BREAKING NEWS
ਮੁਲਾਜ਼ਮਾਂ ਦੀ ਭਲਾਈ ਭਗਵੰਤ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤਇਹ ਬਿੱਲ ਸ਼ਾਂਤੀ ਅਤੇ ਭਾਈਚਾਰਕ ਸਾਂਝ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾ

ਸੰਸਾਰ

ਗੁਰਦੁਆਰਾ ਸਿੰਘ ਸਭਾ ਸਰੀ ਵੱਲੋਂ ਵਿਸ਼ਵ ਸਿੱਖ ਵਾਤਾਵਰਣ ਦਿਵਸ ਮੌਕੇ ਵਿਸ਼ੇਸ਼ ਸਮਾਗਮ ਅਤੇ ਰੁੱਖ ਲਾਉਣ ਦੀ ਮੁਹਿੰਮ ਦਾ ਆਗਾਜ਼

ਹਰਦਮ ਮਾਨ/ ਕੌਮੀ ਮਾਰਗ ਬਿਊਰੋ | March 06, 2026 07:10 PM

ਸਰੀ- ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਰੀ ਵੱਲੋਂ ਸਿਟੀ ਆਫ਼ ਸਰੀ ਅਤੇ ਈਕੋਸਿੱਖ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਵਿਸ਼ਵ ਸਿੱਖ ਵਾਤਾਵਰਣ ਦਿਵਸ’ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਅਤੇ ਸਾਲਾਨਾ ਰੁੱਖ ਲਗਾਉਣ ਦੀ ਮੁਹਿੰਮ ਉਲੀਕੀ ਗਈ ਹੈ।

ਗੁਰਦੁਆਰਾ ਪ੍ਰਬੰਧਕਾਂ ਅਨੁਸਾਰ 8 ਮਾਰਚ, ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (8115 132 ਸਟਰੀਟ) ਵਿਖੇ ਭਾਈ ਗੁਰਸ਼ਰਨ ਸਿੰਘ ਵੱਲੋਂ ਕੁਦਰਤ ਵਿਸ਼ੇ 'ਤੇ ਕਥਾ ਵਿਚਾਰ ਕੀਤੀ ਜਾਵੇਗੀ। ਉਪਰੰਤ ਕੀਰਤਨ, ਸਾਖੀਆਂ ਅਤੇ ਮਾਹਿਰਾਂ ਦੇ ਭਾਸ਼ਣ ਹੋਣਗੇ। ਇਸ ਮੌਕੇ 'ਗੁਰਬਾਣੀ ਵਿੱਚ ਰੁੱਖ ਅਤੇ ਪੰਜਾਬ ਦੇ ਰੁੱਖ' ਵਿਸ਼ੇ 'ਤੇ ਇੱਕ ਵਿਸ਼ੇਸ਼ ਪ੍ਰਦਰਸ਼ਨੀ ਵੀ ਲਾਈ ਜਾਵੇਗੀ। ਸਮਾਗਮ ਦੇ ਮੁੱਖ ਬੁਲਾਰੇ ਸੈਲ-ਵਾਟੂਥ ਨੇਸ਼ਨ ਦੇ ਰਸਮੀ ਆਗੂ ਰੂਬੇਨ ਜਾਰਜ ਹੋਣਗੇ।

ਇਸੇ ਲੜੀ ਤਹਿਤ ਵਾਤਾਵਰਣ ਦੀ ਸੰਭਾਲ ਲਈ ਸਾਲਾਨਾ ਰੁੱਖ ਲਗਾਉਣ ਦੀ ਮੁਹਿੰਮ 14 ਮਾਰਚ, ਸ਼ਨੀਵਾਰ ਨੂੰ ਹੇਜ਼ਲਨਟ ਮੈਡੋਜ਼ ਕਮਿਊਨਿਟੀ ਪਾਰਕ (14069-68 ਐਵੇਨਿਊ) ਵਿਖੇ ਚਲਾਈ ਜਾਵੇਗੀ। ਪ੍ਰਬੰਧਕਾਂ ਵੱਲੋਂ ਸੰਗਤਾਂ ਅਤੇ ਨੌਜਵਾਨਾਂ ਨੂੰ ਵੱਧ ਚੜ੍ਹ ਕੇ ਸੇਵਾਦਾਰਾਂ ਵਜੋਂ ਸੇਵਾ ਨਿਭਾਉਣ ਦੀ ਅਪੀਲ ਕੀਤੀ ਗਈ ਹੈ। ਵਧੇਰੇ ਜਾਣਕਾਰੀ ਲਈ ਇੱਛੁਕ ਸੱਜਣ 604-590-3232 'ਤੇ ਸੰਪਰਕ ਕਰ ਸਕਦੇ ਹਨ। ਇਹ ਉਪਰਾਲਾ ਗੁਰੂ ਸਾਹਿਬ ਦੇ ਕੁਦਰਤ ਨਾਲ ਪ੍ਰੇਮ ਦੇ ਸੰਦੇਸ਼ ਨੂੰ ਦੁਨੀਆ ਭਰ ਵਿੱਚ ਫੈਲਾਉਣ ਲਈ ਕੀਤਾ ਜਾ ਰਿਹਾ ਹੈ।

 

Have something to say? Post your comment

 
 
 
 

ਸੰਸਾਰ

ਕੈਨੇਡਾ: ਸਰੀ ਵਿਚ ਵਿਸਾਖੀ ਨੂੰ ਸਮਰਪਿਤ ਇਤਿਹਾਸਕ ਨਗਰ ਕੀਰਤਨ- ਲੱਖਾਂ ਦੀ ਗਿਣਤੀ ਵਿਚ ਉਮੜਿਆ ਸ਼ਰਧਾ ਦਾ ਸੈਲਾਬ

ਅਮਰੀਕਾ ਨਾਲ ਗੱਲਬਾਤ ਅਸਫਲ ਹੋਣ ਤੋਂ ਬਾਅਦ ਈਰਾਨੀ ਵਫ਼ਦ ਪਾਕਿਸਤਾਨ ਤੋਂ ਰਵਾਨਾ

ਅਮਰੀਕੀ ਖੁਫੀਆ ਏਜੰਸੀ ਦਾ ਦਾਅਵਾ ਚੀਨ ਇਰਾਨ ਨੂੰ ਸਮਰਥਨ ਦੇਣ ਉੱਤੇ ਕਰ ਰਿਹਾ ਵਿਚਾਰ

ਅਮਰੀਕਾ ਅਤੇ ਈਰਾਨ ਇਕੱਠੇ ਕੰਮ ਕਰਨਗੇ, ਟਰੰਪ ਨੇ ਜੰਗਬੰਦੀ ਤੋਂ ਬਾਅਦ ਸਹਿਯੋਗ ਦਾ ਸੰਕੇਤ ਦਿੱਤਾ

ਜੰਗਬੰਦੀ ਤੋਂ ਬਾਅਦ ਟਰੰਪ ਦਾ ਨਵਾਂ ਬਿਆਨ, ਈਰਾਨ ਨੂੰ ਹਥਿਆਰ ਸਪਲਾਈ ਕਰਨ ਵਾਲੇ ਦੇਸ਼ਾਂ ਵਿਰੁੱਧ ਸਖ਼ਤ ਕਾਰਵਾਈ

ਟਰੰਪ ਨੇ ਫਿਰ ਈਰਾਨ ਨੂੰ ਧਮਕੀ ਦਿੰਦੇ ਹੋਏ ਕਿਹਾ, "ਮੰਗਲਵਾਰ ਨੂੰ ਹੋਰਮੁਜ਼ ਖੋਲ੍ਹੋ ਜਾਂ ਤਬਾਹੀ ਦਾ ਸਾਹਮਣਾ ਕਰੋ

ਟਰੰਪ ਦੀ ਹੋਰਮੁਜ਼ ਬਾਰੇ ਧਮਕੀ, ਕਿਹਾ, "ਜੇ ਤੁਸੀਂ ਪਾਲਣਾ ਨਹੀਂ ਕੀਤੀ, ਤਾਂ 48 ਘੰਟਿਆਂ ਵਿੱਚ ਤਬਾਹੀ ਹੋਵੇਗੀ

ਈਰਾਨ ਨੇ ਐਫ15 ਦੇ ਬਾਅਦ ਅਮਰੀਕਾ ਏ 10 ਲੜਾਕੂ ਜਹਾਜ਼ ਨੂੰ ਮਾਰ ਸੁੱਟਿਆ, ਲਾਪਤਾ ਪਾਇਲਟ ਦੀ ਭਾਲ ਜਾਰੀ

ਟਰੰਪ ਈਰਾਨ ਨਾਲ ਜੰਗ ਖਤਮ ਕਰਨ ਲਈ ਤਿਆਰ ਹਨ - ਅਮਰੀਕੀ ਮੀਡੀਆ

ਈਰਾਨ ਨਾਲ ਤਣਾਅ ਦੇ ਵਿਚਕਾਰ, ਟਰੰਪ ਨੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਆਸਿਫ ਮੁਨੀਰ ਨਾਲ ਕੀਤੀ ਫ਼ੋਨ 'ਤੇ ਗੱਲਬਾਤ