ਨੈਸ਼ਨਲ

ਦਿੱਲੀ ਕਮੇਟੀ ਵੱਲੋਂ 327ਵੇਂ ਖਾਲਸਾ ਸਾਜਨਾ ਦਿਵਸ ਤੇ ਅੰਮ੍ਰਿਤ ਸੰਚਾਰ : ਹਰਮੀਤ ਸਿੰਘ ਕਾਲਕਾ

ਕੌਮੀ ਮਾਰਗ ਬਿਊਰੋ | March 01, 2026 06:42 PM

ਨਵੀਂ ਦਿੱਲੀ -ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 327ਵੇਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਨੂੰ ਹੋਰ ਸਫ਼ਲ ਕਰਨ ਲਈ ਅਤੇ ਸਿੱਖ ਸੰਗਤ ਨੂੰ ਅੰਮ੍ਰਿਤ ਧਾਰਣ ਵੱਲ ਪ੍ਰੇਰਿਤ ਕਰਨ ਦੇ ਪਵਿੱਤਰ ਉਦੇਸ਼ ਨਾਲ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਜੀ ਵਿਖੇ ਵਿਸ਼ਾਲ ਪੱਧਰ ‘ਤੇ ਅੰਮ੍ਰਿਤ ਸੰਚਾਰ ਦਾ ਉੱਚਕੋਟੀ ਉਪਰਾਲਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਹ ਮਹਾਨ ਸਮਾਗਮ ਸਿੱਖ ਕੌਮ ਦੀ ਆਤਮਿਕ ਮਜ਼ਬੂਤੀ, ਖਾਲਸਾਈ ਅਸੂਲਾਂ ਪ੍ਰਤੀ ਅਟੁੱਟ ਨਿਸ਼ਠਾ ਅਤੇ ਗੁਰੂ ਸਾਹਿਬਾਨ ਦੀ ਬਖ਼ਸ਼ੀ ਰਹਿਤ-ਮਰਯਾਦਾ ਨੂੰ ਜੀਵਨ ਵਿੱਚ ਅਪਣਾਉਣ ਵੱਲ ਇਕ ਇਤਿਹਾਸਕ ਕਦਮ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ
ਇਸ ਸੰਬੰਧ ਵਿੱਚ ਦਿੱਲੀ ਭਰ ਦੀਆਂ ਸਮੂਹ ਸਿੰਘ ਸਭਾਵਾਂ ਦੇ ਪ੍ਰਬੰਧਕਾਂ ਨਾਲ ਵਿਸ਼ੇਸ਼ ਇਕੱਤਰਤਾ ਆਯੋਜਿਤ ਕੀਤੀ ਗਈ, ਜਿਸ ਵਿੱਚ ਅੰਮ੍ਰਿਤ ਸੰਚਾਰ ਦੀ ਸੁਚਾਰੂ ਅਤੇ ਸਫਲ ਪ੍ਰਬੰਧਨਾ ਲਈ ਗੰਭੀਰ ਅਤੇ ਸਰਗਰਮ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨ ਵਾਲੇ ਪ੍ਰਬੰਧਕਾਂ ਨੇ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਇਸ ਮਹਾਨ ਕਾਰਜ ਨੂੰ ਕਾਮਯਾਬ ਬਣਾਉਣ ਲਈ ਆਪਣੀ ਵਚਨਬੱਧਤਾ ਪ੍ਰਗਟਾਈ।
ਸਰਦਾਰ ਕਾਲਕਾ ਨੇ ਸਮੂਹ ਸੰਗਤਾਂ ਨੂੰ ਨਿਮਰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਅਵਸਰ ਦਾ ਲਾਭ ਲੈਂਦਿਆਂ ਵੱਧ ਤੋਂ ਵੱਧ ਗਿਣਤੀ ਵਿੱਚ ਅੰਮ੍ਰਿਤ ਛਕ ਕੇ ਗੁਰੂ ਸਾਹਿਬ ਦੀ ਰਹਿਤ ਅਨੁਸਾਰ ਜੀਵਨ ਬਿਤਾਉਣ ਅਤੇ ਖਾਲਸਾ ਪੰਥ ਦੀ ਚੜ੍ਹਦੀਕਲਾ ਵਿੱਚ ਆਪਣਾ ਯੋਗਦਾਨ ਪਾਉਣ।
ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਉਪਰਾਲਾ ਨੌਜਵਾਨ ਪੀੜ੍ਹੀ ਵਿੱਚ ਖਾਲਸਾਈ ਚੇਤਨਾ ਨੂੰ ਮਜ਼ਬੂਤ ਕਰੇਗਾ ਅਤੇ ਗੁਰਮਤਿ ਦੇ ਚਾਨਣ ਨੂੰ ਹਰ ਘਰ ਤੱਕ ਪਹੁੰਚਾਉਣ ਵਿੱਚ ਮੀਲ ਪੱਥਰ ਸਾਬਤ ਹੋਵੇਗਾ।

Have something to say? Post your comment

 
 
 
 

ਨੈਸ਼ਨਲ

ਗੈਂਗਸਟਰਾਂ ਦੇ ਪ੍ਰੋਗਰਾਮ ਵਿੱਚ ਸਪਨਾ ਚੌਧਰੀ ਹੋਈ ਸੀ ਬਦਸਲੂਕੀ ਦਾ ਸ਼ਿਕਾਰ

ਟਰੰਪ ਨੇ ਈਰਾਨ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ,ਅਜਿਹੀ ਤਾਕਤ ਨਾਲ ਹਮਲਾ ਕਰਾਂਗੇ ਜੋ ਪਹਿਲਾਂ ਕਦੇ ਨਹੀਂ ਦੇਖੀ ਗਈ

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਪੰਥ ਵਸੇ ਮੈਂ ਉੱਜੜਾਂ ਦੇ ਸਿਧਾਂਤ ਨੂੰ ਅਧਿਕਤਰ ਸਿੱਖ ਲੈ ਰਹੇ ਹਨ ਉਲਟ ਭਾਵਨਾ ਨਾਲ - ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਕੇ

ਪੰਜਾਬ ਦੇ ਉਦਯੋਗ ਮੰਤਰੀ ਨੇ ਦਿੱਲੀ ਐਨਸੀਆਰ ਦੇ ਉਦਯੋਗਪਤੀਆਂ ਨੂੰ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ

ਈਰਾਨ ਵਿਰੁੱਧ ਅਮਰੀਕਾ- ਇਜ਼ਰਾਈਲ ਜੰਗ- ਅੰਤਰਰਾਸ਼ਟਰੀ ਕਾਨੂੰਨ ਅਤੇ ਵਿਸ਼ਵ ਰਾਸ਼ਟਰਾਂ ਦੀ ਪ੍ਰਭੂਸੱਤਾ ਲਈ ਗੰਭੀਰ ਖ਼ਤਰਾ: ਐਸਕੇਐਮ

ਕੇਜਰੀਵਾਲ ਨੇ ਭਾਜਪਾ ਅਤੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਭ੍ਰਿਸ਼ਟ ਨਹੀਂ ਹਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਵਿੱਖੀ ਯੋਜਨਾਵਾਂ ’ਤੇ ਵਿਚਾਰ ਵਟਾਂਦਰਾ-ਕਾਲਕਾ

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੇ ਸਕੱਤਰ ਦੀ ਅਗਵਾਈ ਹੇਠ ਵਫਦ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕਰ ਆਪਣਾ ਪੱਖ ਰੱਖਿਆ

ਕੈਨੇਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਮਾਰਕ ਕਾਰਨੀ ਨੂੰ ਉਹਨਾਂ ਦੀ ਭਾਰਤ ਫੇਰੀ ਤੋ ਪਹਿਲਾਂ ਲਿਖਿਆ ਗਿਆ ਖ਼ਤ ਦਲ ਖ਼ਾਲਸਾ ਨੇ