ਪੰਜਾਬ

ਪੰਜਾਬ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 5358 ਲਾਭਪਾਤਰੀਆਂ ਨੂੰ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਖੁੱਡੀਆਂ

ਕੌਮੀ ਮਾਰਗ ਬਿਊਰੋ | February 25, 2026 10:21 PM

ਚੰਡੀਗੜ੍ਹ-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਤੋਂ ਪੂਰੀ ਤਰ੍ਹਾਂ ਮੁਕਤ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਆਧੁਨਿਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ਦੀ ਖਰੀਦ ਲਈ 395 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤਾਂ, ਕਸਟਮ ਹਾਇਰਿੰਗ ਸੈਂਟਰਾਂ (ਸੀਐਚਸੀ), ਵਿਅਕਤੀਗਤ ਕਿਸਾਨਾਂ ਅਤੇ ਸਪਲਾਈ ਚੇਨਾਂ ਸਮੇਤ 5358 ਲਾਭਪਾਤਰੀਆਂ ਨੂੰ ਸੀਆਰਐਮ ਮਸ਼ੀਨਾਂ ਦੀ ਖਰੀਦ ਉਤੇ 50 ਫ਼ੀਸਦ ਤੋਂ 80 ਫ਼ੀਸਦ ਤੱਕ ਸਬਸਿਡੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ-ਸੀਟੂ ਅਤੇ ਐਕਸ-ਸੀਟੂ ਪ੍ਰਬੰਧਨ 'ਤੇ ਵਿਸ਼ੇਸ਼ ਧਿਆਨ ਕੇਂਦਰਤ ਦਿੱਤਾ ਗਿਆ ਹੈ ਜੋ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਪ੍ਰਤੀ ਸੂਬੇ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਸ. ਖੁੱਡੀਆਂ ਨੇ ਵਿਆਪਕ ਵੰਡ ਨੈੱਟਵਰਕ ਦਾ ਜ਼ਿਕਰ ਕੀਤਾ, ਜੋ ਮਸ਼ੀਨਰੀ ਦੀ ਕਿਸਾਨਾਂ ਤੱਕ ਆਸਾਨ ਪੁਹੰਚ ਨੂੰ ਯਕੀਨੀ ਬਣਾਉਂਦਾ ਹੈ। ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਕਿਫਾਇਤੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ’ਚ 66 ਸਹਿਕਾਰੀ ਸਭਾਵਾਂ ਵੱਲੋਂ 1151 ਨਵੇਂ ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਥਾਪਤ ਕੀਤੇ ਗਏ। ਇਸ ਵਿੱਚ 1042 ਪੇਂਡੂ ਉੱਦਮੀ ਸ਼ਾਮਲ ਹਨ, ਜੋ ਸਥਾਨਕ ਉੱਦਮ ਨੂੰ ਚਲਾ ਕੇ ਯੋਜਨਾ ਨੂੰ ਮਜ਼ਬੂਤ ਆਧਾਰ ਦਿੰਦੇ ਹਨ, 28 ਕਿਸਾਨ ਉਤਪਾਦਕ ਸੰਗਠਨ (ਐਫ.ਪੀ.ਓ.) ਪੈਮਾਨੇ ਦੀ ਆਰਥਿਕਤਾ ਨੂੰ ਵਧਾਉਂਦੇ ਹਨ ਅਤੇ 15 ਗ੍ਰਾਮ ਪੰਚਾਇਤਾਂ ਪਿੰਡ ਪੱਧਰ ’ਤੇ ਭਾਈਚਾਰਕ ਤੌਰ ’ਤੇ ਹੱਲ ਯਕੀਨੀ ਬਣਾਉਂਦੀਆਂ ਹਨ।

ਸਿੱਧੀ ਮਾਲਕੀ ਨੂੰ ਵੱਡਾ ਹੁਲਾਰਾ ਦਿੰਦਿਆਂ ਇਸ ਯੋਜਨਾ ਨੇ 4181 ਵਿਅਕਤੀਗਤ ਕਿਸਾਨਾਂ ਨੂੰ ਵੀ ਆਧੁਨਿਕ, ਕੁਸ਼ਲ ਸੀਆਰਐਮ ਮਸ਼ੀਨਾਂ ਪ੍ਰਦਾਨ ਕਰਕੇ ਲਾਭ ਪਹੁੰਚਾਇਆ ਹੈ। ਇਸ ਤੋਂ ਇਲਾਵਾ ਉਦਯੋਗਿਕ ਵੈਲੀਊ ਚੇਨ ਨੂੰ ਮਜ਼ਬੂਤ ਕਰਨ ਲਈ ਇੱਕ ਰਣਨੀਤਕ ਕਦਮ ਤਹਿਤ, 26 ਪੈਡੀ ਸਪਲਾਈ ਚੇਨ ਸਥਾਪਤ ਕੀਤੀਆਂ ਗਈਆਂ ਹਨ। ਇਹ ਸਪਲਾਈ ਚੇਨ ਪਰਾਲੀ ਨੂੰ ਬਾਇਓਮਾਸ ਪਲਾਂਟਾਂ ਅਤੇ ਉਦਯੋਗਿਕ ਇਕਾਈਆਂ ਤੱਕ ਪਹੁੰਚਣ ਅਤੇ ਲਿਆਉਣ-ਲਿਜਾਣ, ਪ੍ਰਭਾਵਸ਼ਾਲੀ ਢੰਗ ਨਾਲ ਰਹਿੰਦ-ਖੂੰਹਦ ਨੂੰ ਮਾਲੀਏ ਵਿੱਚ ਬਦਲਣ ਅਤੇ ਇੱਕ ਸਰਕੂਲਰ ਅਰਥਵਿਵਸਥਾ ਦਾ ਨਿਰਮਾਣ ਕਰਨ ਵਿੱਚ ਅਹਿਮ ਯੋਗਦਾਨ ਨਿਭਾਏਗੀ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 395 ਕਰੋੜ ਰੁਪਏ ਦੀ ਮਿਸਾਲੀ ਸਬਸਿਡੀ ਕਿਸਾਨ ਭਾਈਚਾਰੇ ਅਤੇ ਵਾਤਾਵਰਣ ਪ੍ਰਤੀ ਸਰਕਾਰ ਦੇ ਦ੍ਰਿੜ ਵਚਨਬੱਧਤਾ ਦਾ ਸਪੱਸ਼ਟ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਬਸਿਡੀ ਨਹੀਂ ਸਗੋਂ ਸੂਬੇ ਦੇ ਭਵਿੱਖ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਸਾਹ ਲੈਣ ਵਾਲੀ ਸਵੱਛ ਤੇ ਤਾਜ਼ੀ ਹਵਾ ਵਿੱਚ ਇੱਕ ਨਿਵੇਸ਼ ਹੈ। ਸਰਕਾਰ ਵੱਲੋਂ ਪਿੰਡ ਪੱਧਰ ’ਤੇ ਮਸ਼ੀਨਰੀ ਦੀ ਉਪਲਬਧਤਾ ਤੋਂ ਲੈ ਕੇ ਪਰਾਲੀ ਲਈ ਮਜ਼ਬੂਤ ਮਾਰਕੀਟ ਯਕੀਨੀ ਬਣਾਉਣ ਤੱਕ ਸਾਰੇ ਹੱਲ ਪ੍ਰਦਾਨ ਕੀਤੇ ਜਾ ਰਹੇ ਹਨ।

ਖੇਤੀਬਾੜੀ ਮੰਤਰੀ ਨੇ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਉਪਕਰਣਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ। ਸਾਲ 2025-26 ਲਈ ਸੀਆਰਐਮ ਸਕੀਮ ਅਧੀਨ ਇਸ ਅਹਿਮ ਯਤਨ ਦੇ ਪ੍ਰਭਾਵਸ਼ਾਲੀ ਨਤੀਜੇ ਸਾਹਮਣੇ ਆ ਰਹੇ ਹਨ, ਕਿਉਂਕਿ ਸਾਉਣੀ ਸੀਜ਼ਨ 2025 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 53 ਫ਼ੀਸਦ ਦੀ ਗਿਰਾਵਟ ਆਈ ਹੈ, ਜਿਸ ਨਾਲ ਸਾਲ 2024 ਵਿੱਚ ਮਾਮਲੇ 10, 909 ਤੋਂ ਘਟ ਕੇ 5, 114 ਰਹਿ ਗਏ, ਜਿਸ ਨਾਲ ਦੇਸ਼ ਵਿੱਚ ਟਿਕਾਊ ਖੇਤੀਬਾੜੀ ਲਈ ਇੱਕ ਨਵਾਂ ਮਾਪਦੰਡ ਸਥਾਪਤ ਹੋਇਆ ਹੈ।

Have something to say? Post your comment

 
 
 
 

ਪੰਜਾਬ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮੰਤਰੀ ਸਮੂਹ ਨੇ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਕੋਲ ਵਾਧੂ ਪਾਣੀ ਨਹੀਂ, ਸਾਡੇ ਲਈ ਪੰਜਾਬ ਦੇ ਹਿੱਤ ਸਭ ਤੋਂ ਉਪਰ, ਕਿਸੇ ਵੀ ਸੂਬੇ ਨੂੰ ਇਕ ਬੂੰਦ ਪਾਣੀ ਨਹੀਂ ਦੇਵਾਂਗੇ-ਭਗਵੰਤ ਸਿੰਘ ਮਾਨ

ਮਾਮਲਾ ਗਿਆਨੀ ਰਘਬੀਰ ਸਿੰਘ ਦਾ ਸ਼ੋ੍ਰਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 72 ਘੰਟੇ ਦੇ ਨੋਟਿਸ ਤੇ ਬੁਲਾਈ ਮੀਟਿੰਗ ਕੱਲ ਦੁਪਹਿਰ 3 ਵਜੇ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਖ਼ਾਲਸਾ ਵਹੀਰ ਦੀ ਹੋਈ ਆਰੰਭਤਾ

ਨਜਰਬੰਦ ਖਾੜਕੂ ਭਾਈ ਖਾਨਪੁਰੀ ਨੇ ਸਾਰੀਆਂ ਪੰਥਕ ਧਿਰਾਂ ਨੂੰ ਏਕਤਾ ਦੀ ਕੀਤੀ ਅਪੀਲ

ਨਸ਼ਿਆਂ ਖ਼ਿਲਾਫ਼ 'ਅਸਲੀ ਜੰਗ' ਲੜ ਰਹੀ ਹੈ ਭਗਵੰਤ ਮਾਨ ਸਰਕਾਰ, 2007 ਤੋਂ 2017 ਦਾ ਕਾਲਾ ਦੌਰ ਨਹੀਂ ਭੁੱਲੇ ਪੰਜਾਬੀ : ਬਲਤੇਜ ਪੰਨੂ

ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ ਨੂੰ ਕੀਤਾ ਨੋਟੀਫਾਈ

ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਨਾਲ ਛੇੜਛਾੜ: ਜੇਕੇਐਸਏ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਕੀਤੀ ਦਖਲ ਦੀ ਮੰਗ

'ਯੁੱਧ ਨਸ਼ਿਆਂ ਵਿਰੁੱਧ' ਰੰਗ ਲਿਆ ਰਹੀ ਹੈ,ਤਸਕਰ ਹੁਣ ਹਰਿਆਣਾ ਨੂੰ ਆਪਣਾ ਨਵਾਂ ਅੱਡਾ ਬਣਾ ਰਹੇ ਹਨ: ਹਰਪਾਲ ਸਿੰਘ ਚੀਮਾ