ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਚਲਾਈ ਜਾ ਰਹੀ ਅੰਮ੍ਰਿਤ ਸੰਚਾਰ ਲਹਿਰ ਵਿਚ ਵੱਧ ਤੋਂ ਵੱਧ ਗੁਰੂ ਦੇ ਜਹਾਜ਼ ’ਤੇ ਚੜ੍ਹਨ ਦੀ ਅਪੀਲ: ਬੀਬੀ ਰਣਜੀਤ ਕੌਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 02, 2026 07:07 PM

ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਸਾਖੀ ਪੁਰਬ ਨੂੰ ਸਮਰਪਿਤ ਹਰ ਸਿੱਖ ਨੂੰ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕਰਣ ਵਾਸਤੇ ਅੰਮ੍ਰਿਤ ਸੰਚਾਰ ਦੀ ਲਹਿਰ ਨੂੰ ਪੂਰੀ ਦਿੱਲੀ ਵਿੱਚ ਪ੍ਰਚੰਡ ਕਰਨ ਲਈ ਵਿਸ਼ੇਸ਼ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਕਿਹਾ ਇਸ ਸਬੰਧੀ ਧਰਮ ਪ੍ਰਚਾਰ ਕਮੇਟੀ ਵਲੋਂ ਬੀਤੇ ਦਿਨੀਂ ਦਿੱਲੀ ਦੀਆਂ ਵੱਖ-ਵੱਖ ਜਥੇਬੰਦੀਆਂ ਨਾਲ ਬੈਠਕਾਂ ਕਰਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਪਰੰਤ 13 ਮਾਰਚ ਤੋਂ 13 ਅਪ੍ਰੈਲ ਤੱਕ ਇਸ ਅੰਮ੍ਰਿਤ ਸੰਚਾਰ ਪ੍ਰਚਾਰ ਲਹਿਰ ਨੂੰ ਵੱਡੇ ਪੱਧਰ ’ਤੇ ਚਲਾਏ ਜਾਣ ਲਈ ਸਹਿਮਤੀ ਬਣੀ ਸੀ । ਇਸ ਵਿਸ਼ੇਸ਼ ਲਹਿਰ ਲਈ ਸੰਗਤਾਂ ਨੂੰ ਘਰ-ਘਰ ਜਾ ਕੇ ਪ੍ਰੇਰਿਤ ਕੀਤਾ ਜਾਵੇਗਾ ਅਤੇ ਅੰਮ੍ਰਿਤ ਸੰਚਾਰ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਸੰਗਤ ਆਪਣੀ ਆਤਮਿਕ ਤਿਆਰੀ ਕਰ ਸਕੇ, ਮਨ ਬਣਾ ਸਕੇ ਅਤੇ ਗੁਰੂ ਦੇ ਜਹਾਜ਼ ’ਤੇ ਚੜ੍ਹਨ ਲਈ ਤਿਆਰ ਹੋਵੇ। ਅੰਮ੍ਰਿਤ ਸੰਚਾਰ ਸਿੱਖ ਧਰਮ ਵਿੱਚ ਖਾਲਸਾ ਸਿਰਜਣਾ ਦੀ ਪ੍ਰਕਿਰਿਆ ਹੈ ਜੋ 1699 ਵਿੱਚ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸ਼ੁਰੂ ਕੀਤੀ ਗਈ ਸੀ। ਇਸ ਰਾਹੀਂ ਪੰਜ ਪਿਆਰੇ ਨਿਤਨੇਮ ਦੀਆਂ ਪੰਜ ਬਾਣੀਆਂ ਪੜ੍ਹ ਕੇ ਖੰਡੇ-ਬਾਟੇ ਦੀ ਪਾਹੁਲ ਤਿਆਰ ਕਰਦੇ ਹਨ ਅਤੇ ਸਿੱਖਾਂ ਨੂੰ ਅੰਮ੍ਰਿਤ ਛਕਾ ਕੇ ਸਿੰਘ/ਕੌਰ ਸਜਾਉਂਦੇ ਹਨ। ਇਹ ਪ੍ਰਕਿਰਿਆ ਸਿੱਖ ਰਹਿਤ ਮਰਿਆਦਾ ਅਨੁਸਾਰ ਜੀਵਨ ਜਿਊਣ ਦਾ ਪ੍ਰਣ ਹੈ। ਇਹ ਪ੍ਰਕਿਰਿਆ ਸਿੱਖ ਨੂੰ ਅਧਿਆਤਮਿਕ ਰੂਪ ਵਿੱਚ ਗੁਰੂ ਨਾਲ ਜੋੜਦੀ ਹੈ ਅਤੇ ਖਾਲਸਾ ਪੰਥ ਦਾ ਅਨਿੱਖੜਵਾਂ ਅੰਗ ਬਣਾਉਂਦੀ ਹੈ। ਅੰਮ੍ਰਿਤ ਦੀ ਦਾਤ ਲੈਣ ਦੇ ਇੱਛੁਕ ਸੱਜਣਾਂ ਨੂੰ ਸਨਿਮਰ ਬੇਨਤੀ ਹੈ ਕਿ ਆਪਣੇ-ਆਪਣੇ ਇਲਾਕੇ ਵਿਚ ਸੰਗਤਾਂ ਨੂੰ ਅੰਮ੍ਰਿਤ ਸੰਚਾਰ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਦੇ ਹੋਏ ਨਾਮ ਦਰਜ ਕਰਵਾਉਣ ਲਈ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਨਾਲ ਰਾਬਤਾ ਕਾਇਮ ਕਰਣ ।

Have something to say? Post your comment

 
 
 
 

ਨੈਸ਼ਨਲ

ਪੰਥ ਦੇ ਇਤਿਹਾਸਕ ਦਿਹਾੜੇ ਮਨਾਉਣ ਲਈ ਸਿੰਘ ਸਭਾਵਾਂ ਨੇ ਹਮੇਸ਼ਾਂ ਦਿੱਲੀ ਗੁਰਦੁਆਰਾ ਕਮੇਟੀ ਨੂੰ ਦਿੱਤਾ ਹੈ ਵਡਮੁੱਲਾ ਸਹਿਯੋਗ: ਕਾਲਕਾ, ਕਾਹਲੋਂ

ਗੈਂਗਸਟਰਾਂ ਦੇ ਪ੍ਰੋਗਰਾਮ ਵਿੱਚ ਸਪਨਾ ਚੌਧਰੀ ਹੋਈ ਸੀ ਬਦਸਲੂਕੀ ਦਾ ਸ਼ਿਕਾਰ

ਟਰੰਪ ਨੇ ਈਰਾਨ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ,ਅਜਿਹੀ ਤਾਕਤ ਨਾਲ ਹਮਲਾ ਕਰਾਂਗੇ ਜੋ ਪਹਿਲਾਂ ਕਦੇ ਨਹੀਂ ਦੇਖੀ ਗਈ

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਪੰਥ ਵਸੇ ਮੈਂ ਉੱਜੜਾਂ ਦੇ ਸਿਧਾਂਤ ਨੂੰ ਅਧਿਕਤਰ ਸਿੱਖ ਲੈ ਰਹੇ ਹਨ ਉਲਟ ਭਾਵਨਾ ਨਾਲ - ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਕੇ

ਪੰਜਾਬ ਦੇ ਉਦਯੋਗ ਮੰਤਰੀ ਨੇ ਦਿੱਲੀ ਐਨਸੀਆਰ ਦੇ ਉਦਯੋਗਪਤੀਆਂ ਨੂੰ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ

ਈਰਾਨ ਵਿਰੁੱਧ ਅਮਰੀਕਾ- ਇਜ਼ਰਾਈਲ ਜੰਗ- ਅੰਤਰਰਾਸ਼ਟਰੀ ਕਾਨੂੰਨ ਅਤੇ ਵਿਸ਼ਵ ਰਾਸ਼ਟਰਾਂ ਦੀ ਪ੍ਰਭੂਸੱਤਾ ਲਈ ਗੰਭੀਰ ਖ਼ਤਰਾ: ਐਸਕੇਐਮ

ਕੇਜਰੀਵਾਲ ਨੇ ਭਾਜਪਾ ਅਤੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਭ੍ਰਿਸ਼ਟ ਨਹੀਂ ਹਨ

ਦਿੱਲੀ ਕਮੇਟੀ ਵੱਲੋਂ 327ਵੇਂ ਖਾਲਸਾ ਸਾਜਨਾ ਦਿਵਸ ਤੇ ਅੰਮ੍ਰਿਤ ਸੰਚਾਰ : ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਵਿੱਖੀ ਯੋਜਨਾਵਾਂ ’ਤੇ ਵਿਚਾਰ ਵਟਾਂਦਰਾ-ਕਾਲਕਾ