਵੀ ਸਿੱਖਲਾਈ ਦਿੱਤੀ ਜਾਂਦੀ ਹੈ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ ਦੇ ਸਾਲਾਨਾ ਸਮਾਗਮ ਮੌਕੇ ਹਾਜ਼ਰ ਸੰਗਤ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਮਿਆਰੀ ਸਿੱਖਿਆ ਤੇ ਨੈਤਿਕ ਕਦਰਾਂ ਕੀਮਤਾਂ ਦੀ ਸਿੱਖਲਾਈ ਦੀ ਬਦੌਲਤ ਇਥੇ ਪੜ੍ਹ ਕੇ ਗਏ ਅਣਗਿਣਤ ਵਿਦਿਆਰਥੀ ਅੱਜ ਸਮਾਜਿਕ ਤੌਰ ’ਤੇ ਉਚੇ ਉੱਚੇ ਅਹੁਦਿਆਂ ’ਤੇ ਬਿਰਾਜਮਾਨ ਹਨ ਜਿਹਨਾਂ ਵਿਚ ਡਾਕਟਰ, ਇੰਜੀਨੀਅਰ, ਪਾਇਲਟ, ਵਕੀਲ, ਆਈ ਏ ਐਸ ਤੇ ਹੋਰ ਅਫਸਰ ਸ਼ਾਮਲ ਹਨ।

ਉਹਨਾਂ ਕਿਹਾ ਕਿ ਸਾਲਾਨਾ ਸਮਾਗਮ ਦੀ ਹਮੇਸ਼ਾ ਵਿਦਿਆਰਥੀਆਂ ਦੇ ਨਾਲ-ਨਾਲ ਮਾਪਿਆਂ ਨੂੰ ਵੀ ਉਡੀਕ ਰਹਿੰਦੀ ਹੈ ਕਿਉਂਕਿ ਇਸ ਦਿਵਸ ’ਤੇ ਉਹਨਾਂ ਨੂੰ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਦਾ ਪਤਾ ਚਲਦਾ ਹੈ। ਉਹਨਾਂ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ ਦੇ ਪ੍ਰਿੰਸੀਪਲ ਜਸਵਿੰਦਰ ਕੌਰ ਤੇ ਸਮੁੱਚਾ ਸਟਾਫ ਬਹੁਤ ਵਧੀਆ ਸਿੱਖਿਆ ਦੇਣ ਅਤੇ ਸ਼ਾਨਦਾਰ ਤਰੀਕੇ ਨਾਲ ਅੱਜ ਦਾ ਸਮਾਗਮ ਕਰਨ ਲਈ ਵਧਾਈ ਦੇ ਪਾਤਰ ਹਨ।
ਪ੍ਰੋਗਰਾਮ ਦੀ ਸ਼ੁਰੂਆਤ ਗੁਰਬਾਣੀ ਕੀਰਤਨ ਨਾਲ ਹੋਈ, ਜਿਸ ਮਗਰੋਂ ਅਲੱਗ ਅਲੱਗ ਐਕਟੀਵਿਟੀ ਰਾਹੀਂ ਬੱਚਿਆਂ ਨੇ ਕਲਾ ਦਾ ਪ੍ਰਦਰਸ਼ਨ ਕੀਤਾ। ਪੰਜਾਬੀ ਕਲਾ ਤੇ ਸੰਸਕ੍ਰਿਤੀ ਨੂੰ ਦਰਸਾਉਂਦੇ ਹੋਏ ਭੰਗੜਾ ਤੇ ਗਿੱਧਾ ਕੀਤਾ ਗਿਆ। ਇਸਦੇ ਨਾਲ ਹੀ ਅੱਜ ਦੇ ਸਮਾਜ ਨੂੰ ਬਜ਼ੁਰਗਾਂ ਦਾ ਸਤਿਕਾਰ ਤੇ ਨਾਲ ਰੱਖਣ ਦਾ ਸੰਦੇਸ਼ ਦੇਂਦੇ ਹੋਏ ਨਾਟਕ ਪੇਸ਼ ਕੀਤਾ ਗਿਆ। ਇਸ ਮੌਕੇ ਦਿੱਲੀ ਕਮੇਟੀ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ, ਸਮਾਜ ਸੇਵੀ ਐਮ ਐਮ ਪਲ ਸਿੰਘ ਗੋਲਡੀ, ਐਜੂਕੇਸ਼ਨ ਸੈੱਲ ਦੇ ਚੇਅਰਮੈਨ ਕੁਲਤਾਰਨ ਸਿੰਘ ਕੋਛੜ, ਮੈਂਬਰ ਰਣਜੀਤ ਕੌਰ, ਰਮਨਦੀਪ ਸਿੰਘ ਥਾਪਰ ਸਮੇਤ ਹੋਰ ਸਖ਼ਸ਼ੀਅਤਾਂ ਹਾਜ਼ਰ ਸਨ। ਸਕੂਲ ਦੇ ਚੇਅਰਮੈਨ ਪਰਮਜੀਤ ਸਿੰਘ ਚੰਢੋਕ, ਮੈਨੇਜਰ ਜੁਝਾਰ ਸਿੰਘ ਵੱਲੋਂ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

Have something to say? Post your comment

 
 
 
 

ਨੈਸ਼ਨਲ

ਭਿਲਾਈ ‘ਚ ਸੱਤ ਵਿਅਕਤੀਆਂ ਨੇ ਦੁਬਾਰਾ ਸਿੱਖ ਧਰਮ ਅਪਣਾ ਕੇ ਕੀਤੀ ਘਰ-ਵਾਪਸੀ

ਸੰਸਦ ਮੈਂਬਰ ਵਿਕਰਮ ਸਾਹਨੀ ਭਾਰਤ-ਸਵਿਟਜ਼ਰਲੈਂਡ ਸੰਸਦੀ ਸਮੂਹ ਦੇ ਮੈਂਬਰ ਨਿਯੁਕਤ

ਗਿਆਨੀ ਰਘਬੀਰ ਸਿੰਘ ਵੱਲੋਂ ਉਠਾਏ ਮਸਲਿਆਂ ਦੀ ਪੜਤਾਲ ਕਿਸੇ ਸੇਵਾ ਮੁਕਤ ਜੱਜ ਦੀ ਕਮੇਟੀ ਬਣਾ ਕੇ ਕਰਵਾਈ ਜਾਵੇ-ਸਿੱਖ ਫੈਡਰੇਸ਼ਨ ਯੂਕੇ

ਸਵਾਮੀ ਅਵਿਮੁਕਤੇਸ਼ਵਰਾਨੰਦ ਵਿਰੁੱਧ ਐਫਆਈਆਰ ਭਾਜਪਾ ਨੂੰ ਪਵੇਗੀ ਮਹਿੰਗੀ - ਅਜੈ ਰਾਏ

‘ਗੁਰੂਬਾਣੀ ਰਿਸਰਚ ਫਾਊਂਡੇਸ਼ਨ' ਤੇ ‘ਡਾ. ਇੰਦਰਜੀਤ ਕੌਰ ਦੇ ਵਿਸ਼ੇਸ਼ ਉਪਰਾਲੇ ਤਹਿਤ ਹੱਡੀਆਂ ਦੀ ਜਾਂਚ ਦਾ ਲਗਾਇਆ ਗਿਆ ਕੈਂਪ

ਐਸਆਈਆਰ ਅਧੀਨ ਅੰਤਿਮ ਸੂਚੀਆਂ ਦੇ ਪ੍ਰਕਾਸ਼ਨ ਤੋਂ ਬਾਅਦ ਨੌਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਲਗਭਗ 8% ਵੋਟਰਾਂ ਦੇ ਨਾਮ ਹਟਾਏ ਗਏ

ਭਾਰਤ ਅਮਰੀਕਾ ਕਰ ਮੁਕਤ ਵਪਾਰ ਸਮਝੌਤੇ ਦੇ ਖਿਲਾਫ਼ ਮੁੱਖ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ

ਗਿਆਨੀ ਰਘਬੀਰ ਸਿੰਘ ਜੀ, ਤੁਹਾਡੇ ਪਰਿਵਾਰ ਦਾ ਪਾਲਣ ਪੋਸ਼ਨ ਪੰਥ ਕਰੇ ‘ਤੇ ਤੁਸੀਂ ਚਾਕਰੀ ਕਰੋ ਆਰਐਸਐਸ ਤੇ ਬੀਜੇਪੀ ਦੀ- ਸਰਨਾ

ਮਾਘ ਮੇਲੇ 'ਚ ਵੀ ਨਾਬਾਲਗਾਂ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ,' ਸ਼ਿਕਾਇਤਕਰਤਾ ਨੇ ਅਵਿਮੁਕਤੇਸ਼ਵਰਾਨੰਦ ਵਿਰੁੱਧ ਐਫਆਈਆਰ ਵਿੱਚ ਕੀਤਾ ਦਾਅਵਾ

'ਵਿਰੋਧ ਕਰਨ ਦਾ ਅਧਿਕਾਰ ਜਨਤਕ ਵਿਵਸਥਾ ਨੂੰ ਭੰਗ ਨਹੀਂ ਕਰ ਸਕਦਾ,' ਯੂਥ ਕਾਂਗਰਸ ਦੇ ਵਿਰੋਧ 'ਤੇ ਅਦਾਲਤ ਦੀ ਟਿੱਪਣੀ