ਪੰਜਾਬ

ਪੰਜਾਬ ‘ਚ ਕਾਂਗਰਸ-ਆਪ ਦੀ ਮਿਲੀਭੁਗਤ ਬੇਨਕਾਬ, ਕਿਸਾਨਾਂ ਤੇ ਮਜ਼ਦੂਰਾਂ ਦੇ ਮੁੱਦੇ ਛੱਡ ਸਿਆਸੀ ਨਾਟਕ ਬਣੀ ਕਾਂਗਰਸ ਰੈਲੀ - ਕੇਵਲ ਸਿੰਘ ਢਿੱਲੋਂ

ਕੌਮੀ ਮਾਰਗ ਬਿਊਰੋ | February 28, 2026 07:47 PM

ਚੰਡੀਗੜ੍ਹ-ਬਰਨਾਲਾ ਵਿੱਚ ਹੋਈ ਕਾਂਗਰਸ ਰੈਲੀ ਦੌਰਾਨ ਕਿਸਾਨਾਂ ਅਤੇ ਮਨਰੇਗਾ ਅਧੀਨ ਮਜ਼ਦੂਰਾਂ ਨਾਲ ਜੁੜੇ ਮੁੱਦਿਆਂ ‘ਤੇ ਚੁੱਪੀ ਸਾਧਣ ਨੂੰ ਲੈ ਕੇ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਪੰਜਾਬ ਭਾਜਪਾ ਦੇ ਸਟੇਟ ਮੀਡੀਆ ਹੈਡ ਵਿਨੀਤ ਜੋਸ਼ੀ ਦੀ ਹਾਜ਼ਰੀ ਚ ਉਨ੍ਹਾਂ ਦੋਸ਼ ਲਾਇਆ ਕਿ ਰਾਹੁਲ ਗਾਂਧੀ ਵੱਲੋਂ ਪੰਜਾਬ ਚ ਮਜ਼ਦੂਰਾਂ ਨਾਲ ਹੋਏ ਮਨਰੇਗਾ ਤਹਤ ਹਜ਼ਾਰਾਂ ਕਰੋੜ ਦੇ ਘੁਟਾਲਿਆਂ ਜਾਂ ਕਿਸਾਨੀ ਸੰਕਟ ਦਾ ਕੋਈ ਜ਼ਿਕਰ ਨਾ ਕਰਨਾ ਇਹ ਸਪੱਸ਼ਟ ਕਰਦਾ ਹੈ ਕਿ ਪੰਜਾਬ ਵਿੱਚ ਕਾਂਗਰਸ ਆਮ ਆਦਮੀ ਪਾਰਟੀ ਦੀ ‘ਬੀ ਟੀਮ’ ਵਜੋਂ ਕੰਮ ਕਰ ਰਹੀ ਹੈ। ਇਹ ਗੱਲ ਉਨ੍ਹਾਂ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੀ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਮਨਰੇਗਾ ਯੋਜਨਾ ਤਹਿਤ ਮਜ਼ਦੂਰਾਂ ਨਾਲ ਵੱਡੇ ਪੱਧਰ ‘ਤੇ ਬੇਨਿਯਮੀਆਂ ਹੋਈਆਂ ਹਨ ਅਤੇ ਹਜ਼ਾਰਾਂ ਕਰੋੜ ਰੁਪਏ ਦੇ ਘੁਟਾਲਿਆਂ ਦੇ ਦੋਸ਼ ਲੱਗਦੇ ਰਹੇ ਹਨ, ਪਰ ਬਰਨਾਲਾ ਰੈਲੀ ਦੌਰਾਨ ਕਾਂਗਰਸ ਨੇ ਨਾ ਤਾਂ ਮਜ਼ਦੂਰਾਂ ਦੀ ਬਕਾਇਆ ਦਿਹਾੜੀ ਦਾ ਮੁੱਦਾ ਚੁੱਕਿਆ ਅਤੇ ਨਾ ਹੀ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਕੋਈ ਸਪੱਸ਼ਟ ਰਣਨੀਤੀ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੱਖਾਂ ਮਜ਼ਦੂਰਾਂ ਨੂੰ ਮਨਰੇਗਾ ਤਹਿਤ ਬਣਦੇ ਰੋਜ਼ਗਾਰ ਦੇ 100 ਦਿਨ ਨਹੀਂ ਮਿਲੇ, ਜਿਸ ਕਾਰਨ ਪਿੰਡਾਂ ਦੀ ਆਰਥਿਕਤਾ ਪ੍ਰਭਾਵਿਤ ਹੋਈ ਹੈ।

ਢਿੱਲੋਂ ਨੇ ਦੋਸ਼ ਲਾਇਆ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵੇਂ ਹੀ ਇਸ ਮਾਮਲੇ ‘ਤੇ ਚੁੱਪ ਰਹੀਆਂ ਹਨ, ਜਿਸ ਨਾਲ ਇਹ ਸਾਬਤ ਹੁੰਦਾ ਹੈ ਕਿ ਦੋਵੇਂ ਪਾਰਟੀਆਂ ਇਕ ਦੂਜੇ ਨੂੰ ਸਿਆਸੀ ਲਾਭ ਪਹੁੰਚਾਉਣ ਲਈ ਕੰਮ ਕਰ ਰਹੀਆਂ ਹਨ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਦੀ ‘ਵਿਕਸਿਤ ਭਾਰਤ ਜੀ-ਰਾਮ ਜੀ’ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਮਨਰੇਗਾ ਵਿੱਚ ਸੁਧਾਰ ਕਰਕੇ ਮਜ਼ਦੂਰਾਂ ਲਈ ਰੋਜ਼ਗਾਰ ਗਰੰਟੀ 100 ਦਿਨਾਂ ਤੋਂ ਵਧਾ ਕੇ 125 ਦਿਨ ਕੀਤੀ ਗਈ ਹੈ।

ਦੇਸ਼ ਦੀ ਅਰਥਵਿਵਸਥਾ ਬਾਰੇ ਗੱਲ ਕਰਦਿਆਂ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਚੁੱਕਾ ਹੈ ਅਤੇ 2047 ਤੱਕ ਦੇਸ਼ ਨੂੰ ਵਿਸ਼ਵ ਦੀ ਅਗੇਤਰੀ ਅਰਥਵਿਵਸਥਾ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਵਿਜ਼ਨ ਹੈ ਕਿ ਆਉਣ ਵਾਲੇ ਸਾਲਾਂ ਵਿੱਚ ਭਾਰਤ ਦੀ ਅਰਥਵਿਵਸਥਾ 21 ਤੋਂ 30 ਟ੍ਰਿਲੀਅਨ ਡਾਲਰ ਤੱਕ ਪਹੁੰਚੇ।

ਉਨ੍ਹਾਂ ਦਾਅਵਾ ਕੀਤਾ ਕਿ ਵਿਦੇਸ਼ੀ ਵਪਾਰ ਸਮਝੌਤਿਆਂ ਅਤੇ ਨਿਵੇਸ਼ ਨਾਲ ਦੇਸ਼ ਵਿੱਚ ਉਦਯੋਗਿਕ ਵਿਕਾਸ ਨੂੰ ਬਲ ਮਿਲ ਰਿਹਾ ਹੈ, ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਦਾ ਮਕਸਦ ਦੇਸ਼ ਅਤੇ ਪੰਜਾਬ ਦੇ ਮਜ਼ਦੂਰਾਂ, ਕਿਸਾਨਾਂ ਅਤੇ ਨੌਜਵਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਹੈ, ਜਦਕਿ ਵਿਰੋਧੀ ਪਾਰਟੀਆਂ ਸਿਰਫ ਸਿਆਸੀ ਦੋਸ਼ਾਰੋਪਣ ਤੱਕ ਸੀਮਿਤ ਰਹੀਆਂ ਹਨ।

Have something to say? Post your comment

 
 
 
 

ਪੰਜਾਬ

ਨਿਵੇਸ਼ਕਾਂ ਦੇ ਵਧਦੇ ਵਿਸ਼ਵਾਸ ਨੇ ਪੰਜਾਬ ਨੂੰ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਨਿਵੇਸ਼ ਲਈ ਮੋਹਰੀ ਸਥਾਨਾਂ ਵਿੱਚੋਂ ਇੱਕ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ' ਪੰਜਾਬ ਦੇ ਵਲੰਟੀਅਰ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਸਿੱਖ ਨੌਜਵਾਨਾਂ ਦੇ ਝੂਠੇ ਮੁਕਾਬਲੇ- ਹਿੰਦੂਤਵੀ ਸਿਆਸਤ ਦਾ ਹੱਥ-ਠੋਕਾ ਬਣੀ ਪੰਜਾਬ ਪੁਲਿਸ- ਕੇਂਦਰੀ ਸਿੰਘ ਸਭਾ

ਮੋਦੀ ਨੂੰ ਕਿਸਾਨਾਂ ਦੀ “ਮੌਤ ਦੇ ਵਾਰੰਟ” ਉਪਰ ਦਸਤਖ਼ਤ ਕਰਨ ਲਈ ਮਜਬੂਰ ਕੀਤਾ ਗਿਆ: ਰਾਹੁਲ

ਆਸਟ੍ਰੇਲੀਆ ਵੱਸਦੇ ਲੇਖਕ ਮਨਜੀਤ ਬੋਪਾਰਾਏ ਦੀ ਕਿਤਾਬ “ਕਾਫਿਰ ਹੀ ਪਵਿੱਤਰ ਮਨੁੱਖ” ਲੋਕ ਅਰਪਣ

ਮਰਹੂਮ ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ 'ਯਾਦਾਂ ਦਾ ਦਰਪਣ' ਰਿਲੀਜ਼ ਸਮਾਗਮ 3 ਨੂੰ

ਗਰੇਵਾਲ, ਚਾਵਲਾ, ਝੱਬਰ ਤੇ ਸਿਆਲੀ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਨਿਯੁਕਤ

ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ- ਹਰਜੋਤ ਸਿੰਘ ਬੈਂਸ

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ 240 ਵਿਦਿਆਰਥਣਾਂ ਨੂੰ ਡਿਗਰੀਆਂ ਕੀਤੀਆਂ ਪ੍ਰਦਾਨ ਕੀਤੀਆਂ