ਧਰਮ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ ਸ਼੍ਰੋਮਣੀ ਕਮੇਟੀ ਨੇ 

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | February 24, 2026 08:51 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਇਹ ਜਥਾ ਜੂਨ 2026 ਵਿਚ ਪਾਕਿਸਤਾਨ ਭੇਜਿਆ ਜਾਣਾ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਪ੍ਰਕਿਰਿਆ ਆਰੰਭੀ ਗਈ ਹੈ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 5 ਮਾਰਚ 2026 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਰਾਸ਼ਨ ਕਾਰਡ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਭੇਜੇ ਜਾ ਸਕਣ।

Have something to say? Post your comment

 
 
 
 

ਧਰਮ

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਸ਼ੀਸ਼ਾ ਸਵਾਲ ਕਰਦਾ ਹੈ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ

ਵਿਸ਼ਾਲ ਪੱਧਰ ’ਤੇ ਮਨਾਈ ਨਾਲ ਮਨਾਈ ਜਾਵੇਗੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ- ਐਡਵੋਕੇਟ ਧਾਮੀ

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

"ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਹਮੇਸ਼ਾ ਦੇਸ਼ ਅਤੇ ਮਨੁੱਖਤਾ ਲਈ ਮਾਰਗਦਰਸ਼ਕ ਰਹਿਣਗੇ," ਕਈ ਆਗੂਆਂ ਨੇ ਜਯੋਤੀ ਜੋਤ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਆਗੂਆਂ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਨੂੰ ਉਨ੍ਹਾਂ ਦੇ ਜੋਤੀ ਜੋਤ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ