ਪੰਜਾਬ

ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਤੇ ਸਟੰਟ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | March 02, 2026 09:17 PM

ਮਾਨਸਾ- ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਹੁਕਮ ਵਿਚ ਕਿਹਾ ਗਿਆ ਹੈ ਕਿ ਉਪ ਸਕੱਤਰ, ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ 5 ਸ਼ਾਖਾ) ਦੇ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਰਾਜ ਵਿਚ ਬੀਤੇ ਦਿਨੀਂ ਕੁੱਝ ਘਟਨਾਵਾਂ ਵਾਪਰੀਆਂ ਹਨ, ਜਿੰਨ੍ਹਾਂ ਵਿਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ, ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 31 ਮਾਰਚ 2026 ਤੱਕ ਲਾਗੂ ਰਹੇਗਾ।

Have something to say? Post your comment

 
 
 
 

ਪੰਜਾਬ

ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਬਾਰੇ ਬਿਆਨ ਦੀ ਪ੍ਰਸ਼ੰਸਾ ਕੀਤੀ ਸੁਨੀਲ ਜਾਖੜ ਨੇ 

ਯੁੱਧ ਨਸ਼ਿਆਂ ਵਿਰੁੱਧ ਤਹਿਤ 2025 ਵਿੱਚ 36,178 ਐਫ.ਆਈ.ਆਰ. ਦਰਜ, ਸਜ਼ਾ ਦਰ 88 ਫੀਸਦੀ ਤੱਕ ਵਧੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀ-ਭਾਜਪਾ ਅਤੇ ਕਾਂਗਰਸ ਨੇ 15 ਸਾਲਾਂ ਤੱਕ ਨਸ਼ਾ ਮਾਫੀਆ ਨੂੰ ਵਧਣ-ਫੁੱਲਣ ਦਿੱਤਾ, ਭਗਵੰਤ ਮਾਨ ਸਰਕਾਰ ਸਪਲਾਈ ਚੇਨ ਤੋੜ ਰਹੀ ਹੈ: ਬਲਤੇਜ ਪੰਨੂ

ਮੱਧ ਪੂਰਬੀ ਤਣਾਅ ਵਿੱਚ ਫਸੇ ਪੰਜਾਬੀਆਂ ਲਈ ਪੰਜਾਬ ਸਰਕਾਰ ਨੇ ਹੈਲਪ ਲਾਈਨ ਨੰਬਰ 0172 2260042.+91 94787 79112ਕੀਤੇ ਜਾਰੀ ਦਿੱਤਾ ਪੂਰਨ ਸਹਿਯੋਗ ਦਾ ਭਰੋਸਾ

ਮੱਧ ਪ੍ਰਦੇਸ਼ ’ਚ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ- ਐਡਵੋਕੇਟ ਧਾਮੀ

ਜਥੇਦਾਰ ਦਾਦੂਵਾਲ ਦੀ ਪ੍ਰੇਰਨਾ ਸਦਕਾ ਗੁਰਬਖਸ਼ਪੁਰਾ ਵਿੱਚ 25 ਪ੍ਰਾਣੀਆਂ ਨੇ ਕੀਤਾ ਅੰਮ੍ਰਿਤ ਪਾਨ

ਪੰਜਾਬ ਭਾਜਪਾ ਨੇ ਖਾੜੀ ਦੇਸ਼ਾਂ ਵਿਚ ਫਸੇ ਪੰਜਾਬੀਆਂ ਲਈ ਹੈਲਪ ਲਾਈਨ ਨੰਬਰ 75085-60065 ਜਾਰੀ ਕੀਤਾ

ਬੁੱਢਾ ਦਲ ਵੱਲੋਂ ਇੰਟਰਨੈਸ਼ਨਲ ਦੋ ਰੋਜ਼ਾ ਗੱਤਕਾ ਮੁਕਾਬਲੇ ਅਰੰਭ ਅੱਜ ਵਿਸ਼ੇਸ਼ ਪੰਜ ਸਖਸ਼ੀਅਤਾਂ ਦਾ ਹੋਵੇਗਾ ਸਨਮਾਨ

ਅਕਾਲੀ ਦਲ ਪੁਨਰ ਸੁਰਜੀਤ ਦੇ ਪੰਥਕ ਸੰਮੇਲਨ ਵਿਚ ਸ਼ਾਮਲ ਹੋਵਾਗਾ-ਪਰ ਪਾਰਟੀ ਵਿਚ ਨਹੀ- ਗਿਆਨੀ ਰਘਬੀਰ ਸਿੰਘ

ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਲਈ ਪ੍ਰਧਾਨ ਮੰਤਰੀ ਦੇ ਦਖਲ ਦੀ ਮੰਗ ਕੀਤੀ