ਪੰਜਾਬ

ਬਾਣੀ ਬਾਣਾ ਅਤੇ ਗਤਕਾ ਸਿੱਖ ਕੌਮ ਦੀ ਵਿਰਾਸਤ ਹੈ ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਲਈ ਜਥੇ: ਬਾਬਾ ਬਲਬੀਰ ਸਿੰਘ ਅਕਾਲੀ

ਕੌਮੀ ਮਾਰਗ ਬਿਊਰੋ | March 03, 2026 09:05 PM

ਸ੍ਰੀ ਅਨੰਦਪੁਰ ਸਾਹਿਬ-ਹੋਲਾ-ਮਹੱਲਾ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਵਿਰਸਾ ਸੰਭਾਲ ਨੈਸ਼ਨਲ ਗੱਤਕਾ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ-ਵੱਖ ਪ੍ਰਾਤਾਂ ਜਿਲਿਆਂ ਦੀਆਂ 20 ਟੀਮਾਂ ਨੇ ਸਿੱਖ ਸ਼ਸਤਰ ਕਲਾ ਦਾ ਬਾਖੂਬੀ ਪ੍ਰਗਟਾਵਾ ਕੀਤਾ। ਇਨ੍ਹਾਂ ਮੁਕਾਬਲਿਆਂ ਦੇ ਅੱਜ ਦੂਸਰੇ ਦਿਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸਮੇਤ ਹੋਰ ਅਹਿਮ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਿੱਖ ਪੰਥ ਦੀਆਂ ਅਹਿਮ ਸਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਜਿਨ੍ਹਾਂ ਵਿਚ ਉੱਘੇ ਵਿਦਵਾਨ ਗਿ. ਅਮਰਜੀਤ ਸਿੰਘ ਕਾਰਜਕਾਰੀ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲੇ, ਭਾਈ ਗੁਰਦੇਵ ਸਿੰਘ ਅਸਟ੍ਰੇਲੀਆ, ਭਾਈ ਹਰੀ ਸਿੰਘ ਰੰਧਾਵੇ ਵਾਲੇ, ਬਾਬਾ ਜਸਵਿੰਦਰ ਸਿੰਘ ਜੱਸੀ ਸਨਮਾਨਤ ਸਖਸੀਅਤਾਂ ਨੂੰ ਬੁੱਢਾ ਦਲ ਦੇ ਮੁੱਖੀ ਵੱਲੋ ਸ੍ਰੀ ਸਾਹਿਬ, ਦੁਸ਼ਾਲਾ, ਸਿਰਪਾਓ, ਸਨਮਾਨ ਪੱਤਰ, ਸਨਮਾਨ ਚਿੰਨ ਅਤੇ ਨਕਦ ਰਾਸ਼ੀ ਦੇ ਕੇ ਸਨਮਾਨਿਆ ਗਿਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਵਿਰਾਸਤ ਦੀ ਸ਼ਾਨਾਮੱਤੀ ਸ਼ਸਤਰ ਕਲਾ ਨੂੰ ਸੰਭਾਲਣ ਲਈ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨਿਰੰਤਰ ਯਤਨਸ਼ੀਲ ਹਨ।ਇਨ੍ਹਾਂ ਵੱਲੋਂ ਹਰ ਹੋਲਾ ਮਹੱਲਾ ਅਤੇ ਖਾਲਸੇ ਦੀ ਸਿਰਜਨਾ ਦਿਵਸ ਵਿਸਾਖੀ ਮੌਕੇ ਗੱਤਕਾ ਮੁਕਾਬਲੇ ਕਰਵਾ ਕੇ ਸੰਗਤ ਨੂੰ ਖਾਲਸਾਈ ਸ਼ਾਨ ਦੇ ਰੂਬਰੂ ਕੀਤਾ ਜਾਂਦਾ ਹੈ, ਜਿਸ ਨਾਲ ਨੌਜੁਆਨੀ ਅੰਦਰ ਯੁੱਧ ਕਲਾ ਦੇ ਪ੍ਰਤੀਕ ਗੱਤਕਾਬਾਜ਼ੀ ਦੀ ਖਿੱਚ ਪੈਦਾ ਹੁੰਦੀ ਹੈ।ਨਿਰਸੰਦੇਹ ਅਜਿਹੇ ਉਪਰਾਲੇ ਵਰਤਮਾਨ ਸਿੱਖ ਨੌਜੁਆਨੀ ਨੂੰ ਆਪਣੀਆਂ ਵਿਰਾਸਤੀ ਜੜਾਂ ਨਾਲ ਜੋੜਨ ਲਈ ਵਡਮੁੱਲੀ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਬੁੱਢਾ ਦਲ ਵੱਲੋਂ ਵੱਖ-ਵੱਖ ਖੇਤਰਾਂ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਸਿੱਖ ਸਖਸ਼ੀਅਤਾਂ ਹਰ ਸਾਲ ਵੱਖ-ਵੱਖ ਐਵਾਰਡਾਂ ਨਾਲ ਸਨਮਾਨਤ ਕਰਨਾ ਚੰਗੀ ਪਿਰਤ ਹੈ।
ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਦਸਮ ਪਾਤਸ਼ਾਹ ਵੱਲੋਂ ਦਿਤੀ ਇਹ ਜੰਗਜੂ ਕਲਾ ਨੂੰ ਸੁਰਜੀਤ ਰੱਖਣਾ ਤੇ ਉਸ ਵਿਕਾਸ ਲਈ ਨਿਰੰਤਰ ਜਤਨਸ਼ੀਲ ਹਨ। ਸਾਰੇ ਇਤਿਹਾਸਕ ਪੁਰਬਾਂ ਤੇ ਗੱਤਕੇ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਖੁਲੇ ਦਿਲ ਨਾਲ ਜੇਤੂ ਟੀਮਾਂ ਨੂੰ ਇਨਾਮ ਦੇ ਕੇ ਹੌਸਲਾ ਵਧਾਉਂਦੇ ਹਨ। ਜਥੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਇਸ ਮੌਕੇ ਸਿੰਘ ਸਾਹਿਬਾਨ, ਨਿਹੰਗ ਸਿੰਘ ਦਲਾਂ ਦੇ ਮੁਖੀਆਂ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਗਿਆ। ਗਤਕਾ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਨਮਾਨਿਤ ਕੀਤਾ ਗਿਆ। ਦੋ ਰੋਜ਼ਾ ਇੰਟਰਨੈਸ਼ਨਲ ਗਤਕਾ ਮੁਕਾਬਲਿਆਂ ਵਿੱਚ ਭਾਰਤ ਭਰ ਵਿੱਚੋਂ 22 ਟੀਮਾਂ ਨੇ ਭਾਗ ਲਿਆ। ਬੁੱਢਾ ਦਲ ਵੱਲੋਂ ਪਹਿਲੇ, ਦੂਸਰੇ ਅਤੇ ਤੀਜੇ ਦਰਜੇ ਤੇ ਰਹਿਣ ਵਾਲੀਆਂ ਜੇਤੂ ਟੀਮਾਂ ਨੂੰ ਵਿਸ਼ੇਸ਼ ਟਰਾਫੀਆਂ, ਸਰਟੀਫਿਕੇਟ ਤੇ ਨਕਦ ਰਾਸ਼ੀ ਨਾਲ ਸਨਮਾਨਿਆਂ ਗਿਆ। ਇਸ ਮੌਕੇ ਜਥੇਦਾਰ ਤਰਸੇਮ ਸਿੰਘ ਮੋਰਾਂਵਾਲੀ ਢਾਡੀ ਜਥੇ ਨੇ ਬੀਰਰਸ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਬਾਬਾ ਅਵਤਾਰ ਸਿੰਘ ਮੁਖੀ ਸੰਪਰਦਾਇ ਬਾਬਾ ਬਿਧੀ ਚੰਦ ਸਾਹਿਬ ਸੁਰਸਿੰਘ ਵੱਲੋਂ ਬਾਬਾ ਚਰਨਜੀਤ ਸਿੰਘ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਹੁਸ਼ਿਆਰਪੁਰ, ਬਾਬਾ ਜਗੀਰ ਸਿੰਘ ਮਿਸਲ ਸ਼ਹੀਦਾਂ ਤਰਨਾਦਲ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਬੰਤਾ ਸਿੰਘ, ਬਾਬਾ ਮਾਹਣਾ ਸਿੰਘ, ਬਾਬਾ ਅਰਜਨ ਸਿੰਘ ਪਟਿਆਲੇ ਵਾਲੇ, ਬਾਬਾ ਵੱਸਣ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਭਾਈ ਸੁਖਜੀਤ ਸਿੰਘ ਕਨ੍ਹੱਈਆ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਗੁਰਮੇਲ ਸਿੰਘ ਕਨੇਡਾ, ਸ. ਅਮਰਜੀਤ ਸਿੰਘ ਚਾਵਲਾ, ਸ. ਇੰਦਰਪਾਲ ਸਿੰਘ ਫੌਜੀ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਇੰਦਰ ਸਿੰਘ, ਬਾਬਾ ਮੱਘਰ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਰਣਯੋਧ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਖੜਕ ਸਿੰਘ, ਬਾਬਾ ਚਰਨ ਸਿੰਘ ਫਤਹਿਗੜ੍ਹ ਸਾਹਿਬ ਆਦਿ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ-ਚੀਮਾ

ਸਨਮਾਨ ਅਤੇ ਪਾਰਦਰਸ਼ਤਾ ਨਾਲ ਭਲਾਈ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ : ਡਾ. ਬਲਜੀਤ ਕੌਰ

ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਵੱਲੋਂ ਨੌਕਰੀਆਂ ਲਈ ਖੇਤੀਬਾੜੀ ਮੰਤਰੀ ਦਾ ਵਿਸ਼ੇਸ ਧੰਨਵਾਦ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ- ਸੰਜੀਵ ਅਰੋੜਾ

ਸ਼੍ਰੋਮਣੀ ਪੱਤਰਕਾਰ ਸਵਰਗੀ ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਹੋਈ ਲੋਕ-ਅਰਪਣ

ਬੁੱਢਾ ਦਲ ਨੇ ਜਥੇਦਾਰ ਸੰਤ ਸਿੰਘ ਨੂੰ ਪੁਆਧ ਇਲਾਕੇ ਦੀ ਜਥੇਦਾਰੀ ਸੌਂਪੀ

ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਤੇ ਸਟੰਟ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਬਾਰੇ ਬਿਆਨ ਦੀ ਪ੍ਰਸ਼ੰਸਾ ਕੀਤੀ ਸੁਨੀਲ ਜਾਖੜ ਨੇ 

ਯੁੱਧ ਨਸ਼ਿਆਂ ਵਿਰੁੱਧ ਤਹਿਤ 2025 ਵਿੱਚ 36,178 ਐਫ.ਆਈ.ਆਰ. ਦਰਜ, ਸਜ਼ਾ ਦਰ 88 ਫੀਸਦੀ ਤੱਕ ਵਧੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ