ਪੰਜਾਬ

ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਾਦਲਾਂ ਦੇ ਹੱਕ ਵਿੱਚ ਫੈਸਲੇ ਕੀਤੇ ਜਾਂਦੇ ਤਾਂ ਫਿਰ ਕਿਸੇ ਤੇ ਗਾਜ ਨਹੀ ਸੀ ਡਿਗਣੀ : ਗਿਆਨੀ ਰਘਬੀਰ ਸਿੰਘ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | February 26, 2026 07:25 PM


ਅੰਮ੍ਰਿਤਸਰ - ਸ੍ਰੀ ਦਰਬਾਰ ਸਾਹਿਬ ਦੇ ਹਟਾਏ ਗਏ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼ੋ੍ਰਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋ ਉਨਾਂ ਨੂੰ ਹਟਾਏ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਦੇ ਇਸ ਫੈਸਲੇ ਪਿੱਛੇ 2 ਦਸੰਬਰ 2024 ਦੇ ਪੰਜ ਸਿੰਘ ਸਾਹਿਬਾਨ ਵਲੋ ਲਏ ਫੈਸਲੇ ਹਨ। ਆਪਣੀ ਰਿਹਾਇਸ਼ ਵਿਚ ਚੋਣਵੇ ਪੱਤਰਕਾਰਾਂ ਨਾਲ ਗਲ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜੇਕਰ ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਾਦਲਾਂ ਦੇ ਹੱਕ ਵਿੱਚ ਫੈਸਲੇ ਕੀਤੇ ਜਾਂਦੇ ਤਾਂ ਫਿਰ ਕਿਸੇ ਪ੍ਰਕਾਰ ਦੀ ਕੋਈ ਵੀ ਗਾਜ ਕਿਸੇ ਤੇ ਨਹੀ ਸੀ ਡਿਗਣੀ। ਅਸੀਂ ਦੋ ਦਸੰਬਰ ਨੂੰ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਦੇ ਪਾਵਨ ਤਖ਼ਤ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਧੰਨ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੀ ਹਜੂਰੀ ਵਿੱਚ ਪੰਥ ਦੀ ਹਾਜ਼ਰੀ ਵਿੱਚ ਪੰਥ ਦੀਆਂ ਭਾਵਨਾਵਾਂ ਗੁਰਮਤਿ ਦੇ ਅਨੁਸਾਰ ਜੋ ਫੈਸਲੇ ਕੀਤੇ ਉਹਨਾਂ ਫੈਸਲਿਆਂ ਤੋ ਆਪ ਸੂਤਰ ਭਰ ਵੀ ਦਾਸ ਨਾ ਪਿੱਛੇ ਹਟੇ ਨੇ ਤੇ ਨਾ ਹਟਣਾ ਹੈ। ਉਨਾਂ ਕਿਹਾ ਕਿ ਮੇਰੇ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਹੋਰਾਂ ਨੂੰ ਇਸ ਪਦਵੀ ਤੋਂ ਦੋਸ਼ ਲਾ ਕੇ ਹਟਾਇਆ ਗਿਆ। ਉਸ ਤੋਂ ਬਾਅਦ ਗਿਆਨੀ ਸੁਲਤਾਨ ਸਿੰਘ ਨੂੰ ਤੇ ਦਾਸ ਨੂੰ ਸੱਤ ਮਾਰਚ 2025 ਨੂੰ ਜੋ ਤਖਤ ਸਾਹਿਬ ਦੀਆਂ ਸੇਵਾਵਾਂ ਤੋਂ ਪਾਸੇ ਕੀਤਾ ਗਿਆ।ਗਿਆਨੀ ਰਘਬੀਰ ਸਿੰਘ ਨੇ ਇੰਕਸ਼ਾਫ ਕੀਤਾ ਕਿ ਮੇਰੇ ਉੱਤੇ ਕਈ ਤਰ੍ਹਾਂ ਦੇ ਦਬਾਅ ਪਾਏ ਜਾ ਰਹੇ ਸਨ ਕਿ ਤੁਸੀਂ ਜੇਕਰ ਤੁਸੀਂ ਲੰਬਾ ਚੱਲਣਾ ਤਾਂ ਤੁਸੀਂ ਸਾਡੇ ਹੱਕ ਵਿੱਚ ਬਿਆਨ ਦਿਓ। ਉਨਾਂ ਕਿਹਾ ਕਿ ਜੋ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਹੈ, ਪਹਿਲਾਂ ਦੀ ਤਰ੍ਹਾਂ ਆਰਡਰ ਪਿੱਛੋਂ ਚੰਡੀਗੜ੍ਹ ਤੋਂ ਤਿਆਰ ਹੋ ਕੇ ਆਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਇਸ ਉਹ ਇਸ ਫੈਸਲੇ ਦਾ ਸਵਾਗਤ ਕਰਦੇ ਹਨ। ਕਿਸੇ ਪ੍ਰਕਾਰ ਦਾ ਕੋਈ ਦੁੱਖ ਨਹੀਂ ਹੈ, ਕਿਸੇ ਪ੍ਰਕਾਰ ਦਾ ਕੋਈ ਸ਼ਿਕਵਾ ਨਹੀਂ ਹੈ। ਉਨਾਂ ਦੁਹਰਾਇਆ ਕਿ ਅਗਲੇ ਦਿਨਾ ਵਿਚ ਉਹ ਉਨਾਂ ਵਲੋ ਲਗਾਏ ਗਏ ਸਾਰੇ ਹੀ ਇਲਜਾਮਾਂ ਦਾ ਰਿਕਾਰਡ ਅਤੇ ਆਡੀਓ ਰਿਕਾਡਿੰਗ ਸੰਗਤਾਂ ਦੇ ਸਾਹਮਣੇ ਰਖਣਗੇ।

Have something to say? Post your comment

 
 
 
 

ਪੰਜਾਬ

ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਪੁਲਿਸ ਸਟੇਸ਼ਨ ਦਾ ਵਿੱਦਿਅਕ ਦੌਰਾ ਕੀਤਾ

ਸਪੈਸ਼ਲ ਡੀਜੀਪੀ ਨੇ ਹੋਲੇ ਮੁਹੱਲੇ ਤੋਂ ਪਹਿਲਾਂ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਆਪ ਸਰਕਾਰ ਅਧੀਨ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ: ਸੰਜੀਵ ਅਰੋੜਾ

ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ, 2026 ਤੱਕ ਨਿਪਟਾਰਾ ਕਰਨਾ ਲਾਜ਼ਮੀ, ਅਣਗਹਿਲੀ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ- ਚੀਮਾ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਸਿੱਖ ਨੌਜਵਾਨ ਰਣਜੀਤ ਸਿੰਘ ਦੇ ਪੁਲਿਸ ਮੁਕਾਬਲੇ ਦੀ ਸੀਬੀਆਈ ਜਾਂਚ ਹੋਵੇ : ਬਾਪੂ ਤਰਸੇਮ ਸਿੰਘ

ਬਾਬਾ ਬਘੇਲ ਸਿੰਘ ਜੀ, ਭਾਈ ਤਾਰਾ ਸਿੰਘ ਜੀ ਵਾਂ ਅਤੇ ਬਾਬਾ ਅਮਰ ਸਿੰਘ ਜੀ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਪਿੰਡ ਭੁੱਸੇ ਵਿਖੇ ਸ਼ਹੀਦੀ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਕੀਤਾ ਰਿਟਾਇਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ