ਪੰਜਾਬ

ਸਿੱਖ ਵਿਦਵਾਨ ਭਾਈ ਹਰਸਿਮਰਨ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦੁੱਖ ਪ੍ਰਗਟ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | February 27, 2026 07:04 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਵਿਦਵਾਨ ਭਾਈ ਹਰਸਿਮਰਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਹਰਸਿਮਰਨ ਸਿੰਘ ਨੇ ਸਿੱਖੀ ਪ੍ਰਚਾਰ ਲਈ ਸ਼ਲਾਘਾਯੋਗ ਕਾਰਜ ਕੀਤੇ ਹਨ। ਉਨ੍ਹਾਂ ਵੱਲੋਂ ਜਿਥੇ ਵਿਦਿਆਰਥੀਆਂ ਨੂੰ ਗੁਰਮਤਿ ਦੀ ਸਿੱਖਿਆ ਦਿੱਤੀ ਗਈ, ਉਥੇ ਹੀ ਆਪਣੀਆਂ ਲਿਖਤਾਂ ਰਾਹੀਂ ਵੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਭਾਈ ਹਰਸਿਮਰਨ ਸਿੰਘ ਦਾ ਅਕਾਲ ਚਲਾਣਾ ਪਰਿਵਾਰ ਅਤੇ ਸਿੱਖ ਸਮਾਜ ਲਈ ਵੱਡਾ ਘਾਟਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਹਰਸਿਮਰਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਉਹ ਵਿਛੜੀ ਰੂਹ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Have something to say? Post your comment

 
 
 
 

ਪੰਜਾਬ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਅਕਾਦਮਿਕ ਸੈਸ਼ਨ 2026-27 ਤੋਂ ਪੀ.ਐਚ.ਡੀ. ਪ੍ਰੋਗਰਾਮ ਸ਼ੁਰੂ ਕਰੇਗੀ: ਡਾ. ਗਿੱਲ

ਪੰਜਾਬ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 15 ਮਈ ਤੋਂ ਹੋਵੇਗਾ ਸ਼ੁਰੂ; 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ

ਪਹਿਲਾ ਤੰਤੀ ਸਾਜਾਂ ਨਾਲ ਵਿਸ਼ੇਸ਼ ਬੰਸਤ ਰਾਗ ਕੀਰਤਨ ਦਰਬਾਰ ਆਯੋਜਿਤ

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਮੈਂਬਰਾਂ ਨੇ ਚੁੱਕੀ ਸਹੁੰ

ਸਿੱਖਿਆ ਮੰਤਰੀ ਵੱਲੋਂ ਸਕੂਲ ਆਫ਼ ਐਮੀਨੈਂਸ ਮਾਨਸਾ ਦਾ ਅਚਨਚੇਤ ਨਿਰੀਖਣ

ਸਰਦੂਲਗੜ੍ਹ 'ਚ ਕਾਰੋਬਾਰੀ ਅਤੇ ਉਸਦੇ ਮੁਲਾਜਮ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ

ਗਿਆਨੀ ਰਘਬੀਰ ਸਿੰਘ ਦੇ ਦਿੱਲੀ ਦੇ ਕਿਸੇ ਗੁਰਦੁਆਰਾ ਸਾਹਿਬ ਵਿੱਚ ਸੇਵਾ ਨਿਭਾਉਣ ਦੀ ਚਰਚਾ ਤੇ ਲੱਗਿਆ ਵਿਰਾਮ

1984 ਸਿੱਖ ਕਤਲੇਆਮ ਦੌਰਾਨ ਬੇਕਸੂਰ ਮਾਰੇ ਗਏ ਸਮੂਹ ਸਿੰਘ ਸਿੰਘਣੀਆਂ ਤੇ ਬੱਚਿਆਂ ਨੂੰ ‘ਸ਼ਹੀਦ’ ਦਾ ਦਰਜਾ ਦਿੱਤਾ ਜਾਵੇ : 1984 ਸਿੱਖ ਲੁਬਾਨਾ ਸਮਾਜ

ਜਥੇਦਾਰ ਗੜਗੱਜ ਦਾ ਦਿੱਲੀ ਕਮੇਟੀ ਦੇ ਤਲਬ ਕੀਤੇ ਮੈਂਬਰਾਂ ਨੂੰ ਆਦੇਸ਼-25 ਅਕਤੂਬਰ ਦੇ ਜਰਨਲ ਇਜਲਾਸ ਦੇ ਮਤੇ ਤੇ 15 ਦਿਨ ਵਿਚ ਮੁੜ ਵਿਚਾਰ ਕਰੋ

ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ਾਨਦਾਰ ਅਗਾਜ਼