ਪੰਜਾਬ

ਮੱਧ ਪ੍ਰਦੇਸ਼ ’ਚ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | March 02, 2026 07:27 PM

ਅੰਮ੍ਰਿਤਸਰ-ਮੱਧ ਪ੍ਰਦੇਸ਼ ਦੇ ਰਤਲਾਮ ਵਿਖੇ ਬੀਤੇ ਕੱਲ੍ਹ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਗਈ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀ ਬੱਚੀ ਦੀ ਦਸਤਾਰ ਅਤੇ ਕਿਰਪਾਨ ਲੁਹਾਉਣ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਧਰਮ ਦੇ ਸਿਧਾਂਤਾਂ ਅਤੇ ਰਵਾਇਤਾਂ ਤੋਂ ਸਾਰੇ ਦੇਸ਼ ਦੇ ਲੋਕ ਚੰਗੀ ਤਰ੍ਹਾਂ ਜਾਣੂ ਹਨ ਅਤੇ ਸਿੱਖ ਕਕਾਰਾਂ ਤੋਂ ਵੀ ਲੋਕਾਂ ਨੂੰ ਕਿਸੇ ਕਿਸਮ ਦੀ ਅਗਿਆਨਤਾ ਨਹੀਂ ਹੈ। ਪ੍ਰੰਤੂ ਇਸ ਦੇ ਬਾਵਜੂਦ ਵੀ ਕਕਾਰਾਂ ’ਤੇ ਸਵਾਲ ਚੁੱਕਣੇ ਦੁਖਦਾਈ ਹਨ। ਬਾਰ-ਬਾਰ ਸਿੱਖ ਬੱਚਿਆਂ ਨੂੰ ਪ੍ਰੀਖਿਆਵਾਂ ਵਿਚ ਕਕਾਰ ਪਹਿਨਣ ਤੋਂ ਰੋਕਣਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਅਤੇ ਸਿੱਖਾਂ ਨੂੰ ਆਪਣੇ ਹੀ ਦੇਸ਼ ਅੰਦਰ ਬੇਗਾਨਗੀ ਦਾ ਅਹਿਸਾਸ ਕਰਾਉਣ ਵਾਂਗ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਕਿ ਪ੍ਰੀਖਿਆ ਸਟਾਫ਼ ਵੱਲੋਂ ਮੁਆਫ਼ੀ ਮੰਗ ਲਈ ਗਈ ਹੈ, ਪ੍ਰੰਤੂ ਅਜਿਹਾ ਵਾਪਰਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਜਿਹੀਆਂ ਘਟਨਾਵਾਂ ਪ੍ਰਤੀ ਆਪਣੇ ਜਨਰਲ ਇਜਲਾਸ ਦੌਰਾਨ ਵਿਸ਼ੇਸ਼ ਮਤੇ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜੇ ਜਾਂਦੇ ਹਨ, ਜਿਸ ’ਤੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਹਰ ਸੂਬੇ ਦੀ ਸਰਕਾਰ ਨੂੰ ਸਿੱਖਾਂ ਦੇ ਕਕਾਰਾਂ ਅਤੇ ਧਾਰਮਿਕ ਚਿੰਨ੍ਹਾਂ ਬਾਰੇ ਇਹ ਆਦੇਸ਼ ਜਾਰੀ ਕਰੇ ਕਿ ਕਿਸੇ ਵੀ ਪ੍ਰੀਖਿਆ ਦੌਰਾਨ ਸਿੱਖ ਕਕਾਰਾਂ ਦਾ ਸਨਮਾਨ ਬਹਾਲ ਰੱਖਿਆ ਜਾਵੇ ਅਤੇ ਜੇ ਕੋਈ ਇਸ ਦੀ ਉਲੰਘਣਾ ਕਰੇ ਤਾਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

Have something to say? Post your comment

 
 
 
 

ਪੰਜਾਬ

ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਬਾਰੇ ਬਿਆਨ ਦੀ ਪ੍ਰਸ਼ੰਸਾ ਕੀਤੀ ਸੁਨੀਲ ਜਾਖੜ ਨੇ 

ਯੁੱਧ ਨਸ਼ਿਆਂ ਵਿਰੁੱਧ ਤਹਿਤ 2025 ਵਿੱਚ 36,178 ਐਫ.ਆਈ.ਆਰ. ਦਰਜ, ਸਜ਼ਾ ਦਰ 88 ਫੀਸਦੀ ਤੱਕ ਵਧੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀ-ਭਾਜਪਾ ਅਤੇ ਕਾਂਗਰਸ ਨੇ 15 ਸਾਲਾਂ ਤੱਕ ਨਸ਼ਾ ਮਾਫੀਆ ਨੂੰ ਵਧਣ-ਫੁੱਲਣ ਦਿੱਤਾ, ਭਗਵੰਤ ਮਾਨ ਸਰਕਾਰ ਸਪਲਾਈ ਚੇਨ ਤੋੜ ਰਹੀ ਹੈ: ਬਲਤੇਜ ਪੰਨੂ

ਮੱਧ ਪੂਰਬੀ ਤਣਾਅ ਵਿੱਚ ਫਸੇ ਪੰਜਾਬੀਆਂ ਲਈ ਪੰਜਾਬ ਸਰਕਾਰ ਨੇ ਹੈਲਪ ਲਾਈਨ ਨੰਬਰ 0172 2260042.+91 94787 79112ਕੀਤੇ ਜਾਰੀ ਦਿੱਤਾ ਪੂਰਨ ਸਹਿਯੋਗ ਦਾ ਭਰੋਸਾ

ਜਥੇਦਾਰ ਦਾਦੂਵਾਲ ਦੀ ਪ੍ਰੇਰਨਾ ਸਦਕਾ ਗੁਰਬਖਸ਼ਪੁਰਾ ਵਿੱਚ 25 ਪ੍ਰਾਣੀਆਂ ਨੇ ਕੀਤਾ ਅੰਮ੍ਰਿਤ ਪਾਨ

ਪੰਜਾਬ ਭਾਜਪਾ ਨੇ ਖਾੜੀ ਦੇਸ਼ਾਂ ਵਿਚ ਫਸੇ ਪੰਜਾਬੀਆਂ ਲਈ ਹੈਲਪ ਲਾਈਨ ਨੰਬਰ 75085-60065 ਜਾਰੀ ਕੀਤਾ

ਬੁੱਢਾ ਦਲ ਵੱਲੋਂ ਇੰਟਰਨੈਸ਼ਨਲ ਦੋ ਰੋਜ਼ਾ ਗੱਤਕਾ ਮੁਕਾਬਲੇ ਅਰੰਭ ਅੱਜ ਵਿਸ਼ੇਸ਼ ਪੰਜ ਸਖਸ਼ੀਅਤਾਂ ਦਾ ਹੋਵੇਗਾ ਸਨਮਾਨ

ਅਕਾਲੀ ਦਲ ਪੁਨਰ ਸੁਰਜੀਤ ਦੇ ਪੰਥਕ ਸੰਮੇਲਨ ਵਿਚ ਸ਼ਾਮਲ ਹੋਵਾਗਾ-ਪਰ ਪਾਰਟੀ ਵਿਚ ਨਹੀ- ਗਿਆਨੀ ਰਘਬੀਰ ਸਿੰਘ

ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਲਈ ਪ੍ਰਧਾਨ ਮੰਤਰੀ ਦੇ ਦਖਲ ਦੀ ਮੰਗ ਕੀਤੀ

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ 6 ਮਾਰਚ ਨੂੰ -ਸ੍ਰੀ ਦਰਬਾਰ ਸਾਹਿਬ ਦੇ ਨਵੇਂ ਮੁੱਖ ਗ੍ਰੰਥੀ ਦੇ ਨਾਂ ਤੇ ਲੱਗ ਸਕਦੀ ਹੈ ਮੋਹਰ