ਅੰਮ੍ਰਿਤਸਰ -ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਉਹ ਹੋਲਾ ਮੁਹੱਲਾ ਮੌਕੇ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਕਾਲੀ ਦਲ ਪੁਨਰ ਸੁਰਜੀਤ ਦੇ ਵਲੋ ਕਰਵਾਏ ਜਾ ਰਹੇ ਪੰਥਕ ਸੰਮੇਲਨ ਵਿਚ ਤਾਂ ਸ਼ਾਮਲ ਹੋਣਗੇ ਪਰ ਅਕਾਲੀ ਦਲ ਪੁਨਰ ਸੁਰਜੀਤ ਵਿਚ ਸ਼ਾਮਲ ਨਹੀ ਹੋਣਗੇ। ਅੱਜ ਇਕ ਨਿਜੀ ਚੈਨਲ ਤੇ ਗਲ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਹ ਸਟੇਜ਼ ਤੇ ਵੀ ਬੈਠਣਗੇ ਪਰ ਸਿਆਸੀ ਪਾਰਟੀ ਅਕਾਲੀ ਦਲ ਪੁਨਰ ਸੁਰਜੀਤ ਦਾ ਹਿੱਸਾ ਨਹੀ ਬਨਣਗੇ।ਉਹ ਬਤੌਰ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਤੌਰ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਪੰਥਕ ਸੰਮੇਲਨ ਵਿਚ ਸ਼ਾਮਲ ਹੋਣਗੇ।ਦਸਣਯੋਗ ਹੈ ਕਿ ਬੀਤੇ ਕਲ੍ਹ ਅਕਾਲੀ ਦਲ ਪੁਨਰ ਸੁਰਜੀਤ ਵਲੋ ਇਕ ਪੋਸਟਰ ਜਾਰੀ ਕੀਤਾ ਸੀ ਜਿਸ ਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਬਰਾਬਰ ਤੇ ਗਿਆਨੀ ਰਘਬੀਰ ਸਿੰਘ ਦੀ ਤਸਵੀਰ ਵੀ ਲਗੀ ਹੋਈ ਸੀ।ਇਸ ਪੋਸਟਰ ਤੋ ਬਾਅਦ ਪੰਥਕ ਹਲਕਿਆਂ ਵਿਚ ਚਰਚਾ ਚਲ ਪਈ ਸੀ ਗਿਆਨੀ ਰਘਬੀਰ ਸਿੰਘ ਵੀ ਅਕਾਲੀ ਦਲ ਪੁਨਰ ਸੁਰਜੀਤ ਦਾ ਹਿੱਸਾ ਬਣ ਸਕਦੇ ਹਨ।