ਪੰਜਾਬ

ਬੁੱਢਾ ਦਲ ਵੱਲੋਂ ਇੰਟਰਨੈਸ਼ਨਲ ਦੋ ਰੋਜ਼ਾ ਗੱਤਕਾ ਮੁਕਾਬਲੇ ਅਰੰਭ ਅੱਜ ਵਿਸ਼ੇਸ਼ ਪੰਜ ਸਖਸ਼ੀਅਤਾਂ ਦਾ ਹੋਵੇਗਾ ਸਨਮਾਨ

ਕੌਮੀ ਮਾਰਗ ਬਿਊਰੋ | March 02, 2026 07:12 PM


ਸ੍ਰੀ ਅਨੰਦਪੁਰ ਸਾਹਿਬ-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁੱਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਬੁੱਢਾ ਦਲ ਵੱਲੋਂ ਹੋਲੇ ਮਹੱਲੇ ਦੇ ਮੌਕੇ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਵਿਰਸਾ ਸੰਭਾਲ ਇੰਟਰ ਨੈਸ਼ਨਲ ਗਤਕਾ ਮੁਕਾਬਲਿਆਂ ਦੀ ਅਰੰਭਤਾ ਅੱਜ ਖਾਲਸਾਈ ਸ਼ਾਨੋ-ਸ਼ੋਕਤ ਨਾਲ ਭਾਈ ਸੁਖਵਿੰਦਰ ਸਿੰਘ ਮੌਰ ਵੱਲੋ ਅਰਦਾਸ ਕਰਨ ਉਪਰੰਤ ਕੀਤੀ ਗਈ। ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਤੇ ਹੋਰ ਸ਼ਖਸ਼ੀਅਤਾਂ ਨੇ ਗਤਕਾ ਮੁਕਾਬਲਿਆਂ ਦੀ ਰਸਮੀ ਸ਼ੁਰੂਆਤ ਕਰਵਾਈ। ਸਿੱਖ ਪ੍ਰੰਪਰਾਵਾਂ ਨੂੰ ਰੂਪਮਾਨ ਕਰਦੀ ਇਸ ਜੰਗਜੂ ਕਲਾ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਸੀ ।ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਟੀਮਾਂ ਨੂੰ ਸਮਾਪਤੀ ਸਮੇਂ ਵਿਸ਼ੇਸ਼ ਮੈਡਲ ਸਨਮਾਨ ਦੇ ਕੇ ਨਿਵਾਜਿਆ ਜਾਵੇਗਾ। ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਗਤਕਾ ਗੁਰੂ ਸਾਹਿਬ ਵੱਲੋਂ ਬਖਸ਼ੀ ਜੰਗਜੂ ਕਲਾ ਹੈ ਅਤੇ ਗੁਰੂ ਸਾਹਿਬ ਵੱਲੋਂ ਬਖਸ਼ੀ ਗਤਕੇ ਦੀ ਇਸ ਸ਼ਸ਼ਤਰ ਕਲਾ ਨੂੰ ਉਹ ਲੋਕ ਹੀ ਅਪਨਾਉਣ ਜੋ ਸਿੱਖੀ ਸਰੂਪ ਵਿਚ ਪ੍ਰਪੱਕ ਹਨ।
ਇਸੇ ਦੌਰਾਨ ਬੁੱਢਾ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ ਨੇ ਦਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਪਿਛਲੇ 15 ਸਾਲਾਂ ਤੋਂ ਵੱਧ ਵਿਰਸਾ ਸੰਭਾਲ ਇੰਟਰ ਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਜਾ ਰਹੇ ਹਨ ਜੋ ਇਸ ਵਾਰ ਵੀ ਦੋ ਰੋਜ਼ਾ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲੇ ਅੱਜ ਤੇ ਕੱਲ ਨੂੰ ਹੋ ਰਹੇ ਹਨ। ਉਨ੍ਹਾਂ ਕਿਹਾ ਪਿਛਲੀ ਰਵਾਇਤ ਮੁਤਾਬਕ ਹੀ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ 5 ਸਖਸ਼ੀਅਤਾਂ ਇਸ ਵਾਰ ਵੀ ਬੁੱਢਾ ਦਲ ਵੱਲੋਂ ਸਨਮਾਨਿਤ ਹੋ ਰਹੀਆਂ ਹਨ। ਜਿਨਾਂ ਵਿਚ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲੇ, ਗਿਆਨੀ ਗੁਰਦੇਵ ਸਿੰਘ ਅਸਟ੍ਰੇਲੀਆ, ਸੰਤ ਗਿਆਨੀ ਹਰੀ ਸਿੰਘ ਰੰਧਾਵੇ ਵਾਲੇ, ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਬੁੱਢਾ ਦਲ ਅਮਰੀਕਾ ਨੂੰ ਬੁੱਢਾ ਦਲ ਦੇ ਤੀਸਰੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਨਵਾਬ ਕਪੂਰ ਸਿੰਘ ਜੀ ਯਾਦਗਾਰੀ ਐਵਾਰਡ, ਬਾਬਾ ਜੱਸਾ ਸਿੰਘ ਜੀ ਆਹਲੂਵਾਲੀਆ ਯਾਦਗਾਰੀ ਐਵਾਰਡ ਨਾਲ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਗੁਰਮੇਲ ਸਿੰਘ ਕਨੇਡਾ, ਬਾਬਾ ਮਨਮੋਹਣ ਸਿੰਘ ਬਾਰਨ ਵਾਲੇ, ਸ. ਭਗਵਾਨ ਸਿੰਘ ਜੌਹਲ, ਸ. ਇੰਦਰਪਾਲ ਸਿੰਘ ਫੌਜੀ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਸ਼ੇਰ ਸਿੰਘ, ਭਾਈ ਸਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਤੇ ਸੰਗਤਾਂ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਬਾਰੇ ਬਿਆਨ ਦੀ ਪ੍ਰਸ਼ੰਸਾ ਕੀਤੀ ਸੁਨੀਲ ਜਾਖੜ ਨੇ 

ਯੁੱਧ ਨਸ਼ਿਆਂ ਵਿਰੁੱਧ ਤਹਿਤ 2025 ਵਿੱਚ 36,178 ਐਫ.ਆਈ.ਆਰ. ਦਰਜ, ਸਜ਼ਾ ਦਰ 88 ਫੀਸਦੀ ਤੱਕ ਵਧੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀ-ਭਾਜਪਾ ਅਤੇ ਕਾਂਗਰਸ ਨੇ 15 ਸਾਲਾਂ ਤੱਕ ਨਸ਼ਾ ਮਾਫੀਆ ਨੂੰ ਵਧਣ-ਫੁੱਲਣ ਦਿੱਤਾ, ਭਗਵੰਤ ਮਾਨ ਸਰਕਾਰ ਸਪਲਾਈ ਚੇਨ ਤੋੜ ਰਹੀ ਹੈ: ਬਲਤੇਜ ਪੰਨੂ

ਮੱਧ ਪੂਰਬੀ ਤਣਾਅ ਵਿੱਚ ਫਸੇ ਪੰਜਾਬੀਆਂ ਲਈ ਪੰਜਾਬ ਸਰਕਾਰ ਨੇ ਹੈਲਪ ਲਾਈਨ ਨੰਬਰ 0172 2260042.+91 94787 79112ਕੀਤੇ ਜਾਰੀ ਦਿੱਤਾ ਪੂਰਨ ਸਹਿਯੋਗ ਦਾ ਭਰੋਸਾ

ਮੱਧ ਪ੍ਰਦੇਸ਼ ’ਚ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ- ਐਡਵੋਕੇਟ ਧਾਮੀ

ਜਥੇਦਾਰ ਦਾਦੂਵਾਲ ਦੀ ਪ੍ਰੇਰਨਾ ਸਦਕਾ ਗੁਰਬਖਸ਼ਪੁਰਾ ਵਿੱਚ 25 ਪ੍ਰਾਣੀਆਂ ਨੇ ਕੀਤਾ ਅੰਮ੍ਰਿਤ ਪਾਨ

ਪੰਜਾਬ ਭਾਜਪਾ ਨੇ ਖਾੜੀ ਦੇਸ਼ਾਂ ਵਿਚ ਫਸੇ ਪੰਜਾਬੀਆਂ ਲਈ ਹੈਲਪ ਲਾਈਨ ਨੰਬਰ 75085-60065 ਜਾਰੀ ਕੀਤਾ

ਅਕਾਲੀ ਦਲ ਪੁਨਰ ਸੁਰਜੀਤ ਦੇ ਪੰਥਕ ਸੰਮੇਲਨ ਵਿਚ ਸ਼ਾਮਲ ਹੋਵਾਗਾ-ਪਰ ਪਾਰਟੀ ਵਿਚ ਨਹੀ- ਗਿਆਨੀ ਰਘਬੀਰ ਸਿੰਘ

ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਲਈ ਪ੍ਰਧਾਨ ਮੰਤਰੀ ਦੇ ਦਖਲ ਦੀ ਮੰਗ ਕੀਤੀ

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ 6 ਮਾਰਚ ਨੂੰ -ਸ੍ਰੀ ਦਰਬਾਰ ਸਾਹਿਬ ਦੇ ਨਵੇਂ ਮੁੱਖ ਗ੍ਰੰਥੀ ਦੇ ਨਾਂ ਤੇ ਲੱਗ ਸਕਦੀ ਹੈ ਮੋਹਰ