ਪੰਜਾਬ

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਕੌਮੀ ਮਾਰਗ ਬਿਊਰੋ | February 24, 2026 07:08 PM

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਦੇਵੀਨਗਰ (ਅਭਰਾਵਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਪੰਚ ਗੁਰਚਰਨ ਸਿੰਘ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਜ਼ਿਲ੍ਹਾ ਐਸਏਐਸ ਨਗਰ ਦੇ ਪਿੰਡ ਦੇਵੀਨਗਰ (ਅਭਰਾਵਨ) ਦੇ ਸਰਪੰਚ ਗੁਰਚਰਨ ਸਿੰਘ ਨੇ ਸ਼ਿਕਾਇਤਕਰਤਾ ਦਾ ਟਰੈਕਟਰ, ਜੋ ਪੁਲੀਸ ਕੋਲ ਜ਼ਬਤ ਸੀ, ਨੂੰੰ ਥਾਣਾ ਬਨੂੜ ਤੋਂ ਛੁਡਾਉਣ ਬਦਲੇ 100000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਦੀ ਵਾਰ-ਵਾਰ ਬੇਨਤੀ ’ਤੇ ਦੋਸ਼ੀ ਸਰਪੰਚ ਨਾਲ ਸੌਦਾ 50000 ਰੁਪਏ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਰਿਸ਼ਵਤ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਇਸ ਸਬੰਧੀ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਐਸਏਐਸ ਨਗਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 
 
 
 

ਪੰਜਾਬ

ਨਸ਼ਿਆਂ ਖ਼ਿਲਾਫ਼ 'ਅਸਲੀ ਜੰਗ' ਲੜ ਰਹੀ ਹੈ ਭਗਵੰਤ ਮਾਨ ਸਰਕਾਰ, 2007 ਤੋਂ 2017 ਦਾ ਕਾਲਾ ਦੌਰ ਨਹੀਂ ਭੁੱਲੇ ਪੰਜਾਬੀ : ਬਲਤੇਜ ਪੰਨੂ

ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ ਨੂੰ ਕੀਤਾ ਨੋਟੀਫਾਈ

ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਨਾਲ ਛੇੜਛਾੜ: ਜੇਕੇਐਸਏ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਕੀਤੀ ਦਖਲ ਦੀ ਮੰਗ

'ਯੁੱਧ ਨਸ਼ਿਆਂ ਵਿਰੁੱਧ' ਰੰਗ ਲਿਆ ਰਹੀ ਹੈ,ਤਸਕਰ ਹੁਣ ਹਰਿਆਣਾ ਨੂੰ ਆਪਣਾ ਨਵਾਂ ਅੱਡਾ ਬਣਾ ਰਹੇ ਹਨ: ਹਰਪਾਲ ਸਿੰਘ ਚੀਮਾ

ਖਾਲਸਾ ਕਾਲਜ ਦੇ 10 ਵਿਦਿਆਰਥੀਆਂ ਦੀ ਆਈ. ਸੀ. ਆਈ. ਸੀ. ਆਈ. ਬੈਂਕ ਵੱਲੋਂ ਚੋਣ

ਬਜ਼ੁਰਗਾਂ ਦੀ ਭਲਾਈ ਲਈ ₹7.86 ਕਰੋੜ ਦੀ ਅਲਾਟਮੈਂਟ: ਡਾ. ਬਲਜੀਤ ਕੌਰ

ਡਾ. ਬਲਬੀਰ ਸਿੰਘ ਵੱਲੋਂ ਨਵੇਂ ਪਦਉੱਨਤ ਹੋਏ ਐਸਐਮਓਜ਼ ਲਈ 2-ਦਿਨਾਂ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਜੇਕਰ ਤੁਹਾਨੂੰ ਕੋਈ ਮਾਨਸਿਕ ਪ੍ਰੇਸ਼ਾਨੀ ਹੈ ਤਾਂ ਡਾਇਲ ਕਰੋ 1800–89–14416–ਡਾ. ਰਾਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 24 ਫਰਵਰੀ ਨੂੰ ਸਰਕਾਰੀ ਆਈ.ਟੀ.ਆਈ. ਦਾ ਨੀਂਹ ਪੱਥਰ ਰੱਖਣਗੇ