ਸੰਸਾਰ

ਅਮਰੀਕਾ ਤੋਂ ਪੁੱਜੇ ਸਿੱਖ ਵਫਦ ਨੇ ਯੂਬਾ ਸਿਟੀ ਅਮਰੀਕਾ ਅੰਦਰ ਧਰਮ ਪ੍ਰਚਾਰ ਕੇਂਦਰ ਸਥਾਪਿਤ ਕਰਨ ਦੀ ਕੀਤੀ ਅਪੀਲ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | February 24, 2026 07:09 PM

ਅੰਮ੍ਰਿਤਸਰ-ਅਮਰੀਕਾ ਦੀਆਂ ਸਿੱਖ ਸੰਗਤਾਂ ਦੇ ਇਕ ਵਫ਼ਦ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਕੈਲੇਫੋਰਨੀਆ ਦੇ ਯੂਬਾਸਿਟੀ ਅੰਦਰ ਧਰਮ ਪ੍ਰਚਾਰ ਕੇਂਦਰ ਜਲਦ ਸਥਾਪਤ ਕਰਨ ਦੀ ਅਪੀਲ ਕੀਤੀ ਹੈ। ਇਹ ਵਫ਼ਦ ਸ. ਦਲਬੀਰ ਸਿੰਘ ਗਿੱਲ ਦੀ ਅਗਵਾਈ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਲਈ ਪੁੱਜਿਆ ਹੈ, ਜਿਸ ਵਿਚ ਸ. ਗੁਰਮੁੱਖ ਸਿੰਘ ਧਨੋਆ, ਬੀਬੀ ਲਖਵਿੰਦਰ ਕੌਰ, ਬੀਬੀ ਜਿੰਦਰਜੀਤ ਕੌਰ ਗਿੱਲ, ਬੀਬੀ ਚਰਨਜੀਤ ਕੌਰ ਗਿੱਲ ਅਤੇ ਬੀਬੀ ਕੁਲਦੀਪ ਕੌਰ ਧਨੋਆ ਆਦਿ ਸ਼ਾਮਲ ਸਨ।
ਇਸ ਮੌਕੇ ਸ. ਦਲਬੀਰ ਸਿੰਘ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਸਭ ਤੋਂ ਵੱਡੀ ਸੰਵਿਧਾਨਕ ਸੰਸਥਾ ਹੈ, ਜੋ ਦੇਸ਼ ਦੁਨੀਆ ਅੰਦਰ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨਿਵਾਸੀ ਸਿੱਖ ਸ. ਦੀਦਾਰ ਸਿੰਘ ਬੈਂਸ ਅਤੇ ਪਰਿਵਾਰ ਵੱਲੋਂ ਯੂਬਾਸਿਟੀ ਵਿਖੇ ਬੀਤੇ ਸਮੇਂ ਵਿਚ ਸ਼੍ਰੋਮਣੀ ਕਮੇਟੀ ਨੂੰ ਜ਼ਮੀਨ ਦਿੱਤੀ ਗਈ ਸੀ, ਜਿਸ ’ਤੇ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਪ੍ਰਫੁਲਤ ਕਰਨ ਲਈ ਕੇਂਦਰ ਸਥਾਪਤ ਕਰਨ ਲਈ ਸਿੱਖ ਸੰਗਤਾਂ ਅੰਦਰ ਵੱਡੀ ਉਤਸੁਕਤਾ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਵੱਡੀ ਲੋੜ ਵੀ ਹੈ, ਜਿਸ ਵਿਚ ਅਮਰੀਕਾ ਦੀਆਂ ਸਿੱਖ ਸੰਗਤਾਂ ਸ਼੍ਰੋਮਣੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣਗੀਆਂ।
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਕਾਰਜ ਕਰਨ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਿੱਖੀ ਪ੍ਰਚਾਰ ਨੂੰ ਹੋਰ ਪ੍ਰਚੰਡ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਯੂਬਾਸਿਟੀ ਅੰਦਰ ਸ. ਦੀਦਾਰ ਸਿੰਘ ਬੈਂਸ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਜ਼ਮੀਨ ’ਤੇ ਕੇਂਦਰ ਸਥਾਪਤ ਕਰਨਾ ਏਜੰਡੇ ’ਤੇ ਹੈ ਅਤੇ ਜਲਦ ਹੀ ਇਸ ’ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਮਰੀਕਾ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਰਜ ਵਾਸਤੇ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣ ਲਈ ਅੱਗੇ ਆਉਣ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਦਲਬੀਰ ਸਿੰਘ ਗਿੱਲ ਦੀ ਅਗਵਾਈ ’ਚ ਪੁੱਜੇ ਵਫ਼ਦ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਡੈਂਟੈਂਟ ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।

 

Have something to say? Post your comment

 
 
 
 

ਸੰਸਾਰ

ਅਮਰੀਕਾ ਅਤੇ ਈਰਾਨ ਇਕੱਠੇ ਕੰਮ ਕਰਨਗੇ, ਟਰੰਪ ਨੇ ਜੰਗਬੰਦੀ ਤੋਂ ਬਾਅਦ ਸਹਿਯੋਗ ਦਾ ਸੰਕੇਤ ਦਿੱਤਾ

ਜੰਗਬੰਦੀ ਤੋਂ ਬਾਅਦ ਟਰੰਪ ਦਾ ਨਵਾਂ ਬਿਆਨ, ਈਰਾਨ ਨੂੰ ਹਥਿਆਰ ਸਪਲਾਈ ਕਰਨ ਵਾਲੇ ਦੇਸ਼ਾਂ ਵਿਰੁੱਧ ਸਖ਼ਤ ਕਾਰਵਾਈ

ਟਰੰਪ ਨੇ ਫਿਰ ਈਰਾਨ ਨੂੰ ਧਮਕੀ ਦਿੰਦੇ ਹੋਏ ਕਿਹਾ, "ਮੰਗਲਵਾਰ ਨੂੰ ਹੋਰਮੁਜ਼ ਖੋਲ੍ਹੋ ਜਾਂ ਤਬਾਹੀ ਦਾ ਸਾਹਮਣਾ ਕਰੋ

ਟਰੰਪ ਦੀ ਹੋਰਮੁਜ਼ ਬਾਰੇ ਧਮਕੀ, ਕਿਹਾ, "ਜੇ ਤੁਸੀਂ ਪਾਲਣਾ ਨਹੀਂ ਕੀਤੀ, ਤਾਂ 48 ਘੰਟਿਆਂ ਵਿੱਚ ਤਬਾਹੀ ਹੋਵੇਗੀ

ਈਰਾਨ ਨੇ ਐਫ15 ਦੇ ਬਾਅਦ ਅਮਰੀਕਾ ਏ 10 ਲੜਾਕੂ ਜਹਾਜ਼ ਨੂੰ ਮਾਰ ਸੁੱਟਿਆ, ਲਾਪਤਾ ਪਾਇਲਟ ਦੀ ਭਾਲ ਜਾਰੀ

ਟਰੰਪ ਈਰਾਨ ਨਾਲ ਜੰਗ ਖਤਮ ਕਰਨ ਲਈ ਤਿਆਰ ਹਨ - ਅਮਰੀਕੀ ਮੀਡੀਆ

ਈਰਾਨ ਨਾਲ ਤਣਾਅ ਦੇ ਵਿਚਕਾਰ, ਟਰੰਪ ਨੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਆਸਿਫ ਮੁਨੀਰ ਨਾਲ ਕੀਤੀ ਫ਼ੋਨ 'ਤੇ ਗੱਲਬਾਤ

ਟਰੰਪ ਦੇ ਹਮਲੇ ਰੋਕਣ ਦੇ ਐਲਾਨ 'ਤੇ ਬਾਜ਼ਾਰਾਂ ਦੀ ਪ੍ਰਤੀਕਿਰਿਆ, ਤੇਲ ਦੀਆਂ ਕੀਮਤਾਂ ਡਿੱਗੀਆਂ

ਈਰਾਨ ਨੇ ਖੇਤਰੀ ਸੁਰੱਖਿਆ ਢਾਂਚਾ ਬਣਾਉਣ ਦਾ ਪ੍ਰਸਤਾਵ ਰੱਖਿਆ, ਯੁੱਧ ਖਤਮ ਕਰਨ ਲਈ ਸ਼ਰਤਾਂ ਦੁਹਰਾਈਆਂ

ਕਤਰ ਵਿੱਚ ਹੋਏ ਹਮਲੇ ਤੋਂ ਗੁੱਸੇ ਵਿੱਚ ਆਏ ਟਰੰਪ ਨੇ ਈਰਾਨ ਵਿਰੁੱਧ ਤਬਾਹੀ ਦੀ ਚੇਤਾਵਨੀ