BREAKING NEWS

ਪੰਜਾਬ

ਸਰਦੂਲਗੜ੍ਹ ਚ ਹੋਏ ਦੋਹਰੇ ਕਤਲ ਦੇ ਮੁਕੱਦਮੇ ਵਿੱਚ ਇੱਕ ਵਿਅਕਤੀ ਕਾਬੂ, ਪੁੱਛਗਿੱਛ ਵਿੱਚ ਹੋਏ ਅਹਿਮ ਖੁਲਾਸੇ

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | March 04, 2026 10:40 PM

ਮਾਨਸਾ- ਐਸਐਸਪੀ ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ 27 ਫਰਵਰਰੀ 2026 ਨੂੰ ਥਾਣਾ ਸਰਦੂਲਗੜ੍ਹ ਦੇ ਏਰੀਏ ਵਿੱਚ ਸ਼ੈਲਰ ਰੋਡ 'ਤੇ ਇੱਕ ਫਾਰਮ ਹਾਊਸ ਵਿੱਚ ਦੋ ਵਿਅਕਤੀਆਂ ਦੇ ਅੰਨ੍ਹੇ ਕਤਲ ਦੇ ਮੁਕਦੱਮੇ ਨੂੰ ਟਰੇਸ ਕਰਕੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਵੇਰਵੇ ਸਾਂਝੇ ਕਰਦਿਆਂ ਸ੍ਰੀ ਮਨਮੋਹਨ ਸਿੰਘ ਔਲਖ ਐਸ.ਪੀ.(ਇੰਨਵੈ) ਨੇ ਦੱਸਿਆ ਕਿ 27 ਫਰਵਰੀ 2026 ਨੂੰ ਥਾਣਾ ਸਰਦੂਲਗੜ੍ਹ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਸਰਦੂਲਗੜ੍ਹ ਦੇ ਸ਼ੈਲਰ ਰੋਡ 'ਤੇ ਇੱਕ ਫਾਰਮ ਹਾਊਸ ਵਿੱਚ ਜਸਵੀਰ ਸਿੰਘ ਉਰਫ ਕਾਕਾ ਪੁੱਤਰ ਰਮੇਸ਼ ਕੁਮਾਰ ਵਾਸੀ ਸਰਦੂਲਗੜ੍ਹ ਤੇ ਬਲਦੇਵ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਮੀਰਪੁਰ ਖੁਰਦ ਦਾ ਕਤਲ ਕਰ ਦਿੱਤਾ ਗਿਆ ਹੈ। ਜਿਸ ਦੇ ਸਬੰਧ ਵਿੱਚ ਤੁਰੰਤ ਕਾਰਵਾਈ ਕਰਦਿਆਂ ਅਸ਼ੋਕ ਕੁਮਾਰ ਦੇ ਬਿਆਨ 'ਤੇ ਮੁਕੱਦਮਾ ਨੰਬਰ 50 ਮਿਤੀ 27.02.2026 ਅ/ਧ 103, 3(5) ਬੀ.ਐਨ.ਐਸ, ਥਾਣਾ ਸਰਦੂਲਗੜ੍ਹ ਬਰਖਿਲਾਫ ਨਾ ਮਲੂਮ ਵਿਅਕਤੀਆਂ ਦੇ ਦਰਜ ਰਜਿਸਟਰ ਕੀਤਾ ਗਿਆ।

ਮੁਕੱਦਮੇ ਦੀ ਅਹਿਮੀਅਤ ਨੂੰ ਦੇਖਦੇ ਹੋਏ ਸ਼੍ਰੀ ਮਨਜੀਤ ਸਿੰਘ, ਉਪ ਕਪਤਾਨ ਪੁਲਿਸ (ਸ:ਡ) ਸਰਦੂਲਗੜ੍ਹ, ਸ਼੍ਰੀ ਜਸਵਿੰਦਰ ਸਿੰਘ, ਉਪ ਕਪਤਾਨ ਪੁਲਿਸ (ਇੰਨਵੈ:) ਮਾਨਸਾ ਦੀ ਦੇਖ ਰੇਖ ਹੇਠ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਜਿੰਨ੍ਹਾਂ ਵੱਲੋਂ ਮੁਸਤੈਦੀ ਅਤੇ ਵਿਗਿਆਨਕ ਤਰੀਕੇ ਨਾਲ ਕੰਮ ਕਰਦੇ ਹੋਏ ਮੁਕੱਦਮੇ ਵਿੱਚ ਗੁਰਪ੍ਰੀਤ ਸਿੰਘ (ਉਮਰ 35 ਸਾਲ) ਉਰਫ ਨਿਉਲਾ ਪੁੱਤਰ ਘੋਨਾ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਵਾਰਡ ਨੰਬਰ 04, ਸਰਦੂਲਗੜ੍ਹ ਨੂੰ ਨਾਮਜਦ ਕਰਕੇ 04 ਮਾਰਚ 2026 ਨੂੰ ਗ੍ਰਿਫਤਾਰ ਕੀਤਾ ਗਿਆ

ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਗੁਰਪ੍ਰੀਤ ਸਿੰਘ ਉਕਤ ਦਾ ਪਿਤਾ ਘੋਨਾ ਸਿੰਘ ਅਕਸਰ ਹੀ ਮ੍ਰਿਤਕ ਜਸਵੀਰ ਕੁਮਾਰ ਉਰਫ ਕਾਕਾ ਪਾਸ ਚਲਾ ਜਾਂਦਾ ਸੀ ਤਾਂ ਕੁਝ ਅਰਸੇ ਬਾਅਦ ਹੀ ਜਦੋ ਗੁਰਪ੍ਰੀਤ ਸਿੰਘ ਉਕਤ ਦੇ ਪਿਤਾ ਦੀ ਕਿਸੇ ਕਾਰਨਾ ਕਰਕੇ ਮੌਤ ਹੋ ਗਈ ਤਾਂ ਗੁਰਪ੍ਰੀਤ ਸਿੰਘ ਉਕਤ ਇਸ ਗੱਲ ਦਾ ਸ਼ੱਕ ਕਰਦਾ ਸੀ ਕਿ ਮ੍ਰਿਤਕ ਜਸਵੀਰ ਕੁਮਾਰ ਉਰਫ ਕਾਕਾ ਨੇ ਹੀ ਉਸਦੇ ਪਿਤਾ ਨੁੂੰ ਕੋਈ ਅਜਿਹੀ ਚੀਜ ਚਾਹ ਵਿੱਚ ਮਿਲਾ ਕੇ ਪਿਆਈ ਹੈ ਜਿਸ ਕਾਰਨ ਕਰਕੇ ਹੀ ਉਸਦਾ ਪਿਤਾ ਬਿਮਾਰੀ ਗ੍ਰਸਤ ਹੋ ਕੇ ਮਰ ਗਿਆ ਹੈ ਅਤੇ ਕਿਸੇ ਦੁਆਰਾ ਜ਼ਹਿਰ ਪਾਉਣ ਕਰਕੇ ਗੁਰਪ੍ਰੀਤ ਸਿੰਘ ਉਕਤ ਦੇ ਪਾਲਤੂ ਕੁੱਤੇ ਦੀ ਮੌਤ ਹੋ ਗਈ ਸੀ ਜਿਸਦਾ ਸ਼ੱਕ ਵੀ ਉਹ ਮ੍ਰਿਤਕ ਜਸਵੀਰ ਕੁਮਾਰ ਉਰਫ ਕਾਕਾ ਪਰ ਕਰਦਾ ਸੀ ਜਿਸ ਕਰਕੇ ਉਸਨੇ ਮੌਕਾ ਮਿਲਦੇ ਹੀ ਜਸਵੀਰ ਕੁਮਾਰ ਉਰਫ ਕਾਕਾ 'ਤੇ ਮਾਲੀ ਬਲਦੇਵ ਸਿੰਘ ਦਾ ਕਤਲ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

Have something to say? Post your comment

 
 
 
 

ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਸੰਧਵਾਂ ਵੱਲੋਂ ’ਟੈਕਸਲਾ’ ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਨਿਰੰਤਰ ਜੰਗ ਲੜ ਰਹੀ ਹੈ: ਬਲਤੇਜ ਪੰਨੂ

ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ-ਚੀਮਾ

ਸਨਮਾਨ ਅਤੇ ਪਾਰਦਰਸ਼ਤਾ ਨਾਲ ਭਲਾਈ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ : ਡਾ. ਬਲਜੀਤ ਕੌਰ

ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਵੱਲੋਂ ਨੌਕਰੀਆਂ ਲਈ ਖੇਤੀਬਾੜੀ ਮੰਤਰੀ ਦਾ ਵਿਸ਼ੇਸ ਧੰਨਵਾਦ

ਬਾਣੀ ਬਾਣਾ ਅਤੇ ਗਤਕਾ ਸਿੱਖ ਕੌਮ ਦੀ ਵਿਰਾਸਤ ਹੈ ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਲਈ ਜਥੇ: ਬਾਬਾ ਬਲਬੀਰ ਸਿੰਘ ਅਕਾਲੀ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ- ਸੰਜੀਵ ਅਰੋੜਾ

ਸ਼੍ਰੋਮਣੀ ਪੱਤਰਕਾਰ ਸਵਰਗੀ ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਹੋਈ ਲੋਕ-ਅਰਪਣ