BREAKING NEWS

ਪੰਜਾਬ

ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24x7 ਹੈਲਪਲਾਈਨ ਸਥਾਪਤ

ਕੌਮੀ ਮਾਰਗ ਬਿਊਰੋ | March 05, 2026 06:45 PM


ਚੰਡੀਗੜ੍ਹ-ਜੰਗੀ ਸਥਿਤੀ ਵਿੱਚੋਂ ਗੁਜ਼ਰ ਰਹੇ ਮੱਧ ਪੂਰਬ ਖਿੱਤੇ ਵਿੱਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮੁੱਚੀ ਪ੍ਰਕਿਰਿਆ ਲਈ ਤਾਲਮੇਲ ਅਤੇ ਨਿਗਰਾਨੀ ਕਰਨ ਲਈ ਪੰਜਾਬ ਸਰਕਾਰ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ 24x7 ਹੈਲਪਲਾਈਨ ਪਹਿਲਾਂ ਹੀ ਸਥਾਪਤ ਕੀਤੀ ਜਾ ਚੁੱਕੀ ਹੈ। ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਆਰ.ਕੇ. ਜੈਸਵਾਲ ਨੂੰ ਹੈਲਪਲਾਈਨ ਦਾ ਓਵਰਆਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਗ੍ਰਹਿ ਵਿਭਾਗ ਦੇ ਸਕੱਤਰ ਵਿਮਲ ਸੇਤੀਆ ਨੂੰ ਤਾਲਮੇਲ ਅਤੇ ਨਿਗਰਾਨੀ ਦੇ ਉਦੇਸ਼ਾਂ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਨੋਡਲ ਅਫ਼ਸਰ ਨੂੰ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਹੈ।
ਨੋਡਲ ਅਫ਼ਸਰ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਦੁਆਰਾ ਚੁੱਕੇ ਜਾ ਰਹੇ ਕਦਮਾਂ 'ਤੇ ਨਜ਼ਰ ਰੱਖੇਗਾ। ਇਸੇ ਤਰ੍ਹਾਂ ਹੈਲਪਲਾਈਨ 'ਤੇ ਪ੍ਰਾਪਤ ਹੋਈਆਂ ਸਾਰੀਆਂ ਕਾਲਾਂ ਦਾ ਸਹੀ ਰਿਕਾਰਡ ਰੱਖਣ ਦੇ ਨਾਲ-ਨਾਲ ਇਨ੍ਹਾਂ ਕਾਲਾਂ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਜਿੱਥੇ ਵੀ ਕੋਈ ਮਾਮਲਾ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਜਾਂ ਕਿਸੇ ਹੋਰ ਵਿਭਾਗ ਜਾਂ ਅਥਾਰਟੀ ਕੋਲ ਉਠਾਉਣ ਦੀ ਲੋੜ ਹੋਵੇ, ਨੋਡਲ ਅਫ਼ਸਰ ਇਹ ਯਕੀਨੀ ਬਣਾਏਗਾ ਕਿ ਇਸ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਕਦਮ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਪੰਜਾਬ ਦੇ ਵਸਨੀਕਾਂ ਨਾਲ ਸਬੰਧਤ ਸੰਕਟਕਾਲੀਨ ਸਥਿਤੀ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਇਸ ਦਾ ਇੱਕੋ-ਇੱਕ ਉਦੇਸ਼ ਇਸ ਗੰਭੀਰ ਅਤੇ ਅਣਕਿਆਸੇ ਸੰਕਟ ਦੀ ਘੜੀ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਇਮਦਾਦ ਅਤੇ ਸਹਿਯੋਗ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਖਾੜੀ ਖਿੱਤੇ ਵਿੱਚ ਫਸੇ ਪੰਜਾਬੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"

Have something to say? Post your comment

 
 
 
 

ਪੰਜਾਬ

ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਮਿਸ਼ਨ ਜੀਵਨਜੋਤ ਤਹਿਤ ਭੀਖ ਮੰਗਣ ਅਤੇ ਸ਼ੋਸ਼ਣ ਤੋਂ 1,027 ਬੱਚਿਆਂ ਨੂੰ ਬਚਾਇਆ- ਡਾ. ਬਲਜੀਤ ਕੌਰ

ਸ੍ਰੀ ਅਨੰਦਪੁਰ ਸਾਹਿਬ ਵਿਚ ਨਿਹੰਗ ਸਿੰਘ ਜਥੇਬੰਦੀਆਂ ਨੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ‘ਚ ਸਜਾਇਆ ਮਹੱਲਾ

ਸਰਦੂਲਗੜ੍ਹ ਚ ਹੋਏ ਦੋਹਰੇ ਕਤਲ ਦੇ ਮੁਕੱਦਮੇ ਵਿੱਚ ਇੱਕ ਵਿਅਕਤੀ ਕਾਬੂ, ਪੁੱਛਗਿੱਛ ਵਿੱਚ ਹੋਏ ਅਹਿਮ ਖੁਲਾਸੇ

ਪੰਜਾਬ ਵਿਧਾਨ ਸਭਾ ਸਪੀਕਰ ਸੰਧਵਾਂ ਵੱਲੋਂ ’ਟੈਕਸਲਾ’ ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਨਿਰੰਤਰ ਜੰਗ ਲੜ ਰਹੀ ਹੈ: ਬਲਤੇਜ ਪੰਨੂ

ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ-ਚੀਮਾ

ਸਨਮਾਨ ਅਤੇ ਪਾਰਦਰਸ਼ਤਾ ਨਾਲ ਭਲਾਈ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ : ਡਾ. ਬਲਜੀਤ ਕੌਰ

ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਵੱਲੋਂ ਨੌਕਰੀਆਂ ਲਈ ਖੇਤੀਬਾੜੀ ਮੰਤਰੀ ਦਾ ਵਿਸ਼ੇਸ ਧੰਨਵਾਦ