ਪੰਜਾਬ

ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਵੱਲੋਂ ਨੌਕਰੀਆਂ ਲਈ ਖੇਤੀਬਾੜੀ ਮੰਤਰੀ ਦਾ ਵਿਸ਼ੇਸ ਧੰਨਵਾਦ

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | March 03, 2026 09:31 PM

ਮਾਨਸਾ- ਦਿੱਲੀ ਕਿਸਾਨ ਅੰਦੋਲਨ 2020-21 ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 350 ਤੋਂ ਵਧੇਰੇ ਸਰਕਾਰੀ ਨੌਕਰੀਆਂ ਦੇਣ 'ਤੇ ਵਾਰਸਾਂ ਵੱਲੋਂ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਪਹੁੰਚ ਕੇ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਜ਼ਿਲ੍ਹਾ ਮਾਨਸਾ ਦੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੇ ਮੀਟਿੰਗ ਦੌਰਾਨ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਿੱਚ ਬਿਨ੍ਹਾਂ ਕਿਸੇ ਰਿਸ਼ਵਤ ਅਤੇ ਭੇਦਭਾਵ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੇ ਬੁਝੇ ਹੋਏ ਚੁੱਲ੍ਹੇ ਮੁੜ ਸੁਰਜੀਤ ਕਰਕੇ ਅਸਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

ਇਸ ਮੌਕੇ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਸ਼ਹੀਦ ਕਿਸਾਨ ਮਜ਼ਦੂਰਾਂ ਦੇ ਵਾਰਸਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੋ ਵੀ ਨੌਕਰੀਆਂ ਸਬੰਧੀ ਕੇਸ ਅਪਰੂਵ ਹਨ, ਉਹ ਵੀ ਅਗਲੇ ਹਫਤੇ ਤੱਕ ਕਲੀਅਰ ਕਰ ਦਿੱਤੇ ਜਾਣਗੇ। ਮੀਟਿੰਗ ਦੌਰਾਨ ਬਲਵੀਰ ਭੱਠਲ ਵੱਲੋਂ ਸ਼ਹੀਦ ਪਰਿਵਾਰਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਬਾਰੇ ਗੱਲਬਾਤ ਕੀਤੀ ਗਈ, ਜਿਸ 'ਤੇ ਕੈਬਨਿਟ ਮੰਤਰੀ ਨੇ ਹਰੇਕ ਮੰਗ ਪੂਰੀ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਗਿਆਨ ਸਿੰਘ ਦੋਦੜਾ, ਇੰਦਰਜੀਤ ਸਿੰਘ ਸਿਵੀਆਂ, ਲੱਖਾ ਸਿੰਘ, ਬਾਦਲ ਸਿੰਘ, ਇੰਦਰਜੀਤ ਸਰਾਂ ਆਦਿ ਪਤਵੰਤੇ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ-ਚੀਮਾ

ਸਨਮਾਨ ਅਤੇ ਪਾਰਦਰਸ਼ਤਾ ਨਾਲ ਭਲਾਈ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ : ਡਾ. ਬਲਜੀਤ ਕੌਰ

ਬਾਣੀ ਬਾਣਾ ਅਤੇ ਗਤਕਾ ਸਿੱਖ ਕੌਮ ਦੀ ਵਿਰਾਸਤ ਹੈ ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਲਈ ਜਥੇ: ਬਾਬਾ ਬਲਬੀਰ ਸਿੰਘ ਅਕਾਲੀ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ- ਸੰਜੀਵ ਅਰੋੜਾ

ਸ਼੍ਰੋਮਣੀ ਪੱਤਰਕਾਰ ਸਵਰਗੀ ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਹੋਈ ਲੋਕ-ਅਰਪਣ

ਬੁੱਢਾ ਦਲ ਨੇ ਜਥੇਦਾਰ ਸੰਤ ਸਿੰਘ ਨੂੰ ਪੁਆਧ ਇਲਾਕੇ ਦੀ ਜਥੇਦਾਰੀ ਸੌਂਪੀ

ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਤੇ ਸਟੰਟ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਬਾਰੇ ਬਿਆਨ ਦੀ ਪ੍ਰਸ਼ੰਸਾ ਕੀਤੀ ਸੁਨੀਲ ਜਾਖੜ ਨੇ 

ਯੁੱਧ ਨਸ਼ਿਆਂ ਵਿਰੁੱਧ ਤਹਿਤ 2025 ਵਿੱਚ 36,178 ਐਫ.ਆਈ.ਆਰ. ਦਰਜ, ਸਜ਼ਾ ਦਰ 88 ਫੀਸਦੀ ਤੱਕ ਵਧੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ