ਲੁਧਿਆਣਾ-ਬਸੰਤ ਰੁੱਤ ਦੀ ਆਮਦ ਨੂੰ ਸਮਰਪਿਤ ਸਿੱਖ ਸਕੂਲ ਆਫ਼ ਮਿਊਜ਼ਿਕ ਲੁਧਿਆਣਾ ਵੱਲੋ ਬੀਤੀ ਰਾਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਆਯੋਜਿਤ ਕੀਤੇ ਗਏ ਪਹਿਲੇ ਤੰਤੀ ਸਾਜਾਂ ਦੇ ਨਾਲ ਵਿਸ਼ੇਸ਼
ਬਸੰਤ ਰਾਗ ਕੀਰਤਨ ਦਰਬਾਰ ਅੰਦਰ
ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮਕੱੜ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋ ਬਖਸ਼ੀ ਗੁਰਮਤਿ ਸੰਗੀਤ ਕਲਾ ਅਤੇ ਵਿਰਾਸਤੀ ਤੰਤੀ ਸਾਜ਼ਾਂ ਦੇ ਰਾਹੀਂ ਨਿਰਧਾਰਿਤ ਰਾਗਾਂ ਵਿੱਚ ਗੁਰਬਾਣੀ ਕੀਰਤਨ ਕਰਨ ਦੀ ਪੱਧਤੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਗੁਰਮਤਿ ਸੰਗੀਤ ਕਲਾ ਨੂੰ ਸੰਸਾਰ ਪੱਧਰ ਤੇ ਹੋਰ ਉਤਸਾਹਿਤ ਕਰਨ ਦੀ ਵੱਡੀ ਲੋੜ ਹੈ, ਤਾਂ ਹੀ ਅਸੀ ਆਪਣੀ ਰਵਾਇਤੀ ਪੁਰਾਤਨ ਕੀਰਤਨ ਸ਼ੈਲੀ ਦੀ ਕਲਾ ਨੂੰ ਬਣਦਾ ਮਾਣ ਸਤਿਕਾਰ ਦਿਵਾਉਣ ਵਿੱਚ ਸਫਲਤਾ ਪ੍ਰਾਪਤ ਕਰ ਸਕਾਂਗੇ।ਉਨ੍ਹਾਂ ਨੇ ਕਿਹਾ ਕਿ ਸਿੱਖ ਸਕੂਲ ਆਫ਼ ਮਊਜਿਕ ਲੁਧਿਆਣਾ ਵੱਲੋ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਆਯੋਜਿਤ ਕੀਤਾ ਗਿਆ ਤੰਤੀ ਸਾਜਾਂ ਨਾਲ ਗੁਰਬਾਣੀ ਕੀਰਤਨ ਦੀਆਂ ਛਹਿਬਰਾਂ ਲਗਾਉਣ ਵਾਲਾ ਪਹਿਲਾ ਬਸੰਤ ਰਾਗ ਕੀਰਤਨ ਦਰਬਾਰ ਆਪਣੇ ਵਿੱਚ ਇੱਕ ਵਿਲੱਖਣ ਤੇ ਮਿਸਾਲੀ ਕਾਰਜ ਹੈ।ਜੋ ਕੀ ਸੰਗਤਾਂ ਅਤੇ ਗੁਰਮਤਿ ਸੰਗੀਤ ਪ੍ਰੇਮੀਆਂ ਲਈ ਇੱਕ ਯਾਦਗਾਰੀ ਕੀਰਤਨ ਦਰਬਾਰ ਹੋ ਨਿਬੜਿਆ ਹੈ।ਜਿਸ ਦੇ ਲਈ ਮੈ ਪ੍ਰੋ ਗੁਰਸ਼ਰਨ ਸਿੰਘ ਜਵੱਦੀ ਤੇ ਗਿਆਨੀ ਦਵਿੰਦਰਪਾਲ ਸਿੰਘ ਦਾ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ, ਜਿੰਨਾਂ ਨੇ ਤੰਤੀ ਸਾਜਾਂ ਰਾਹੀਂ ਨਿਰਧਾਰਤ ਬਸੰਤ ਰਾਗ ਵਿੱਚ ਕੀਰਤਨ ਦਰਬਾਰ ਕਰਵਾਉਣ ਵਿੱਚ ਆਪਣੀ ਮੋਹਰੀ ਸੇਵਾ ਨਿਭਾਈ।ਇਸ ਤੋ ਪਹਿਲਾਂ ਆਯੋਜਿਤ ਕੀਤੇ ਗਏ ਪਹਿਲੇ ਬਸੰਤ ਰਾਗ ਕੀਰਤਨ ਦਰਬਾਰ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਭੁਪਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਇੰਦਰਮੋਹਨ ਸਿੰਘ ਜੀ ਆਸਟ੍ਰੇਲੀਆ ਵਾਲੇ, ਭਾਈ ਜਗਪ੍ਰੀਤ ਸਿੰਘ ਜੀ ਲੁਧਿਆਣੇ ਵਾਲੇ, ਭਾਈ ਅਰਸ਼ਪ੍ਰੀਤ ਸਿੰਘ ਜੀ ਧਰਮਗੜ੍ਹ ਵਾਲੇ, ਭਾਈ ਗੁਰਸ਼ਰਨ ਸਿੰਘ ਡਾਇਰੈਕਟਰ ਸਿੱਖ ਸਕੂਲ ਆਫ਼ ਮਊਜਿਕ ਲੁਧਿਆਣਾ ਤੇ ਬੀਬੀ ਗੁਰਸਿਮਰਨ ਕੌਰ, ਬੀਬੀ ਕਿਰਪਾ ਕੌਰ ਤੇ ਬੀਬੀ ਹਰਮਨਪ੍ਰੀਤ ਕੌਰ ਦੇ ਕੀਰਤਨੀ ਜੱਥਿਆਂ ਸਮੇਤ ਸਿੱਖ ਸਕੂਲ ਆਫ਼ ਮਿਊਜ਼ਿਕ ਦੇ ਵਿਦਿਆਰਥੀਆਂ ਦੇ ਕੀਰਤਨੀ ਜੱਥੇ ਨੇ ਆਪਣੀ ਹਾਜ਼ਰੀਆਂ ਭਰਕੇ ਤੰਤ ਸਾਜਾਂ ਰਾਹੀਂ ਨਿਰਧਾਰਤ ਬਸੰਤ ਰਾਗ ਵਿੱਚ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਮੰਤਰ ਮੁੰਗਧ ਕੀਤਾ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮਕੱੜ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ ਉਪਰੰਤ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ।ਕੀਰਤਨ ਦਰਬਾਰ ਦੌਰਾਨ ਸਟੇਜ ਸੈਕਟਰੀ ਦੀ ਸੇਵਾ ਗਿਆਨੀ ਦਵਿੰਦਰਪਾਲ ਸਿੰਘ ਨੇ ਬੜੀ ਬਾਖੂਬੀ ਨਾਲ ਨਿਭਾਈ ਤੇ ਆਪਣੇ ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਕਰਦਿਆਂ ਹੋਇਆ ਕਿਹਾ ਕਿ ਤੰਤੀ ਸਾਜਾਂ ਰਾਹੀ ਨਿਰਧਾਰਤ ਰਾਗਾਂ ਵਿੱਚ ਕੀਰਤਨ ਕਰਨ ਦੀ ਆਰੰਭੀ ਗਈ ਕੀਰਤਨ ਦਰਬਾਰਾਂ ਦੀ ਲੜੀ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗੀ।ਉਨ੍ਹਾਂ ਨੇ
ਪਹਿਲੇ ਬਸੰਤ ਰਾਗ ਕੀਰਤਨ ਦਰਬਾਰ ਨੂੰ ਸਫਲ ਬਣਾਉਣ ਤੇ ਸਹਿਯੋਗ ਕਰਨ ਵਾਲੀਆਂ ਸਮੂਹ ਸ਼ਖਸੀਅਤਾਂ, ਸੰਗਤਾਂ, ਗੁਰਮਤਿ ਸੰਗੀਤ ਪ੍ਰੇਮੀਆਂ ਦਾ ਦਿਲ ਦੀਆਂ ਗਹਿਰਾਈਆਂ ਤੋ ਧੰਨਵਾਦ ਪ੍ਰਗਟ ਕੀਤਾ।ਇਸ ਸਮੇ ਆਯੋਜਿਤ ਕੀਤੇ ਗਏ ਕੀਰਤਨ ਦਰਬਾਰ ਅੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਭੁਪਿੰਦਰ ਸਿੰਘ ਅਰੋੜਾ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਗੁਰਦੀਪ ਸਿੰਘ ਡੀਮਾਰਟੇ, ਨਰਿੰਦਰਪਾਲ ਸਿੰਘ ਕਥੂਰੀਆਂ, ਸੁਰਿੰਦਰਪਾਲ ਸਿੰਘ ਭੁਟੀਆਨੀ, ਭੂਪਿੰਦਰ ਸਿੰਘ ਜੁਨੇਜਾ, ਹਰਮਿੰਦਰ ਸਿੰਘ ਕੋਹਲੀ, ਪਰਮਜੀਤ ਸਿੰਘ ਸੇਠੀ, ਅਵਤਾਰ ਸਿੰਘ ਬੀ. ਕੇ, ਹਰਮੀਤ ਸਿੰਘ ਡੰਗ, ਅਵਤਾਰ ਸਿੰਘ ਮਿੱਡਾ ਵਿਸੇਸ਼ ਤੌਰ ਤੇ ਹਾਜ਼ਰ ਸਨ।