ਪੰਜਾਬ

ਸ਼੍ਰੋਮਣੀ ਕਮੇਟੀ ਦੇ ਇਕ ਉੱਚ ਅਧਿਕਾਰੀ ਦੇ ਕ੍ਰਿਦਾਰ ਤੇ ਪ੍ਰਸ਼ਨ ਚਿੰਨ ਲਗਾਉਦਾ ਪੱਤਰ ਚਰਚਾ ਦਾ ਬਣਿਆ ਵਿਸ਼ਾ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | March 06, 2026 09:04 PM

ਅੰਮ੍ਰਿਤਸਰ -ਸ਼੍ਰੋਮਣੀ ਕਮੇਟੀ ਦੇ ਇਕ ਉੱਚ ਅਧਿਕਾਰੀ ਦੇ ਕ੍ਰਿਦਾਰ ਤੇ ਪ੍ਰਸ਼ਨ ਚਿੰਨ ਲਗਾਉਦਾ ਇਕ ਪੱਤਰ ਕਮੇਟੀ ਗਲਿਆਰਿਆਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਪੱਤਰ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਹੈ ਕਿ ਉਹ ਆਪ ਇਸ ਮਾਮਲੇ ਦੀ ਘੋਖ ਕਰ ਰਹੇ ਹਨ। ਜਿਕਰਯੋਗ ਹੈ ਕਿ ਪੱਤਰ ਭੇਜਣ ਵਾਲੇ ਵਿਅਕਤੀ ਨੇ ਆਪਣਾ ਕੇਵਲ ਨਾਮ ਤੇ ਇਲਾਕਾ ਹੀ ਪੱਤਰ ਹੇਠਾਂ ਲਿਖਿਆ ਹੈ ਜਦ ਕਿ ਆਪਣੀ ਪਹਿਚਾਣ ਤੇ ਸੰਪਰਕ ਨੰਬਰ ਨਹੀ ਦਿੱਤਾ ਜਿਸ ਤੋ ਉਕਤ ਦੇ ਇਲਜਾਮਾਂ ਦੀ ਪੁਸ਼ਟੀ ਕੀਤੀ ਜਾ ਸਕੇ। ਇਹ ਪੱਤਰ ਇਸ ਪੱਤਰਕਾਰ ਸਮੇਤ ਕਰੀਬ 22 ਵਿਅਕਤੀਆਂ ਨੁੰ ਸੰਬੋਧਨ ਹੋ ਕੇ ਲਿਖਿਆ ਗਿਆ ਹੈ। ਜਿਸ ਵਿਚ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਸ੍ਰ ਰਘੁਜੀਤ ਸਿੰਘ ਵਿਰਕ, ਸ੍ਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ, ਵਿਰੋਧੀ ਧਿਰ ਦੇ ਸ੍ਰ ਮਿੱਠੂ ਸਿੰਘ ਕਾਹਨੇਕੇ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਰਾਜਸਭਾ ਮੈਂਬਰ ਬਲਵਿੰਦਰ ਸਿੰਘ ਭੁੰਦੜ, ਸਾਬਕਾ ਮੰਤਰੀ ਡਾ ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਸਿਕੰਦਰ ਸਿੰਘ  ਮਲੂਕਾ, ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਅਕਾਲੀ ਦਲ ਪੁਨਰ ਸੁਰਜੀਤ, ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸਦਭਾਵਨਾ ਦਲ ਦੇ ਭਾਈ ਬਲਦੇਵ ਸਿੰਘ ਵਡਾਲਾ, ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸਕੱਤਰ ਸ੍ਰ ਪ੍ਰਤਾਪ ਸਿੰਘ, ਸ੍ਰ ਚਰਨਜੀਤ ਸਿੰਘ ਬਰਾੜ , ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਵਿੰਗ ਅਕਾਲੀ ਦਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦਾ ਨਾਮ ਸ਼ਾਮਲ ਹੈ। ਪੱਤਰ ਵਿਚ ਉਕਤ ਅਧਿਕਾਰੀ ਦੀ ਕ੍ਰਿਦਾਰਕੁਸ਼ੀ ਕਰਦਿਆਂ ਉਕਤ ਦਾ ਨਾਮ ਇਕ ਬੀਬੀ ਨਾਲ ਜੋੜਿਆ ਜਾ ਰਿਹਾ ਹੈ।ਇਹ ਪੱਤਰ ਲਿਖਣ ਵਾਲੇ ਨੇ ਉਕਤ ਅਧਿਕਾਰੀ ਦਾ ਸਿਰ ਲਾਹੁਣ ਦੀ ਧਮਕੀ ਵੀ ਦਿੱਤੀ ਹੈ।ਇਸ ਸੰਬਧੀ ਉਕਤ ਅਧਿਕਾਰੀ ਨੇ ਇਸ ਪੱਤਰਕਾਰ ਨਾਂਲ ਗਲ ਕਰਦਿਆਂ ਕਿਹਾ ਕਿ ਕੁਝ ਲੋਕ ਇਹ ਚਾਹੁੰਦੇ ਹਨ ਕਿ ਸ਼ੋ੍ਰਮਣੀ ਕਮੇਟੀ ਵਿਵਾਦਾਂ ਵਿਚ ਹੀ ਉਲਝੀ ਰਹੇ। ਜੇਕਰ ਪੱਤਰ ਲਿਖ ਕੇ ਸ਼ੋਸ਼ਲ ਮੀਡੀਆ ਤੇ ਵਾਇਰਲ ਕਰਨ ਵਾਲੇ ਕੋਲ ਮੇਰੇ ਖਿਲਾਫ ਪੁਖਤਾ ਸਬੂਤ ਹਨ ਤਾਂ ਉਹ ਸਬੂਤ ਜਨਤਕ ਕਰੇ ਤੇ ਨਾਲ ਹੀ ਆਪਣੀ ਪਹਿਚਾਣ ਸ਼ਪਸ਼ਟ ਕਰੇ।

 

Have something to say? Post your comment

 
 
 
 

ਪੰਜਾਬ

ਕਾਂਗਰਸ ਵੱਲੋਂ ਪੰਜਾਬ ਦੇ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਸਦਨ ਦਾ ਅਪਮਾਨ: 'ਆਪ' ਸਰਕਾਰ

ਪੰਜਾਬ ਕਾਂਗਰਸ ਵੱਲੋਂ ਔਰਤਾਂ ਲਈ '1,000 ਰੁਪਏ ਦਾ ਵਾਅਦਾ' ਪੂਰਾ ਨਾ ਹੋਣ 'ਤੇ ਰੋਸ ਪ੍ਰਦਰਸ਼ਨ

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀਆਂ ਟਿੱਪਣੀਆਂ ਦੇ ਵਿਰੋਧ ਵਿੱਚ ‘ਬੈਂਡ ਵਾਜੇ’ ਨਾਲ ਪੰਜਾਬ ਵਿਧਾਨ ਸਭਾ ਪਹੁੰਚੇ ‘ਆਪ’ ਆਗੂ

ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ

ਖ਼ਾਲਸਾ ਕਾਲਜ ਲਾਅ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

ਬਾਬਾ ਬਲਬੀਰ ਸਿੰਘ ਵੱਲੋਂ ਹੋਲਾ ਮਹੱਲਾ ਸਮਾਗਮਾਂ ਦੀ ਸੰਪੂਰਨਤਾ ’ਤੇ ਸਮੂਹ ਜਥੇਬੰਦੀਆਂ ਤੇ ਸੰਗਤਾਂ ਦਾ ਧੰਨਵਾਦ

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਸ਼ਹੀਦ ਭਾਈ ਤਾਰਾ ਸਿੰਘ ਵਾਂ ਦੇ ਸ਼ਹੀਦੀ ਦਿਹਾੜੇ ਦੀ 300 ਸਾਲਾ ਸ਼ਤਾਬਦੀ: 9 ਮਾਰਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰੰਭ ਹੋਵੇਗਾ ਖ਼ਾਲਸਈ ਮਾਰਚ

ਸਰੀ ਦੀ ਮੇਅਰ ਬਰਿੰਡਾ ਲੌਕ ਵੱਲੋਂ ਪੰਜਾਬੀ ਪ੍ਰੈੱਸ ਕਲੱਬ ਨਾਲ ਅਹਿਮ ਮੀਟਿੰਗ; ਫਿਰੌਤੀਆਂ ਤੇ ਸੁਰੱਖਿਆ ਮੁੱਦਿਆਂ 'ਤੇ ਖੁੱਲ੍ਹ ਕੇ ਹੋਈ ਵਿਚਾਰ ਚਰਚਾ