ਪੰਜਾਬ

ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਲਈ ਪ੍ਰਧਾਨ ਮੰਤਰੀ ਦੇ ਦਖਲ ਦੀ ਮੰਗ ਕੀਤੀ

ਕੌਮੀ ਮਾਰਗ ਬਿਊਰੋ | March 01, 2026 10:01 PM


ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਦੁਬਈ ਹਵਾਈ ਅੱਡੇ ਅਤੇ ਵੱਖ-ਵੱਖ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ।

ਮੌਜੂਦਾ ਹਾਲਾਤਾਂ ਕਰਕੇ ਕਈ ਭਾਰਤੀ ਨਾਗਰਿਕਾਂ ਦੇ ਮੁਸ਼ਕਲ ‘ਚ ਫਸੇ ਹੋਣ ਦੀਆਂ ਦੀਆਂ ਰਿਪੋਰਟਾਂ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਸਰਕਾਰ ਸੁਰੱਖਿਅਤ ਅਤੇ ਸਨਮਾਨਜਨਕ ਢੰਗ ਨਾਲ ਉਨ੍ਹਾਂ ਦੀ ਵਾਪਸੀ ਨੂੰ ਯਕੀਨੀ ਬਣਾਉਣ ਲਈ ਇਸ ਮਸਲੇ ਨੂੰ ਵੱਧ ਤੋਂ ਵੱਧ ਤਰਜੀਹ ਦੇਵੇ।

ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮਸਲੇ ਵਿੱਚ ਪ੍ਰਧਾਨ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਕਿਰਾ ਕਿ ਉਹ ਸਬੰਧਤ ਮੰਤਰਾਲਿਆਂ ਅਤੇ ਅਥਾਰਟੀਆਂ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨ ਕਿ ਸਾਰੇ ਪ੍ਰਭਾਵਿਤ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਸਮੇਤ ਫੌਰੀ ਆਧਾਰ ‘ਤੇ ਲੋੜੀਂਦੀਆਂ ਕੂਟਨੀਤਕ ਅਤੇ ਪ੍ਰਸ਼ਾਸਕੀ ਕਾਰਵਾਈਆਂ ਕੀਤੀਆਂ ਜਾਣ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ‘ਤੇ ਅਜਿਹੇ ਸੰਕਟਕਾਲੀ ਹਾਲਾਤਾਂ ਸਮੇਂ ਇਹ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਜ਼ਰੂਰੀ ਹੋ ਜਾਂਦੀ ਹੈ ਕਿ ਕੋਈ ਵੀ ਭਾਰਤੀ ਨਾਗਰਿਕ ਸਹਾਇਤਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅੱਗੇ ਕਿਹਾ ਕਿ ਵਿਦੇਸ਼ਾਂ ਵਿੱਚ ਹਰੇਕ ਭਾਰਤੀ ਨਾਗਰਿਕ ਦੀ ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣਾ ਕੇਂਦਰ ਸਰਕਾਰ ਦੀ ਤਰਜੀਹੀ ਜ਼ਿੰਮੇਵਾਰੀ ਹੈ।

 

Have something to say? Post your comment

 
 
 
 

ਪੰਜਾਬ

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ 6 ਮਾਰਚ ਨੂੰ -ਸ੍ਰੀ ਦਰਬਾਰ ਸਾਹਿਬ ਦੇ ਨਵੇਂ ਮੁੱਖ ਗ੍ਰੰਥੀ ਦੇ ਨਾਂ ਤੇ ਲੱਗ ਸਕਦੀ ਹੈ ਮੋਹਰ

ਕੀ ਗਿਆਨੀ ਰਘਬੀਰ ਸਿੰਘ ਵੀ ਅਕਾਲੀ ਦਲ ਪੁਨਰ ਸੁਰਜੀਤ ਵਿਚ ਸ਼ਾਮਲ ਹੋ ਚੁੱਕੇ ਹਨ..????

ਨਿਵੇਸ਼ਕਾਂ ਦੇ ਵਧਦੇ ਵਿਸ਼ਵਾਸ ਨੇ ਪੰਜਾਬ ਨੂੰ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਨਿਵੇਸ਼ ਲਈ ਮੋਹਰੀ ਸਥਾਨਾਂ ਵਿੱਚੋਂ ਇੱਕ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ' ਪੰਜਾਬ ਦੇ ਵਲੰਟੀਅਰ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਸਿੱਖ ਨੌਜਵਾਨਾਂ ਦੇ ਝੂਠੇ ਮੁਕਾਬਲੇ- ਹਿੰਦੂਤਵੀ ਸਿਆਸਤ ਦਾ ਹੱਥ-ਠੋਕਾ ਬਣੀ ਪੰਜਾਬ ਪੁਲਿਸ- ਕੇਂਦਰੀ ਸਿੰਘ ਸਭਾ

ਮੋਦੀ ਨੂੰ ਕਿਸਾਨਾਂ ਦੀ “ਮੌਤ ਦੇ ਵਾਰੰਟ” ਉਪਰ ਦਸਤਖ਼ਤ ਕਰਨ ਲਈ ਮਜਬੂਰ ਕੀਤਾ ਗਿਆ: ਰਾਹੁਲ

ਆਸਟ੍ਰੇਲੀਆ ਵੱਸਦੇ ਲੇਖਕ ਮਨਜੀਤ ਬੋਪਾਰਾਏ ਦੀ ਕਿਤਾਬ “ਕਾਫਿਰ ਹੀ ਪਵਿੱਤਰ ਮਨੁੱਖ” ਲੋਕ ਅਰਪਣ

ਮਰਹੂਮ ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ 'ਯਾਦਾਂ ਦਾ ਦਰਪਣ' ਰਿਲੀਜ਼ ਸਮਾਗਮ 3 ਨੂੰ

ਪੰਜਾਬ ‘ਚ ਕਾਂਗਰਸ-ਆਪ ਦੀ ਮਿਲੀਭੁਗਤ ਬੇਨਕਾਬ, ਕਿਸਾਨਾਂ ਤੇ ਮਜ਼ਦੂਰਾਂ ਦੇ ਮੁੱਦੇ ਛੱਡ ਸਿਆਸੀ ਨਾਟਕ ਬਣੀ ਕਾਂਗਰਸ ਰੈਲੀ - ਕੇਵਲ ਸਿੰਘ ਢਿੱਲੋਂ

ਗਰੇਵਾਲ, ਚਾਵਲਾ, ਝੱਬਰ ਤੇ ਸਿਆਲੀ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਨਿਯੁਕਤ