ਨੈਸ਼ਨਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਵਿੱਖੀ ਯੋਜਨਾਵਾਂ ’ਤੇ ਵਿਚਾਰ ਵਟਾਂਦਰਾ-ਕਾਲਕਾ

ਕੌਮੀ ਮਾਰਗ ਬਿਊਰੋ | February 28, 2026 07:21 PM


ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਅੱਜ ਇਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਣੀ ਮੈਂਬਰਾਂ ਨਾਲ ਇਕ ਮੀਟਿੰਗ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਵਿੱਖੀ ਕਾਰਜਕ੍ਰਮਾਂ ਅਤੇ ਨਵੀਂ ਪਹਿਲ ਕਦਮਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਕੇਵਲ ਰੁਟੀਨੀ ਕਾਰਵਾਈ ਤੱਕ ਸੀਮਿਤ ਨਹੀਂ ਸੀ, ਸਗੋਂ ਸਿੱਖ ਕੌਮ ਦੀ ਚੜ੍ਹਦੀ ਕਲਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਦੁਆਰਾ ਪ੍ਰਬੰਧਨ ਦੀ ਪਾਰਦਰਸ਼ਤਾ ਅਤੇ ਸਮਾਜਿਕ ਜ਼ਿੰਮੇਂਵਾਰੀਆਂ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਧਾਰਮਿਕ ਅਤੇ ਸਮਾਜਿਕ ਖੇਤਰਾਂ ਵਿੱਚ ਨਵੀਂ ਯੋਜਨਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਰਣਨੀਤਿਕ ਰੂਪਰੇਖਾ ਤਿਆਰ ਕੀਤੀ ਗਈ। ਸਰਦਾਰ ਕਾਲਕਾ ਨੇ ਜ਼ੋਰ ਦੇ ਕੇ ਕਿਹਾ ਕਿ ਕਮੇਟੀ ਗੁਰਬਾਣੀ ਪ੍ਰਚਾਰ-ਪ੍ਰਸਾਰ, ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਮਰਿਆਦਾ ਨਾਲ ਜੋੜਨ, ਅਤੇ ਸੇਵਾ-ਭਾਵਨਾ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਸ਼ੁਰੂ ਕਰੇਗੀ। ਇਸ ਤੋਂ ਇਲਾਵਾ ਮੀਟਿੰਗ ਵਿੱਚ ਗੁਰਦੁਆਰਾ ਸਹੂਲਤਾਂ ਦੇ ਅਧੁਨੀਕੀਕਰਨ ਅਤੇ ਪ੍ਰਬੰਧਕੀ ਪ੍ਰਣਾਲੀ ਨੂੰ ਹੋਰ ਸੁਚੱਜਾ ਅਤੇ ਪ੍ਰਭਾਵਸ਼ਾਲੀ ਬਣਾਉਣ ’ਤੇ ਵੀ ਵਿਚਾਰ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲ ਸੰਗਤ ਦੀ ਸੇਵਾ ਹੈ ਅਤੇ ਹਰ ਫ਼ੈਸਲਾ ਗੁਰਮਤਿ ਸਿਧਾਂਤਾਂ ਅਤੇ ਪਾਰਦਰਸ਼ੀ ਪ੍ਰਬੰਧਨ ਦੇ ਅਧਾਰ ’ਤੇ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਨਹਿਤ ਅਤੇ ਪੰਥਕ ਭਲਾਈ ਨੂੰ ਕੇਂਦਰ ਵਿੱਚ ਰੱਖਦਿਆਂ ਕਈ ਨਵੀਂ ਪਹਿਲਾਂ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਣੀ ਮੈਂਬਰਾਂ ਨੇ ਵੀ ਆਪਣੀਆਂ ਸੁਝਾਵਾਂ ਰੱਖਦਿਆਂ ਕਮੇਟੀ ਦੀ ਕਾਰਗੁਜ਼ਾਰੀ ਨੂੰ ਹੋਰ ਗਤੀਸ਼ੀਲ ਬਣਾਉਣ ਲਈ ਜ਼ੋਰ ਦਿੱਤਾ ।

Have something to say? Post your comment

 
 
 
 

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੇ ਸਕੱਤਰ ਦੀ ਅਗਵਾਈ ਹੇਠ ਵਫਦ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕਰ ਆਪਣਾ ਪੱਖ ਰੱਖਿਆ

ਕੈਨੇਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਮਾਰਕ ਕਾਰਨੀ ਨੂੰ ਉਹਨਾਂ ਦੀ ਭਾਰਤ ਫੇਰੀ ਤੋ ਪਹਿਲਾਂ ਲਿਖਿਆ ਗਿਆ ਖ਼ਤ ਦਲ ਖ਼ਾਲਸਾ ਨੇ

ਝੂਠੇ ਪੁਲਿਸ ਮੁਕਾਬਲਿਆਂ ਦੇ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦੇ ਰਾਹ ਤੁਰੀ ਪੰਜਾਬ ਸਰਕਾਰ- ਸਰਨਾ

ਸਿੱਖਾਂ ਦੇ ਕਕਾਰਾਂ ਬਾਰੇ ਜਾਗਰੂਕ ਕਰਣ ਲਈ ਕੇਂਦਰ ਸਰਕਾਰ ਅੱਗੇ ਦੇਸ਼ ਦੇ ਹਰ ਸਕੂਲ ਨੂੰ ਸਰਕੂਲਰ ਭੇਜਣ ਦੀ ਕੀਤੀ ਮੰਗ ਬੀਬੀ ਰਣਜੀਤ ਕੌਰ ਨੇ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 14 ਬਾਣੀ ਕੰਠ ਕਰਨ ਵਾਲੇ 5 ਸਾਲਾ ਗੁਨਵੀਰ ਸਿੰਘ ਨੂੰ ਕੀਤਾ ਗਿਆ ਸਨਮਾਨਤ

ਪ੍ਰੋ.ਦਵਿੰਦਰ ਪਾਲ ਸਿੰਘ ਭੁੱਲਰ ਦੇ ਮਾਮਲੇ ਦੀ ਅਦਾਲਤ ਅੰਦਰ ਜਾਰੀ ਹੈ ਸੁਣਵਾਈ, ਹੁਣ 25 ਮਾਰਚ ਨੂੰ ਹੋਵੇਗੀ ਅਗਲੀ ਸੁਣਵਾਈ

ਸਿੱਖ ਯੂਥ ਯੂਕੇ ਵਲੋਂ ਗੁਰੂਮਿੰਗ ਗੈਂਗ ਵਿਰੁੱਧ ਸੁਚੇਤ ਕਰਣ ਲਈ ਸਿੱਖ ਰਿਟਰੀਟਸ ਰਾਹੀਂ ਇਲਾਜ, ਸਹਾਇਤਾ ਅਤੇ ਸੁਰੱਖਿਆ ਦਾ ਇੱਕ ਪਰਿਵਰਤਨਸ਼ੀਲ ਹਫ਼ਤਾ

ਅੰਤਰ-ਧਰਮ ਵਿਆਹਾਂ ਨੂੰ ਰੋਕਣ ਲਈ ਅਕਾਲੀ ਦਲ ਨੇ ਕਾਨੂੰਨ ਬਣਾਉਣ ਦੀ ਕੀਤੀ ਮੰਗ

ਦਿੱਲੀ ਕੈਂਟ ’ਚ ਪ੍ਰੀਖਿਆ ਮੌਕੇ ਅੰਮ੍ਰਿਤਧਾਰੀ ਸਿੱਖ ਦੀ ਉਤਰਵਾਈ ਕ੍ਰਿਪਾਨ, ਮੌਕੇ ’ਤੇ ਪਹੁੰਚੀ ਦਿੱਲੀ ਗੁਰਦੁਆਰਾ ਕਮੇਟੀ ਦੀ ਟੀਮ

ਭਿਲਾਈ ‘ਚ ਸੱਤ ਵਿਅਕਤੀਆਂ ਨੇ ਦੁਬਾਰਾ ਸਿੱਖ ਧਰਮ ਅਪਣਾ ਕੇ ਕੀਤੀ ਘਰ-ਵਾਪਸੀ