ਪੰਜਾਬ

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਮੈਂਬਰਾਂ ਨੇ ਚੁੱਕੀ ਸਹੁੰ

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | February 27, 2026 09:04 PM

ਮਾਨਸਾ- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਬੱਚਤ ਭਵਨ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਮੈਂਬਰਾਂ ਲਈ ਇੱਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮਾਨਸਾ ਜ਼ਿਲ੍ਹੇ ਦੇ ਤਿੰਨੋਂ ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਿਰਕਤ ਕੀਤੀ ਅਤੇ ਨਵੇਂ ਚੁਣੇ ਨੁਮਾਇੰਦਿਆਂ ਨੂੰ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ, ਭਾਰਤ ਦੀ ਪ੍ਰਭੂ ਸੱਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਬਿਨਾਂ ਕਿਸੇ ਡਰ, ਪੱਖਪਾਤ, ਸੰਦੇਹ ਜਾਂ ਮਾੜੀ ਭਾਵਨਾ ਦੇ, ਭਾਰਤ ਦੇ ਸੰਵਿਧਾਨ ਅਤੇ ਕਾਨੂੰਨ ਮੁਤਾਬਿਕ ਨਿਆਂ ਕਰਨ ਦੀ ਸਹੁੰ ਚੁਕਾਈ।

ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਨਵੇਂ ਚੁਣੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੇਂਡੂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਇਹ ਚੋਣਾਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਣਾਲੀ ਨਾਲ ਨੇਪਰੇ ਚੜ੍ਹੀਆਂ ਸਨ ਪਰ ਹੁਣ ਚੁਣੇ ਗਏ ਨੁਮਾਇੰਦਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਸਮੁੱਚੇ ਲੋਕਾਂ ਦੀ ਸੇਵਾ ਕਰਨ।

ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮਾਨਸਾ ਜ਼ਿਲ੍ਹਾ ਪਹਿਲਾਂ ਹੀ ਵਿੱਦਿਆ, ਖੇਡਾਂ ਅਤੇ ਸਮਾਜਿਕ ਖੇਤਰਾਂ ਵਿੱਚ ਮੋਹਰੀ ਰਿਹਾ ਹੈ ਅਤੇ ਨਵੇਂ ਬਣੇ ਮੈਂਬਰਾਂ ਦਾ ਫਰਜ਼ ਹੈ ਕਿ ਉਹ ਆਪੋ-ਆਪਣੇ ਇਲਾਕਿਆਂ ਵਿੱਚ ਰਿਕਾਰਡ ਤੋੜ ਵਿਕਾਸ ਕਰਵਾ ਕੇ ਜ਼ਿਲ੍ਹੇ ਨੂੰ ਵਿਕਾਸ ਪੱਖੋਂ ਵੀ ਸੂਬੇ ਵਿੱਚ ਪਹਿਲੇ ਨੰਬਰ 'ਤੇ ਲੈ ਕੇ ਆਉਣ।

ਸਮਾਗਮ ਦੌਰਾਨ ਏ.ਡੀ.ਸੀ. (ਵਿਕਾਸ) ਆਕਾਸ਼ ਬਾਂਸਲ ਨੇ ਨਵੇਂ ਚੁਣੇ ਮੈਂਬਰਾਂ ਨੂੰ ਸਹੁੰ ਚੁਕਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਸਾਰੇ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ।

ਸਹੁੰ ਚੁੱਕਣ ਵਾਲੇ ਮੈਂਬਰਾਂ ਵਿੱਚ ਸ਼ਾਮਿਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਜਮੀਨੀ ਪੱਧਰ ਤੇ ਲਾਗੂ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ ਸਮੇਤ ਹੋਰ ਅਧਿਕਾਰੀ ਤੇ ਪਤਵੰਤੇ ਵੀ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਮਾਨ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਅਕਾਦਮਿਕ ਸੈਸ਼ਨ 2026-27 ਤੋਂ ਪੀ.ਐਚ.ਡੀ. ਪ੍ਰੋਗਰਾਮ ਸ਼ੁਰੂ ਕਰੇਗੀ: ਡਾ. ਗਿੱਲ

ਪੰਜਾਬ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 15 ਮਈ ਤੋਂ ਹੋਵੇਗਾ ਸ਼ੁਰੂ; 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ

ਪਹਿਲਾ ਤੰਤੀ ਸਾਜਾਂ ਨਾਲ ਵਿਸ਼ੇਸ਼ ਬੰਸਤ ਰਾਗ ਕੀਰਤਨ ਦਰਬਾਰ ਆਯੋਜਿਤ

ਸਿੱਖਿਆ ਮੰਤਰੀ ਵੱਲੋਂ ਸਕੂਲ ਆਫ਼ ਐਮੀਨੈਂਸ ਮਾਨਸਾ ਦਾ ਅਚਨਚੇਤ ਨਿਰੀਖਣ

ਸਰਦੂਲਗੜ੍ਹ 'ਚ ਕਾਰੋਬਾਰੀ ਅਤੇ ਉਸਦੇ ਮੁਲਾਜਮ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ

ਗਿਆਨੀ ਰਘਬੀਰ ਸਿੰਘ ਦੇ ਦਿੱਲੀ ਦੇ ਕਿਸੇ ਗੁਰਦੁਆਰਾ ਸਾਹਿਬ ਵਿੱਚ ਸੇਵਾ ਨਿਭਾਉਣ ਦੀ ਚਰਚਾ ਤੇ ਲੱਗਿਆ ਵਿਰਾਮ

1984 ਸਿੱਖ ਕਤਲੇਆਮ ਦੌਰਾਨ ਬੇਕਸੂਰ ਮਾਰੇ ਗਏ ਸਮੂਹ ਸਿੰਘ ਸਿੰਘਣੀਆਂ ਤੇ ਬੱਚਿਆਂ ਨੂੰ ‘ਸ਼ਹੀਦ’ ਦਾ ਦਰਜਾ ਦਿੱਤਾ ਜਾਵੇ : 1984 ਸਿੱਖ ਲੁਬਾਨਾ ਸਮਾਜ

ਜਥੇਦਾਰ ਗੜਗੱਜ ਦਾ ਦਿੱਲੀ ਕਮੇਟੀ ਦੇ ਤਲਬ ਕੀਤੇ ਮੈਂਬਰਾਂ ਨੂੰ ਆਦੇਸ਼-25 ਅਕਤੂਬਰ ਦੇ ਜਰਨਲ ਇਜਲਾਸ ਦੇ ਮਤੇ ਤੇ 15 ਦਿਨ ਵਿਚ ਮੁੜ ਵਿਚਾਰ ਕਰੋ

ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ਾਨਦਾਰ ਅਗਾਜ਼