ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ 240 ਵਿਦਿਆਰਥਣਾਂ ਨੂੰ ਡਿਗਰੀਆਂ ਕੀਤੀਆਂ ਪ੍ਰਦਾਨ ਕੀਤੀਆਂ

ਕੌਮੀ ਮਾਰਗ ਬਿਊਰੋ | February 28, 2026 07:26 PM

ਅੰਮ੍ਰਿਤਸਰ-ਡਿਗਰੀ ਵੰਡ ਸਮਾਰੋਹ ਉਹ ਦਿਨ ਹੈ, ਜਦੋਂ ਵਿਦਿਆਰਥੀਆਂ ਦੀ ਸਾਲਾਂ ਦੀ ਮਿਹਨਤ, ਲਗਨ ਅਤੇ ਸਮਰਪਣ ਦਾ ਸਫ਼ਲ ਨਤੀਜਾ ਡਿਗਰੀ ਦੇ ਰੂਪ ’ਚ ਹੱਥ ਆਉਂਦਾ ਹੈ। ਪਰ ਇਹ ਮੰਜ਼ਿਲ ਨਹੀਂ, ਸਗੋਂ ਜੀਵਨ ਦੇ ਨਵੇਂ ਸਫਰ ਦੀ ਸ਼ੁਰੂਆਤ ਹੈ। ਅੱਜ ਤੋਂ ਤੁਹਾਡੇ ਸਾਹਮਣੇ ਮੌਕਿਆਂ ਦਾ ਇਕ ਵਿਸ਼ਾਲ ਸੰਸਾਰ ਖੁੱਲ੍ਹਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਾਲਾਨਾ ਕਾਨਵੋਕੇਸ਼ਨ ਦੌਰਾਨ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਕਲਾਸਾਂ ਦੀਆਂ ਘੱਟੋ-ਘੱਟ 240 ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕਰਨ ਮੌਕੇ ਕੀਤਾ।

ਕਾਲਜ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਦੀ ਅਗਵਾਈ ਹੇਠ ਕਰਵਾਏ ਗਏ ਉਕਤ ਸਮਾਰੋਹ ਮੌਕੇ ਸ: ਛੀਨਾ ਨੇ ਔਰਤਾਂ ਦੀ ਸਿੱਖਿਆ ਅਤੇ ਹੋਰਨਾਂ ਵੱਖ-ਵੱਖ ਖੇਤਰਾਂ ’ਚ ਉਪਲਬੱਧੀਆਂ ਪ੍ਰਾਪਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੀਵਨ ਦਾ ਰਾਹ ਹਮੇਸ਼ਾਂ ਸੌਖਾ ਨਹੀਂ ਹੁੰਦਾ। ਕਈ ਵਾਰ ਚੁਣੌਤੀਆਂ, ਸੰਘਰਸ਼ ਅਤੇ ਅਣਹੋਣੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪੈਦਾ ਹੈ। ਪਰ ਤੁਹਾਡੀ ਸਿੱਖਿਆ ਸਿਰਫ ਕਿਤਾਬੀ ਗਿਆਨ ਤੱਕ ਸੀਮਿਤ ਨਹੀਂ, ਇਸ ਨੇ ਤੁਹਾਨੂੰ ਸੋਚਣ ਦੀ ਸਮਰੱਥਾ, ਫ਼ੈਸਲਾ ਕਰਨ ਦੀ ਤਾਕਤ ਅਤੇ ਮੁਸ਼ਕਲਿਾਂ ਦਾ ਡੱਟ ਕੇ ਮੁਕਾਬਲਾ ਕਰਨ ਦਾ ਹੌਸਲਾ ਵੀ ਦਿੱਤਾ ਹੈ। ਆਪਣੇ ’ਤੇ ਵਿਸ਼ਵਾਸ ਰੱਖੋ, ਕਿਉਂਕਿ ਆਤਮਵਿਸ਼ਵਾਸ ਹੀ ਸਫਲਤਾ ਦੀ ਕੁੰਜੀ ਹੈ।

ਉਨ੍ਹਾਂ ਕਿਹਾ ਕਿ ਇਕ ਨਿਆਂਪੂਰਨ, ਪੜ੍ਹੇ-ਲਿਖੇ ਅਤੇ ਜਾਗਰੂਕ ਸਮਾਜ ਲਈ ਲੜਕੀਆਂ ਦੀ ਸਿੱਖਿਆ ’ਤੇ ਧਿਆਨ ਕੇਂਦਰਿਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਲਜ ਔਰਤਾਂ ਨੂੰ ਸਿੱਖਿਅਤ ਕਰਨ ਅਤੇ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਜਿਉਣ ਲਈ ਸਸ਼ਕਤ ਬਣਾਉਣ ’ਚ ਮਹੱਤਵਪੂਰਨ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸਫਲਤਾਵਾਂ ਤੋਂ ਘਬਰਾਉਣ ਦੀ ਲੋੜ ਨਹੀਂ। ਕਿਉਂਕਿ ਜ਼ਿੰਦਗੀ ’ਚ ਹਾਰ ਵੀ ਇਕ ਸਬਕ ਹੁੰਦੀ ਹੈ, ਜੋ ਸਾਨੂੰ ਹੋਰ ਮਜ਼ਬੂਤ ਬਣਾਉਂਦੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਜਦੋਂੰ ਲੱਗੇ ਕਿ ਰਸਤਾ ਔਖਾ ਹੈ ਤਾਂ ਆਪਣੇ ਸੁਪਨਿਆਂ ਨੂੰ ਯਾਦ ਕਰੋ ਅਤੇ ਆਪਣੇ ਮਕਸਦ ਨੂੰ ਅਗਾਂਹ ਰੱਖੋ। ਵੱਡੇ ਸੁਪਨੇ ਦੇਖੋ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਨਿਰੰਤਰ ਮਿਹਨਤ ਕਰੋ।

ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਵੀ ਜ਼ਿੰਦਗੀ ’ਚ ਸਫਲ ਹੋਣ ਲਈ ਸਹੀ ਰਵੱਈਏ ਅਤੇ ਮਨ ਦੀ ਇੱਛਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕ ਬਣਨਾ ਚਾਹੀਦਾ ਹੈ ਅਤੇ ਜ਼ਿੰਦਗੀ ਦੇ ਸ਼ਾਰਟਕੱਟ ਸਾਨੂੰ ਕਿਤੇ ਵੀ ਨਹੀਂ ਲੈ ਜਾਂਦੇ। ਉਨ੍ਹਾਂ ਕਿਹਾ ਸਾਨੂੰ ਇੱਕ ਅਰਥਪੂਰਨ ਅਤੇ ਸਨਮਾਨਜਨਕ ਜੀਵਨ ਜਿਉਣ ਲਈ ਚੰਗੀਆਂ ਭਾਵਨਾਵਾਂ ਅਪਣਾਉਣੀਆਂ ਚਾਹੀਦੀਆਂ ਹਨ।

ਇਸ ਮੌਕੇ ਪ੍ਰਿੰ: ਡਾ. ਮਲਹੋਤਰਾ ਨੇ ਕਾਲਜ ਦੀਆਂ ਵਿਦਿਆਰਥਣਾਂ ਦੀਆਂ ਅਕਾਦਮਿਕ, ਸੱਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ’ਚ ਪ੍ਰਾਪਤੀਆਂ ਸਬੰਧੀ ਸਾਲਾਨਾ ਰਿਪੋਰਟ ਪੜ੍ਹੀ। ਉਨ੍ਹਾਂ ਕਾਲਜ ਦੀ ਤਰੱਕੀ ਸਬੰਧੀ ਕੌਂਸਲ ਦੁਆਰਾ ਸਮੇਂ ਸਮੇਂ ’ਤੇ ਦਿੱਤੇ ਜਾਂਦੇ ਸਹਿਯੋਗ ਲਈ ਧੰਨਵਾਦ ਕੀਤਾ।

ਇਸ ਮੌਕੇ ਪ੍ਰਸਿੱਧ ਨਾਗੀ ਪਰਿਵਾਰ ਤੋਂ ਸ੍ਰੀ ਜਤਿੰਦਰ ਸਿੰਘ ਨਾਗੀ ਨੇ ਕਿਹਾ ਕਿ ਉਹ ਖੁਸ਼ ਹਨ ਕਿ 1980 ਦੇ ਦਹਾਕੇ ’ਚ ਉਨ੍ਹਾਂ ਦੇ ਪਰਿਵਾਰ ਦੁਆਰਾ ਖੋਲਿ੍ਹਆ ਅਤੇ ਬਾਅਦ ’ਚ ਖਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਨੂੰ ਦਾਨ ਕੀਤਾ ਗਿਆ ਕਾਲਜ ਉਨ੍ਹਾਂ ਦੇ ਪੁਰਖਿਆਂ ਦੇ ਸੁਪਨਿਆਂ ਨੂੰ ਪੂਰਾ ਕਰ ਰਿਹਾ ਹੈ ਤਾਂ ਜੋ ਲੜਕੀਆਂ ਨੂੰ ਮੁੱਲ-ਅਧਾਰਿਤ ਪੇਸ਼ੇਵਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਇਸ ਮੌਕੇ ਸ: ਛੀਨਾ ਨੇ ਕੌਂਸਲ ਦੇ ਜੁਆਇੰਟ ਸਕੱਤਰ ਸ: ਸੰਤੋਖ ਸਿੰਘ ਸੇਠੀ, ਪ੍ਰਿੰ: ਡਾ. ਮਲਹੋਤਰਾ ਅਤੇ ਸ੍ਰੀ ਨਾਗੀ ਨਾਲ ਮਿਲ ਕੇ ਹੋਣਹਾਰ ਵਿਦਿਆਰਥਣਾਂ ਨੂੰ ਵੀ ਸਨਮਾਨਿਤ ਵੀ ਕੀਤਾ। ਇਸ ਮੌਕੇ ਪ੍ਰੋ: ਅਮਰੀਕ ਸਿੰਘ, ਡੀ. ਐਸ. ਰਟੌਲ, ਪ੍ਰੋ: ਅਜੈਪਾਲ ਸਿੰਘ ਢਿੱਲੋ ਅਤੇ ਹੋਰ ਸਟਾਫ਼ ਤੇ ਵਿਦਿਆਰਥੀ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਆਪ' ਪੰਜਾਬ ਦੇ ਵਲੰਟੀਅਰ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਸਿੱਖ ਨੌਜਵਾਨਾਂ ਦੇ ਝੂਠੇ ਮੁਕਾਬਲੇ- ਹਿੰਦੂਤਵੀ ਸਿਆਸਤ ਦਾ ਹੱਥ-ਠੋਕਾ ਬਣੀ ਪੰਜਾਬ ਪੁਲਿਸ- ਕੇਂਦਰੀ ਸਿੰਘ ਸਭਾ

ਮੋਦੀ ਨੂੰ ਕਿਸਾਨਾਂ ਦੀ “ਮੌਤ ਦੇ ਵਾਰੰਟ” ਉਪਰ ਦਸਤਖ਼ਤ ਕਰਨ ਲਈ ਮਜਬੂਰ ਕੀਤਾ ਗਿਆ: ਰਾਹੁਲ

ਆਸਟ੍ਰੇਲੀਆ ਵੱਸਦੇ ਲੇਖਕ ਮਨਜੀਤ ਬੋਪਾਰਾਏ ਦੀ ਕਿਤਾਬ “ਕਾਫਿਰ ਹੀ ਪਵਿੱਤਰ ਮਨੁੱਖ” ਲੋਕ ਅਰਪਣ

ਮਰਹੂਮ ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ 'ਯਾਦਾਂ ਦਾ ਦਰਪਣ' ਰਿਲੀਜ਼ ਸਮਾਗਮ 3 ਨੂੰ

ਪੰਜਾਬ ‘ਚ ਕਾਂਗਰਸ-ਆਪ ਦੀ ਮਿਲੀਭੁਗਤ ਬੇਨਕਾਬ, ਕਿਸਾਨਾਂ ਤੇ ਮਜ਼ਦੂਰਾਂ ਦੇ ਮੁੱਦੇ ਛੱਡ ਸਿਆਸੀ ਨਾਟਕ ਬਣੀ ਕਾਂਗਰਸ ਰੈਲੀ - ਕੇਵਲ ਸਿੰਘ ਢਿੱਲੋਂ

ਗਰੇਵਾਲ, ਚਾਵਲਾ, ਝੱਬਰ ਤੇ ਸਿਆਲੀ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਨਿਯੁਕਤ

ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ- ਹਰਜੋਤ ਸਿੰਘ ਬੈਂਸ

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਬੁੱਢਾ ਦਲ ਵੱਲੋਂ ਪੰਜ ਵਿਸ਼ੇਸ਼ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ 03 ਮਾਰਚ ਨੂੰ