ਪੰਜਾਬ

ਬੁੱਢਾ ਦਲ ਵੱਲੋਂ ਪੰਜ ਵਿਸ਼ੇਸ਼ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ 03 ਮਾਰਚ ਨੂੰ

ਕੌਮੀ ਮਾਰਗ ਬਿਊਰੋ | February 28, 2026 10:19 PM

ਸ੍ਰੀ ਅਨੰਦਪੁਰ ਸਾਹਿਬ- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿਚ ਇਸ ਸਮੇਂ ਦੌਰਾਨ 02 ਤੇ 03 ਮਾਰਚ ਨੂੰ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਸਿੱਖ ਸ਼ਸ਼ਤਰ ਕਲਾ ਗਤਕੇ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ 04 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਨਿਸ਼ਾਨ, ਨਗਾਰਿਆਂ, ਨਰਸਿੰਙਿਆਂ ਦੀ ਛਤਰ ਛਾਇਆ ਹੇਠ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲੇ ਮਹੱਲੇ ਦੇ ਇਤਿਹਾਸਕ ਦਿਹਾੜੇ ਮੌਕੇ ਸਿੱਖ ਸ਼ਸ਼ਤਰ ਕਲਾ ਨਾਲ ਸਬੰਧਤ ਗਤਕੇ ਦੇ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਵਾਰ ਇਨ੍ਹਾਂ ਮੁਕਾਬਲਿਆਂ ਵਿੱਚ 20 ਦੇ ਕਰੀਬ ਨਾਮਵਰ ਟੀਮਾਂ ਭਾਗ ਲੈਣਗੀਆਂ। ਉਨ੍ਹਾਂ ਕਿਹਾ ਕਿ ਸਿੱਖ ਪ੍ਰੰਪਰਾਵਾਂ ਵਿਚ ਸ਼ਸ਼ਤਰ ਕਲਾ ਦਾ ਅਹਿਮ ਸਥਾਨ ਹੈ ਇਸ ਲਈ ਇਸ ਕਲਾ ਦੀ ਪ੍ਰਫੁਲਤਾ ਲਈ ਅਜਿਹੇ ਜਤਨਾ ਦੀ ਅਹਿਮ ਲੋੜ ਹੈ। ਇਸੇ ਮਕਸਦ ਨੂੰ ਪੂਰਾ ਕਰਨ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਹਰ ਸਾਲ ਸਿੱਖ ਸ਼ਸ਼ਤਰ ਕਲਾ ਦੇ ਮੁਕਾਬਲਿਆਂ ਦਾ ਪ੍ਰਬੰਧ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੀਆਂ ਟੀਮਾਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ। 03 ਮਾਰਚ ਨੂੰ ਗਤਕਾ ਮੁਕਾਬਲਿਆਂ ਸਮੇਂ ਬੁੱਢਾ ਦਲ ਵੱਲੋਂ ਪੰਜ ਵਿਸ਼ੇਸ਼ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਜਿਨ੍ਹਾਂ ਵਿੱਚ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲੇ, ਗਿਆਨੀ ਗੁਰਦੇਵ ਸਿੰਘ ਅਸਟ੍ਰੇਲੀਆ, ਸੰਤ ਗਿਆਨੀ ਹਰੀ ਸਿੰਘ ਰੰਧਾਵੇ ਵਾਲੇ, ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਬੁੱਢਾ ਦਲ ਅਮਰੀਕਾ ਨੂੰ ਸਨਮਾਨਿਤ ਕੀਤਾ ਜਾਵੇਗਾ।

Have something to say? Post your comment

 
 
 
 

ਪੰਜਾਬ

ਨਿਵੇਸ਼ਕਾਂ ਦੇ ਵਧਦੇ ਵਿਸ਼ਵਾਸ ਨੇ ਪੰਜਾਬ ਨੂੰ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਨਿਵੇਸ਼ ਲਈ ਮੋਹਰੀ ਸਥਾਨਾਂ ਵਿੱਚੋਂ ਇੱਕ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ' ਪੰਜਾਬ ਦੇ ਵਲੰਟੀਅਰ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਸਿੱਖ ਨੌਜਵਾਨਾਂ ਦੇ ਝੂਠੇ ਮੁਕਾਬਲੇ- ਹਿੰਦੂਤਵੀ ਸਿਆਸਤ ਦਾ ਹੱਥ-ਠੋਕਾ ਬਣੀ ਪੰਜਾਬ ਪੁਲਿਸ- ਕੇਂਦਰੀ ਸਿੰਘ ਸਭਾ

ਮੋਦੀ ਨੂੰ ਕਿਸਾਨਾਂ ਦੀ “ਮੌਤ ਦੇ ਵਾਰੰਟ” ਉਪਰ ਦਸਤਖ਼ਤ ਕਰਨ ਲਈ ਮਜਬੂਰ ਕੀਤਾ ਗਿਆ: ਰਾਹੁਲ

ਆਸਟ੍ਰੇਲੀਆ ਵੱਸਦੇ ਲੇਖਕ ਮਨਜੀਤ ਬੋਪਾਰਾਏ ਦੀ ਕਿਤਾਬ “ਕਾਫਿਰ ਹੀ ਪਵਿੱਤਰ ਮਨੁੱਖ” ਲੋਕ ਅਰਪਣ

ਮਰਹੂਮ ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ 'ਯਾਦਾਂ ਦਾ ਦਰਪਣ' ਰਿਲੀਜ਼ ਸਮਾਗਮ 3 ਨੂੰ

ਪੰਜਾਬ ‘ਚ ਕਾਂਗਰਸ-ਆਪ ਦੀ ਮਿਲੀਭੁਗਤ ਬੇਨਕਾਬ, ਕਿਸਾਨਾਂ ਤੇ ਮਜ਼ਦੂਰਾਂ ਦੇ ਮੁੱਦੇ ਛੱਡ ਸਿਆਸੀ ਨਾਟਕ ਬਣੀ ਕਾਂਗਰਸ ਰੈਲੀ - ਕੇਵਲ ਸਿੰਘ ਢਿੱਲੋਂ

ਗਰੇਵਾਲ, ਚਾਵਲਾ, ਝੱਬਰ ਤੇ ਸਿਆਲੀ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਨਿਯੁਕਤ

ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ- ਹਰਜੋਤ ਸਿੰਘ ਬੈਂਸ

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ