ਪੰਜਾਬ

ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ- ਸੰਜੀਵ ਅਰੋੜਾ

ਕੌਮੀ ਮਾਰਗ ਬਿਊਰੋ | March 03, 2026 07:22 PM

ਚੰਡੀਗੜ੍ਹ-ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਦੇ ਪ੍ਰਾਹੁਣਚਾਰੀ ਖੇਤਰ ਵਿੱਚ ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ 460 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ।

ਇਹ ਨਿਵੇਸ਼ ਮਹਿੰਦਰਾ ਹਾਲੀਡੇਜ਼ ਐਂਡ ਰਿਜ਼ੌਰਟਸ ਇੰਡੀਆ ਲਿਮਟਿਡ ਦੇ ਬੈਨਰ ਹੇਠ ਕੀਤਾ ਜਾਵੇਗਾ ਜੋ ਕਿ ਪੰਜਾਬ ਵਿੱਚ ਕੰਪਨੀ ਦਾ ਪਹਿਲਾ ਨਿਵੇਸ਼ ਹੈ।

ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਰੁਜ਼ਗਾਰ ਦੇ ਲਗਭਗ 700 ਮੌਕੇ ਪੈਦਾ ਹੋਣਗੇ, ਜਿਸ ਨਾਲ ਸਥਾਨਕ ਆਰਥਿਕਤਾ ਨੂੰ ਕਾਫ਼ੀ ਮਜ਼ਬੂਤੀ ਮਿਲੇਗੀ। ਇੱਕ ਪ੍ਰੀਮੀਅਮ ਰਿਜ਼ੋਰਟ ਲਈ 300 ਕਰੋੜ ਰੁਪਏ ਦਾ ਨਿਵੇਸ਼ 90, 000 ਵਰਗ ਫੁੱਟ ਵਿੱਚ ਫੈਲੇ ਇਸ ਖੇਤਰ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਕਨਵੈਨਸ਼ਨ ਸੈਂਟਰ ਲਈ 50 ਕਰੋੜ ਰੁਪਏ ਦਾ ਨਿਵੇਸ਼ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਨੇੜੇ ਇੱਕ ਹੋਟਲ ਲਈ 110 ਕਰੋੜ ਰੁਪਏ ਦਾ ਨਿਵੇਸ਼ ਲਗਭਗ 15 ਏਕੜ ਰਕਬੇ ਵਿੱਚ ਬਣਾਇਆ ਜਾਣ ਵਾਲਾ ਰਿਜ਼ੋਰਟ ਅਤੇ ਕਨਵੈਨਸ਼ਨ ਸੈਂਟਰ ਅੰਮ੍ਰਿਤਸਰ ਦੇ ਵਾਹਗਾ ਰੋਡ ਸਥਿਤ ਪਿੰਡ ਖਾਸਾ ਵਿਖੇ ਤਿਆਰ ਕੀਤਾ ਜਾਵੇਗਾ।


ਸੰਜੀਵ ਅਰੋੜਾ ਨੇ ਦੱਸਿਆ ਕਿ ਐਸਐਸਬੀ ਗਰੁੱਪ ਵੱਲੋਂ ਮੌਜੂਦਾ ਸਮੇਂ ਅੰਮ੍ਰਿਤਸਰ ਵਿੱਚ ਲਗਭਗ 120 ਕਮਰਿਆਂ ਵਾਲੇ ਤਿੰਨ ਹੋਟਲ ਚਲਾਏ ਜਾ ਰਹੇ ਹਨ, ਹੋਟਲ ਫਾਰਚੂਨ ਰਣਜੀਤ ਵਿਹਾਰ, ਰੀਜੈਂਟਾ ਇਨ , ਰੀਜੈਂਟਾ ਸੈਂਟਰਲ ਮੰਤਰੀ ਨੇ ਕਿਹਾ ਕਿ 90, 000 ਵਰਗ ਫੁੱਟ ਦਾ ਅਤਿ-ਆਧੁਨਿਕ ਕਨਵੈਨਸ਼ਨ ਸੈਂਟਰ ਪੰਜਾਬ ਵਿੱਚ ਐਮਆਈਸੀਈ (ਮੀਟਿੰਗਾਂ, ਪ੍ਰੋਤਸਾਹਨ, ਕਾਨਫਰੰਸਾਂ, ਪ੍ਰਦਰਸ਼ਨੀਆਂ) ਸੈਰ-ਸਪਾਟੇ ‘ਚ ਮਹੱਤਵਪੂਰਨ ਵਾਧਾ ਕਰੇਗਾ। ਅੰਮ੍ਰਿਤਸਰ ਭਾਰਤ ਦੇ ਸਭ ਤੋਂ ਪ੍ਰਮੁੱਖ ਅਧਿਆਤਮਿਕ ਅਤੇ ਵਿਰਾਸਤੀ ਸਥਾਨਾਂ ਵਿੱਚੋਂ ਇੱਕ ਹੈ, ਇਸ ਲਈ ਇਸ ਪ੍ਰੋਜੈਕਟ ਨਾਲ ਸ਼ਹਿਰ ਵੱਡੇ ਪੱਧਰ 'ਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਮਾਗਮਾਂ, ਡੈਸਟੀਨੇਸ਼ਨ ਵੈਡਿੰਗ ਅਤੇ ਕਾਰਪੋਰੇਟ ਸੰਮੇਲਨਾਂ ਲਈ ਇੱਕ ਮੋਹਰੀ ਅਤੇ ਪਸੰਦੀਦਾ ਸਥਾਨ ਵਜੋਂ ਉਭਰੇਗਾ। ਨਿਵੇਸ਼-ਪੱਖੀ ਮਾਹੌਲ ਨੂੰ ਉਤਸ਼ਾਹਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਮਹਿੰਦਰਾ ਹਾਲੀਡੇਜ਼ ਐਂਡ ਰਿਜ਼ੌਰਟਸ ਇੰਡੀਆ ਲਿਮਟਿਡ ਵੱਲੋਂ ਪੰਜਾਬ ਵਿੱਚ ਪਹਿਲਾ ਨਿਵੇਸ਼ ਸੂਬੇ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਦੇ ਢਾਂਚੇ ਵਿੱਚ ਨਿਵੇਸ਼ਕਾਂ ਦੇ ਵਧ ਰਹੇ ਭਰੋਸੇ ਨੂੰ ਦਰਸਾਉਂਦਾ ਹੈ।

Have something to say? Post your comment

 
 
 
 

ਪੰਜਾਬ

ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਵੱਲੋਂ ਨੌਕਰੀਆਂ ਲਈ ਖੇਤੀਬਾੜੀ ਮੰਤਰੀ ਦਾ ਵਿਸ਼ੇਸ ਧੰਨਵਾਦ

ਬਾਣੀ ਬਾਣਾ ਅਤੇ ਗਤਕਾ ਸਿੱਖ ਕੌਮ ਦੀ ਵਿਰਾਸਤ ਹੈ ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਲਈ ਜਥੇ: ਬਾਬਾ ਬਲਬੀਰ ਸਿੰਘ ਅਕਾਲੀ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਸ਼੍ਰੋਮਣੀ ਪੱਤਰਕਾਰ ਸਵਰਗੀ ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਹੋਈ ਲੋਕ-ਅਰਪਣ

ਬੁੱਢਾ ਦਲ ਨੇ ਜਥੇਦਾਰ ਸੰਤ ਸਿੰਘ ਨੂੰ ਪੁਆਧ ਇਲਾਕੇ ਦੀ ਜਥੇਦਾਰੀ ਸੌਂਪੀ

ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਤੇ ਸਟੰਟ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਬਾਰੇ ਬਿਆਨ ਦੀ ਪ੍ਰਸ਼ੰਸਾ ਕੀਤੀ ਸੁਨੀਲ ਜਾਖੜ ਨੇ 

ਯੁੱਧ ਨਸ਼ਿਆਂ ਵਿਰੁੱਧ ਤਹਿਤ 2025 ਵਿੱਚ 36,178 ਐਫ.ਆਈ.ਆਰ. ਦਰਜ, ਸਜ਼ਾ ਦਰ 88 ਫੀਸਦੀ ਤੱਕ ਵਧੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀ-ਭਾਜਪਾ ਅਤੇ ਕਾਂਗਰਸ ਨੇ 15 ਸਾਲਾਂ ਤੱਕ ਨਸ਼ਾ ਮਾਫੀਆ ਨੂੰ ਵਧਣ-ਫੁੱਲਣ ਦਿੱਤਾ, ਭਗਵੰਤ ਮਾਨ ਸਰਕਾਰ ਸਪਲਾਈ ਚੇਨ ਤੋੜ ਰਹੀ ਹੈ: ਬਲਤੇਜ ਪੰਨੂ

ਮੱਧ ਪੂਰਬੀ ਤਣਾਅ ਵਿੱਚ ਫਸੇ ਪੰਜਾਬੀਆਂ ਲਈ ਪੰਜਾਬ ਸਰਕਾਰ ਨੇ ਹੈਲਪ ਲਾਈਨ ਨੰਬਰ 0172 2260042.+91 94787 79112ਕੀਤੇ ਜਾਰੀ ਦਿੱਤਾ ਪੂਰਨ ਸਹਿਯੋਗ ਦਾ ਭਰੋਸਾ