ਨੈਸ਼ਨਲ

ਪੰਥ ਦੇ ਇਤਿਹਾਸਕ ਦਿਹਾੜੇ ਮਨਾਉਣ ਲਈ ਸਿੰਘ ਸਭਾਵਾਂ ਨੇ ਹਮੇਸ਼ਾਂ ਦਿੱਲੀ ਗੁਰਦੁਆਰਾ ਕਮੇਟੀ ਨੂੰ ਦਿੱਤਾ ਹੈ ਵਡਮੁੱਲਾ ਸਹਿਯੋਗ: ਕਾਲਕਾ, ਕਾਹਲੋਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 02, 2026 07:05 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਪੰਥ ਦੇ ਇਤਿਹਾਸਕ ਦਿਹਾੜੇ ਮਨਾਉਣ ਲਈ ਦਿੱਲੀ ਦੀਆਂ ਸਮੂਹ ਸਿੰਘ ਸਭਾਵਾਂ ਨੇ ਹਮੇਸ਼ਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਡਮੁੱਲਾ ਸਹਿਯੋਗ ਦਿੱਤਾ ਹੈ। ਇੱਥੇ ਸਿੰਘ ਸਭਾਵਾਂ ਦੇ ਪ੍ਰਤੀਨਿਧੀਆਂ ਨਾਲ ਆਯੋਜਿਤ ਇਕ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਦਿੱਲੀ ਗੁਰਦੁਆਰਾ ਕਮੇਟੀ ਨੇ ਸੰਗਤ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦੁਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਇਆ, ਜਿਸਦੇ ਪ੍ਰੋਗਰਾਮ ਸਾਰਾ ਸਾਲ ਚੱਲਣਗੇ ਅਤੇ ਨਵੰਬਰ 2026 ਵਿੱਚ ਇਸਦਾ ਸਮਾਪਨ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਸੰਗਤ ਲਈ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦਾ ਪ੍ਰੋਗਰਾਮ ਰੱਖਿਆ ਗਿਆ, ਜਿਸ ਵਿੱਚ ਸਿੰਘ ਸਭਾਵਾਂ ਨੇ ਵੱਡਾ ਸਹਿਯੋਗ ਦਿੱਤਾ। ਲੜੀਵਾਰ ਪਾਠਾਂ ਦਾ ਭੋਗ 25 ਨਵੰਬਰ 2025 ਨੂੰ ਲਾਲ ਕਿਲ੍ਹੇ ‘ਤੇ ਪਾਇਆ ਗਿਆ, ਜਿਸ ਵਿੱਚ ਲੱਖਾਂ ਸੰਗਤਾਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੋਰ ਇਤਿਹਾਸਕ ਦਿਹਾੜੇ ਵੀ ਸੰਗਤ ਦੇ ਸਹਿਯੋਗ ਨਾਲ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਮਨਾਏ ਗਏ, ਜਿਨ੍ਹਾਂ ਵਿੱਚ ਸਿੰਘ ਸਭਾਵਾਂ ਦਾ ਵੱਡਾ ਯੋਗਦਾਨ ਰਿਹਾ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਗੁਰਸਿੱਖੀ ਜੀਵਨ ਜਾਚ ਨਾਲ ਜੋੜਣ ਦੀ ਦਿੱਲੀ ਗੁਰਦੁਆਰਾ ਕਮੇਟੀ ਦੀ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਿੰਘ ਸਭਾਵਾਂ ਦਾ ਹਮੇਸ਼ਾਂ ਮਹੱਤਵਪੂਰਨ ਯੋਗਦਾਨ ਰਿਹਾ ਹੈ। ਉਨ੍ਹਾਂ ਖੁਸ਼ੀ ਜਤਾਈ ਕਿ ਜਦੋਂ ਵੀ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੋਈ ਪ੍ਰੋਗਰਾਮ ਆਯੋਜਿਤ ਕੀਤਾ ਜਾਂਦਾ ਹੈ ਤਾਂ ਸਾਰੀਆਂ ਸਿੰਘ ਸਭਾਵਾਂ ਦੇ ਪ੍ਰਬੰਧਕ ਵੱਧ-ਚੜ੍ਹ ਕੇ ਸਹਿਯੋਗ ਦਿੰਦੇ ਹਨ। ਉਨ੍ਹਾਂ ਆਸ ਜਤਾਈ ਕਿ ਆਉਣ ਵਾਲੀ ਵਿਸਾਖੀ ਦੇ ਇਤਿਹਾਸਕ ਮੌਕੇ ‘ਤੇ ਕਮੇਟੀ ਵੱਲੋਂ ਕਰਵਾਏ ਜਾਣ ਵਾਲੇ ਅੰਮ੍ਰਿਤ ਸੰਚਾਰ ਸਮਾਗਮ ਲਈ ਵੀ ਸਾਰੀਆਂ ਸਿੰਘ ਸਭਾਵਾਂ ਵੱਧ-ਚੜ੍ਹ ਕੇ ਸਹਿਯੋਗ ਦੇਣਗੀਆਂ ਅਤੇ ਅਸੀਂ ਰਿਕਾਰਡ ਗਿਣਤੀ ਵਿੱਚ ਸੰਗਤ ਨੂੰ ਗੁਰੂ ਵਾਲਾ ਬਣਾਉਣ ਵਿੱਚ ਕਾਮਯਾਬ ਹੋਵਾਂਗੇ। ਇਸੇ ਤਰ੍ਹਾਂ ਫਤਿਹ ਦਿਵਸ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਹਰਵਿੰਦਰ ਸਿੰਘ ਕੇ.ਪੀ., ਉਪ ਪ੍ਰਧਾਨ ਆਤਮਾ ਸਿੰਘ ਲੁਬਾਣਾ, ਧਰਮ ਪ੍ਰਚਾਰ ਕਮੇਟੀ ਦੇ ਮੁਖੀ ਜਸਪ੍ਰੀਤ ਸਿੰਘ ਕਰਮਸਰ, ਸੀਨੀਅਰ ਮੈਂਬਰ ਐਮ.ਪੀ.ਐਸ. ਚੱਢਾ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Have something to say? Post your comment

 
 
 
 

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਚਲਾਈ ਜਾ ਰਹੀ ਅੰਮ੍ਰਿਤ ਸੰਚਾਰ ਲਹਿਰ ਵਿਚ ਵੱਧ ਤੋਂ ਵੱਧ ਗੁਰੂ ਦੇ ਜਹਾਜ਼ ’ਤੇ ਚੜ੍ਹਨ ਦੀ ਅਪੀਲ: ਬੀਬੀ ਰਣਜੀਤ ਕੌਰ

ਗੈਂਗਸਟਰਾਂ ਦੇ ਪ੍ਰੋਗਰਾਮ ਵਿੱਚ ਸਪਨਾ ਚੌਧਰੀ ਹੋਈ ਸੀ ਬਦਸਲੂਕੀ ਦਾ ਸ਼ਿਕਾਰ

ਟਰੰਪ ਨੇ ਈਰਾਨ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ,ਅਜਿਹੀ ਤਾਕਤ ਨਾਲ ਹਮਲਾ ਕਰਾਂਗੇ ਜੋ ਪਹਿਲਾਂ ਕਦੇ ਨਹੀਂ ਦੇਖੀ ਗਈ

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਪੰਥ ਵਸੇ ਮੈਂ ਉੱਜੜਾਂ ਦੇ ਸਿਧਾਂਤ ਨੂੰ ਅਧਿਕਤਰ ਸਿੱਖ ਲੈ ਰਹੇ ਹਨ ਉਲਟ ਭਾਵਨਾ ਨਾਲ - ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਕੇ

ਪੰਜਾਬ ਦੇ ਉਦਯੋਗ ਮੰਤਰੀ ਨੇ ਦਿੱਲੀ ਐਨਸੀਆਰ ਦੇ ਉਦਯੋਗਪਤੀਆਂ ਨੂੰ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ

ਈਰਾਨ ਵਿਰੁੱਧ ਅਮਰੀਕਾ- ਇਜ਼ਰਾਈਲ ਜੰਗ- ਅੰਤਰਰਾਸ਼ਟਰੀ ਕਾਨੂੰਨ ਅਤੇ ਵਿਸ਼ਵ ਰਾਸ਼ਟਰਾਂ ਦੀ ਪ੍ਰਭੂਸੱਤਾ ਲਈ ਗੰਭੀਰ ਖ਼ਤਰਾ: ਐਸਕੇਐਮ

ਕੇਜਰੀਵਾਲ ਨੇ ਭਾਜਪਾ ਅਤੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਭ੍ਰਿਸ਼ਟ ਨਹੀਂ ਹਨ

ਦਿੱਲੀ ਕਮੇਟੀ ਵੱਲੋਂ 327ਵੇਂ ਖਾਲਸਾ ਸਾਜਨਾ ਦਿਵਸ ਤੇ ਅੰਮ੍ਰਿਤ ਸੰਚਾਰ : ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਵਿੱਖੀ ਯੋਜਨਾਵਾਂ ’ਤੇ ਵਿਚਾਰ ਵਟਾਂਦਰਾ-ਕਾਲਕਾ