ਪੰਜਾਬ

ਬੁੱਢਾ ਦਲ ਨੇ ਜਥੇਦਾਰ ਸੰਤ ਸਿੰਘ ਨੂੰ ਪੁਆਧ ਇਲਾਕੇ ਦੀ ਜਥੇਦਾਰੀ ਸੌਂਪੀ

ਕੌਮੀ ਮਾਰਗ ਬਿਊਰੋ | March 03, 2026 07:28 PM

ਜਥੇਦਾਰ ਸੰਤ ਸਿੰਘ ਅਕਾਲੀ ਸਾਬਕਾ ਪ੍ਰਧਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਨੂੰ ਬੁੱਢਾ ਦਲ 96 ਕਰੋੜੀ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਹੋਲੇ ਮਹੱਲੇ ਦੇ ਸ਼ੁੱਭ ਦਿਹਾੜੇ ਤੇ ਫਰਲਾ ਸਜਾ ਕੇ ਬੁੱਢਾ ਦਲ ਦੇ ਪੁਆਧ ਇਲਾਕੇ ਦੀ ਜਥੇਦਾਰੀ ਸੌਂਪੀ । ਇਹ ਜਥੇਦਾਰੀ  ਉਹਨਾਂ ਨੇ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਹਜ਼ੂਰੀ ਵਿੱਚ ਅਰਦਾਸ ਕਰਕੇ ਦਿੱਤੀ । ਇੱਥੇ ਦੱਸਣਾ ਬਣਦਾ ਹੈ ਕਿ ਅਨੰਦਪੁਰ ਸਾਹਿਬ ਵਿਖੇ ਬੁੱਢਾ ਦਲ ਦੀ ਛਾਉਣੀ ਵਿੱਚ ਅੰਮ੍ਰਿਤ ਸੰਚਾਰ ਤੋਂ ਬਾਅਦ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਫਰਲੇ ਦੀ ਰਸਮ ਆਪ ਅਦਾ ਕੀਤੀ ਖਚਾ ਖੱਚ ਭਰੇ ਸੰਗਤਾਂ ਦੇ ਹਾਲ ਵਿੱਚ ਇਸ ਰਸਮ ਤੋਂ ਬਾਅਦ ਜੈਕਾਰੇ ਲਾਏ ਗਏ । ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਬਲਬੀਰ ਸਿੰਘ ਨੇ ਆਸ ਪ੍ਰਗਟ ਕੀਤੀ ਕਿ ਜਥੇਦਾਰ ਬਾਬਾ ਸੰਤ ਸਿੰਘ ਪੁਆਧ ਇਲਾਕੇ ਵਿੱਚ ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕਰਨਗੇ ।

 

Have something to say? Post your comment

 
 
 
 

ਪੰਜਾਬ

ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ-ਚੀਮਾ

ਸਨਮਾਨ ਅਤੇ ਪਾਰਦਰਸ਼ਤਾ ਨਾਲ ਭਲਾਈ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ : ਡਾ. ਬਲਜੀਤ ਕੌਰ

ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਵੱਲੋਂ ਨੌਕਰੀਆਂ ਲਈ ਖੇਤੀਬਾੜੀ ਮੰਤਰੀ ਦਾ ਵਿਸ਼ੇਸ ਧੰਨਵਾਦ

ਬਾਣੀ ਬਾਣਾ ਅਤੇ ਗਤਕਾ ਸਿੱਖ ਕੌਮ ਦੀ ਵਿਰਾਸਤ ਹੈ ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਲਈ ਜਥੇ: ਬਾਬਾ ਬਲਬੀਰ ਸਿੰਘ ਅਕਾਲੀ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ- ਸੰਜੀਵ ਅਰੋੜਾ

ਸ਼੍ਰੋਮਣੀ ਪੱਤਰਕਾਰ ਸਵਰਗੀ ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਹੋਈ ਲੋਕ-ਅਰਪਣ

ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਤੇ ਸਟੰਟ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਬਾਰੇ ਬਿਆਨ ਦੀ ਪ੍ਰਸ਼ੰਸਾ ਕੀਤੀ ਸੁਨੀਲ ਜਾਖੜ ਨੇ 

ਯੁੱਧ ਨਸ਼ਿਆਂ ਵਿਰੁੱਧ ਤਹਿਤ 2025 ਵਿੱਚ 36,178 ਐਫ.ਆਈ.ਆਰ. ਦਰਜ, ਸਜ਼ਾ ਦਰ 88 ਫੀਸਦੀ ਤੱਕ ਵਧੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ