ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | February 26, 2026 07:12 PM

ਅੰਮ੍ਰਿਤਸਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਜੋ ਬੀਤੇ ਸਮੇਂ ਕੈਨੇਡਾ ਵਿਖੇ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਯਾਦ ’ਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ, ਸੀਨੀਅਰ ਅਕਾਲੀ ਆਗੂ ਸ. ਮਹੇਸ਼ਇੰਦਰ ਸਿੰਘ ਗਰੇਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਪਰਿਵਾਰਕ ਮੈਂਬਰ ਮੌਜੂਦ ਸਨ।

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੁਹਾੜਕਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਗਿਆਨੀ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਮਾ ਸਮਾਂ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਦੀ ਰਹਿਣੀ ਤੇ ਕਥਨੀ ਇਕ ਹੋ ਜਾਵੇ ਇਹ ਗੁਰੂ ਦੀ ਬਖ਼ਸ਼ਿਸ਼ ਹੁੰਦੀ ਹੈ। ਗਿਆਨੀ ਮੋਹਣ ਸਿੰਘ ਦੇ ਜੀਵਨ ਵਿੱਚੋਂ ਇਸ ਦੀ ਝਲਕ ਹਮੇਸ਼ਾ ਝਲਕਦੀ ਰਹੀ। ਉਨ੍ਹਾਂ ਨੇ ਆਪਣੀ ਰਿਹਾਇਸ਼ ਵੀ ਗੁਰੂ ਘਰ ਦੇ ਨਾਂ ਲਗਵਾ ਕੇ ਸੰਗਤ ਲਈ ਵੱਡੀ ਪ੍ਰੇਰਣਾ ਬਣੇ। ਐਡਵੋਕੇਟ ਧਾਮੀ ਨੇ ਜਿਥੇ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਏ ਜਾਣ ਬਾਰੇ ਆਖਿਆ, ਉਥੇ ਹੀ ਉਨ੍ਹਾਂ ਦੇ ਜੀਵਨ ਬਾਰੇ ਇਕ ਕਿਤਾਬਚਾ ਵੀ ਛਾਪੇ ਦੀ ਗੱਲ ਕਹੀ। ਐਡਵੋਕੇਟ ਧਾਮੀ ਵੱਲੋਂ ਇਹ ਕਿਤਾਬਚਾ ਲਿਖਣ ਦੀ ਸੇਵਾ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਨਿਭਾਉਣ ਲਈ ਆਖਿਆ।
ਇਸ ਮੌਕੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਸਮੇਂ ਗੁਰੂ ਘਰ ਦੀ ਮਰਯਾਦਾ ਨੂੰ ਕਾਇਮ ਰੱਖਣ ਲਈ ਗਿਆਨੀ ਜੀ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਪੰਥ ਹਮੇਸ਼ਾ ਯਾਦ ਰੱਖੇਗਾ। ਇਸ ਮੌਕੇ ਗਿਆਨੀ ਮੋਹਣ ਸਿੰਘ ਦੀ ਧਰਮਪਤਨੀ ਬੀਬੀ ਸੁਰਜੀਤ ਕੌਰ ਅਤੇ ਉਨ੍ਹਾਂ ਦੇ ਸਪੁੱਤਰ ਸ. ਤਰਲੋਚਨ ਸਿੰਘ ਨੇ ਗਿਆਨੀ ਮੋਹਣ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਨਾਂ ਕੀਤੀ ਰਿਹਾਇਸ਼ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੂੰ ਸੌਂਪੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਸਿੰਘ ਸਾਹਿਬਾਨ ਵੱਲੋਂ ਗਿਆਨੀ ਮੋਹਣ ਸਿੰਘ ਜੀ ਦੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਫੁੰਮਣ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸੁਪ੍ਰਿਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਗਿਆਨੀ ਮੋਹਣ ਸਿੰਘ ਦੇ ਪਰਿਵਾਰਕ ਮੈਂਬਰ ਬੀਬੀ ਸੁਰਜੀਤ ਕੌਰ, ਗਿਆਨੀ ਤਰਲੋਚਨ ਸਿੰਘ, ਸ. ਜੁਝਾਰ ਸਿੰਘ, ਸ. ਸੁਖਦੇਵ ਸਿੰਘ ਤਲਵੰਡੀ, ਐਡੀਸ਼ਨਲ ਸੈਸ਼ਨ ਜੱਜ ਸ. ਬਲਜਿੰਦਰ ਸਿੰਘ, ਸ. ਹਰਪਾਲ ਸਿੰਘ ਤੇ ਸ. ਹਰਜੀਤ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਗੁਰਵਿੰਦਰ ਸਿੰਘ ਦੇਵੀਦਾਸਪੁਰਾ ਵੀ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਪੁਲਿਸ ਸਟੇਸ਼ਨ ਦਾ ਵਿੱਦਿਅਕ ਦੌਰਾ ਕੀਤਾ

ਸਪੈਸ਼ਲ ਡੀਜੀਪੀ ਨੇ ਹੋਲੇ ਮੁਹੱਲੇ ਤੋਂ ਪਹਿਲਾਂ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਆਪ ਸਰਕਾਰ ਅਧੀਨ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ: ਸੰਜੀਵ ਅਰੋੜਾ

ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ, 2026 ਤੱਕ ਨਿਪਟਾਰਾ ਕਰਨਾ ਲਾਜ਼ਮੀ, ਅਣਗਹਿਲੀ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ- ਚੀਮਾ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਸਿੱਖ ਨੌਜਵਾਨ ਰਣਜੀਤ ਸਿੰਘ ਦੇ ਪੁਲਿਸ ਮੁਕਾਬਲੇ ਦੀ ਸੀਬੀਆਈ ਜਾਂਚ ਹੋਵੇ : ਬਾਪੂ ਤਰਸੇਮ ਸਿੰਘ

ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਾਦਲਾਂ ਦੇ ਹੱਕ ਵਿੱਚ ਫੈਸਲੇ ਕੀਤੇ ਜਾਂਦੇ ਤਾਂ ਫਿਰ ਕਿਸੇ ਤੇ ਗਾਜ ਨਹੀ ਸੀ ਡਿਗਣੀ : ਗਿਆਨੀ ਰਘਬੀਰ ਸਿੰਘ

ਬਾਬਾ ਬਘੇਲ ਸਿੰਘ ਜੀ, ਭਾਈ ਤਾਰਾ ਸਿੰਘ ਜੀ ਵਾਂ ਅਤੇ ਬਾਬਾ ਅਮਰ ਸਿੰਘ ਜੀ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਪਿੰਡ ਭੁੱਸੇ ਵਿਖੇ ਸ਼ਹੀਦੀ ਸਮਾਗਮ

ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਕੀਤਾ ਰਿਟਾਇਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ