ਪੰਜਾਬ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

ਕੌਮੀ ਮਾਰਗ ਬਿਊਰੋ | March 06, 2026 09:06 PM


ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2026-27 ਲਈ ਬਜਟ ਅਨੁਮਾਨਾਂ ਅਤੇ ਸਾਲ 2024-25 ਦੀਆਂ ਕੈਗ ਦੀਆਂ ਆਡਿਟ ਰਿਪੋਰਟਾਂ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਬਾਰੇ ਫੈਸਲਾ ਪੰਜਾਬ ਵਿਧਾਨ ਸਭਾ ਸਕੱਤਰੇਤ ਵਿੱਚ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਵਿੱਤੀ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਲ 2026-27 ਲਈ ਪੰਜਾਬ ਦੇ ਬਜਟ ਅਨੁਮਾਨਾਂ ਨੂੰ 8 ਮਾਰਚ ਨੂੰ ਪੇਸ਼ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਕੰਪਟ੍ਰੋਲਰ ਐਂਡ ਆਡੀਟਰ ਜਨਰਲ ਆਫ ਇੰਡੀਆ (ਕੈਗ) ਅਤੇ ਪੰਜਾਬ ਸਰਕਾਰ ਦੇ ਵਿੱਤੀ ਤੇ ਨਮਿੱਤਣ ਲੇਖੇ ਵਿਧਾਨ ਸਭਾ ਦੇ ਮੇਜ਼ ’ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ।

Have something to say? Post your comment

 
 
 
 

ਪੰਜਾਬ

ਕਾਂਗਰਸ ਵੱਲੋਂ ਪੰਜਾਬ ਦੇ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਸਦਨ ਦਾ ਅਪਮਾਨ: 'ਆਪ' ਸਰਕਾਰ

ਪੰਜਾਬ ਕਾਂਗਰਸ ਵੱਲੋਂ ਔਰਤਾਂ ਲਈ '1,000 ਰੁਪਏ ਦਾ ਵਾਅਦਾ' ਪੂਰਾ ਨਾ ਹੋਣ 'ਤੇ ਰੋਸ ਪ੍ਰਦਰਸ਼ਨ

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀਆਂ ਟਿੱਪਣੀਆਂ ਦੇ ਵਿਰੋਧ ਵਿੱਚ ‘ਬੈਂਡ ਵਾਜੇ’ ਨਾਲ ਪੰਜਾਬ ਵਿਧਾਨ ਸਭਾ ਪਹੁੰਚੇ ‘ਆਪ’ ਆਗੂ

ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ

ਖ਼ਾਲਸਾ ਕਾਲਜ ਲਾਅ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ

ਸ਼੍ਰੋਮਣੀ ਕਮੇਟੀ ਦੇ ਇਕ ਉੱਚ ਅਧਿਕਾਰੀ ਦੇ ਕ੍ਰਿਦਾਰ ਤੇ ਪ੍ਰਸ਼ਨ ਚਿੰਨ ਲਗਾਉਦਾ ਪੱਤਰ ਚਰਚਾ ਦਾ ਬਣਿਆ ਵਿਸ਼ਾ

ਬਾਬਾ ਬਲਬੀਰ ਸਿੰਘ ਵੱਲੋਂ ਹੋਲਾ ਮਹੱਲਾ ਸਮਾਗਮਾਂ ਦੀ ਸੰਪੂਰਨਤਾ ’ਤੇ ਸਮੂਹ ਜਥੇਬੰਦੀਆਂ ਤੇ ਸੰਗਤਾਂ ਦਾ ਧੰਨਵਾਦ

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਸ਼ਹੀਦ ਭਾਈ ਤਾਰਾ ਸਿੰਘ ਵਾਂ ਦੇ ਸ਼ਹੀਦੀ ਦਿਹਾੜੇ ਦੀ 300 ਸਾਲਾ ਸ਼ਤਾਬਦੀ: 9 ਮਾਰਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰੰਭ ਹੋਵੇਗਾ ਖ਼ਾਲਸਈ ਮਾਰਚ

ਸਰੀ ਦੀ ਮੇਅਰ ਬਰਿੰਡਾ ਲੌਕ ਵੱਲੋਂ ਪੰਜਾਬੀ ਪ੍ਰੈੱਸ ਕਲੱਬ ਨਾਲ ਅਹਿਮ ਮੀਟਿੰਗ; ਫਿਰੌਤੀਆਂ ਤੇ ਸੁਰੱਖਿਆ ਮੁੱਦਿਆਂ 'ਤੇ ਖੁੱਲ੍ਹ ਕੇ ਹੋਈ ਵਿਚਾਰ ਚਰਚਾ