ਪੰਜਾਬ

ਬਿਜਲੀ ਸੋਧ ਬਿੱਲ ਪਾਰਲੀਮੈਂਟ ਵਿੱਚ ਪੇਸ਼ ਕੀਤਾ ਗਿਆ ਤਾਂ ਅਗਲੇ ਦਿਨ ਮਨਾਇਆ ਜਾਵੇਗਾ ਕਾਲਾ ਦਿਵਸ: ਗੁਰਦੀਪ ਰਾਮਪੁਰਾ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ  | March 07, 2026 07:14 PM

ਚੰਡੀਗੜ੍ਹ-ਪਾਰਲੀਮੈਂਟ ਦੇ 9 ਮਾਰਚ ਤੋਂ ਸ਼ੁਰੂ ਹੋਣ ਵਾਲੇ ਸੈਸ਼ਨ ਵਿੱਚ ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਅਤੇ ਸੰਭਾਵਿਤ ਮੁਕਤ ਵਪਾਰ ਸਮਝੌਤੇ ਦੇ ਖਿਲਾਫ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਿਲ ਜਥੇਬੰਦੀਆਂ ਵੱਲੋਂ ਸਖਤ ਵਿਰੋਧ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੂਰੀ ਤਾਕਤ ਨਾਲ ਇੰਨਾ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰੇਗੀ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਦੱਸਿਆ ਕਿ ਮੁਕਤ ਵਪਾਰ ਸਮਝੌਤੇ ਅਤੇ ਨਿੱਜੀਕਰਨ ਦੀਆਂ ਹੋਰ ਨੀਤੀਆਂ ਦੇ ਖਿਲਾਫ ਪੂਰੇ ਭਾਰਤ ਵਿੱਚ 10 ਮਾਰਚ ਤੋਂ 13 ਅਪ੍ਰੈਲ ਤੱਕ ਮਹਾਂਪੰਚਾਇਤਾਂ ਕੀਤੀਆਂ ਜਾਣਗੀਆਂ ਜਿਸਦੀ ਸ਼ੁਰੂਆਤ ਦਸ ਮਾਰਚ ਨੂੰ ਬਰਨਾਲਾ ਦੀ ਧਰਤੀ ਤੋਂ ਕੀਤੀ ਜਾ ਰਹੀ ਹੈ। ਬਰਨਾਲਾ ਦੀ ਧਰਤੀ ਤੇ ਕੀਤਾ ਜਾ ਰਿਹਾ ਇਹ ਇਕੱਠ ਇਤਿਹਾਸਕ ਹੋਵੇਗਾ।

ਆਗੂਆਂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ 10 ਮਾਰਚ ਨੂੰ ਪਾਰਲੀਮੈਂਟ ਵਿੱਚ ਬਿਜਲੀ ਸੋਧ ਬਿੱਲ ਪੇਸ਼ ਕਰਨ ਦੀ ਸੰਭਾਵਨਾ ਹੈ। ਜੇਕਰ ਅਜਿਹਾ ਕੀਤਾ ਗਿਆ ਤਾਂ 11 ਮਾਰਚ ਨੂੰ ਪੰਜਾਬ ਦੇ ਸਾਰੇ ਟੋਲ ਪਲਾਜੇ ਫਰੀ ਕੀਤੇ ਜਾਣਗੇ ਅਤੇ ਘੋਲ ਨੂੰ ਜਾਰੀ ਰੱਖਣ ਲਈ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪਹਿਲਾਂ ਹੀ ਕੀਤੇ ਫੈਸਲੇ ਅਨੁਸਾਰ, ਤੁਰੰਤ ਐਮਰਜੰਸੀ ਮੀਟਿੰਗ ਬੁਲਾ ਕੇ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ। ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ 14 ਮਾਰਚ ਨੂੰ ਮੋਗਾ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਕੀਤੀ ਜਾ ਰਹੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸ਼ਮੂਲੀਅਤ ਵਾਲੀ ਰੈਲੀ ਦਾ ਬਾਈਕਾਟ ਕਰਕੇ ਕੇਂਦਰ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਖਿਲਾਫ ਆਪਣੇ ਗੁੱਸੇ ਦਾ ਇਜ਼ਹਾਰ ਕਰਨ।


ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ, ਹਰੀਸ਼ ਨੱਢਾ ਅਤੇ ਜਥੇਬੰਦਕ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਤੇ 23 ਮਾਰਚ ਨੂੰ ਸਾਰੇ ਦੇਸ਼ ਵਿੱਚ ਸਾਮਰਾਜ ਵਿਰੋਧੀ ਦਿਵਸ ਮਨਾਇਆ ਜਾਵੇਗਾ। ਇਸ ਦਿਨ ਮੁਕਤ ਵਪਾਰ ਸਮਝੌਤਾ, ਬਿਜਲੀ ਸੋਧ ਬਿੱਲ, ਬੀਜ ਬਿੱਲ, ਚਾਰ ਲੇਬਰ ਕੋਡ ਅਤੇ ਮਗਨਰੇਗਾ ਕਾਨੂੰਨ ਰੱਦ ਕਰਨ ਦੇ ਖਿਲਾਫ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਲੋਕਾਂ ਨੂੰ ਨਿੱਜੀਕਰਨ ਦੀਆਂ ਨੀਤੀਆਂ ਦੇ ਸਰੋਤ ਸਾਮਰਾਜ ਅਤੇ ਬਹੁ ਕੌਮੀ ਕਾਰਪੋਰੇਸ਼ਨਾਂ ਦੀਆਂ ਲੋਕ ਮਾਰੂ ਨੀਤੀਆਂ ਦੇ ਖਿਲਾਫ ਘੋਲ ਤੇਜ਼ ਕਰਨ ਦਾ ਸੱਦਾ ਦਿੱਤਾ ਜਾਵੇਗਾ।

ਸੂਬਾ ਕਮੇਟੀ ਨੇ 6 ਮਾਰਚ ਨੂੰ ਬਠਿੰਡਾ ਵਿਖੇ ਲਲਕਾਰ ਮਾਰਚ ਵਿੱਚ ਜਥੇਬੰਦੀ ਦੀ ਸ਼ਮੂਲੀਅਤ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਸਾਰੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਘੋਲਾਂ ਲਈ ਤਿਆਰ ਬਰ ਤਿਆਰ ਰਹਿਣ ਦਾ ਸੱਦਾ ਦਿੱਤਾ।

 

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ  ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

ਪ੍ਰਤਾਪ ਬਾਜਵਾ ਨੂੰ ਸਵਾਲ, ਕੀ ਵਿਧਾਨ ਸਭਾ ਵਿਚ ਬੰਸਾਂ ਰੰਗਣ ਲਈ ਰਾਜਸਥਾਨ ਭੇਜਣ ਖਿਲਾਫ ਉਠਾਉਣਗੇ ਵਿਧਾਨ ਸਭਾ ਵਿਚ ਅਵਾਜ

ਛੀਨਾ ਨੇ ਖ਼ਾਲਸਾ ਕਾਲਜ ਵੈਟਰਨਰੀ ਦੀ ਪੁਸਤਕ ਅਤੇ ਵਿਦਿਆਰਥੀ ਮੈਗਜ਼ੀਨ ਕੀਤੀ ਲੋਕ ਅਰਪਿਤ

ਸੌਦਾ ਸਾਧ ਰਾਮ ਰਹੀਮ ਦੇ ਬਰੀ ਹੋਣ ਤੇ ਚੁੱਕੇ ਸਵਾਲ ਕਾਂਗਰਸੀ ਸੰਸਦ ਮੈਂਬਰ ਨੇ ਭਾਜਪਾ ਤੇ ਬੋਲਿਆ ਹਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ

ਅਕਾਲੀ ਅਖ਼ਬਾਰ ਤੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ’ ਪੁਸਤਕ ਐਡਵੋਕੇਟ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਕੀਤੀ ਸੰਗਤ ਅਰਪਣ

ਪਿੰਡ ਸਠਿਆਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ

ਪੰਜਾਬ ਸਿੱਖਿਆ ਕ੍ਰਾਂਤੀ’ ਨੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜ ਕੇ ਅਧਿਆਪਨ ਦੇ ਬਿਹਤਰੀਨ ਆਲਮੀ ਢੰਗ-ਤਰੀਕਿਆਂ ਨੂੰ ਕਲਾਸਰੂਮ ਤੱਕ ਲਿਆਂਦਾ-ਮੁੱਖ ਮੰਤਰੀ ਮਾਨ

ਕਾਂਗਰਸ ਵੱਲੋਂ ਪੰਜਾਬ ਦੇ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਸਦਨ ਦਾ ਅਪਮਾਨ: 'ਆਪ' ਸਰਕਾਰ