ਪੰਜਾਬ

ਪਿੰਡ ਸਠਿਆਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | March 07, 2026 07:19 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਬਕਾਲਾ ਸਾਹਿਬ ਨੇੜਲੇ ਪਿੰਡ ਸਠਿਆਲਾ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਲਗਾਤਾਰ ਵਾਪਰ ਰਹੀਆਂ ਬੇਅਦਬੀਆਂ ਦੀ ਘਟਨਾਵਾਂ ’ਤੇ ਚਿੰਤਾ ਜ਼ਾਹਰ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਸਾਜਿਸ਼ ਹੈ, ਜਿਸ ਦੇ ਦੋਸ਼ੀਆਂ ਨੂੰ ਸਾਹਮਣੇ ਲਿਆਉਣਾ ਸਰਕਾਰ ਦੀ ਜ਼ੁੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੀ ਗੁਰਬਾਣੀ ਦੀ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਹੋਣਾ ਜ਼ਰੂਰੀ ਹੈ, ਜਿਸ ਦੀ ਸਿੱਖ ਸੰਗਤਾਂ ਵੱਲੋਂ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਸਰਕਾਰਾਂ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਨਾ ਹੋਣ ਕਾਰਨ ਅਜਿਹੇ ਅਨਸਰਾਂ ਦੇ ਹੌਂਸਲੇ ਹੋਰ ਵੱਧ ਰਹੇ ਹਨ। ਐਡਵੋਕੇਟ ਧਾਮੀ ਨੇ ਸਰਕਾਰ ਨੂੰ ਆਖਿਆ ਕਿ ਬੇਅਦਬੀ ਦੇ ਦੋਸ਼ੀਆਂ ਦਾ ਪਤਾ ਲਗਾ ਕੇ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬਾਨ ਅੰਦਰ ਪਹਿਰੇਦਾਰੀ ਲਾਜ਼ਮੀ ਬਨਾਉਣ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ  ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

ਪ੍ਰਤਾਪ ਬਾਜਵਾ ਨੂੰ ਸਵਾਲ, ਕੀ ਵਿਧਾਨ ਸਭਾ ਵਿਚ ਬੰਸਾਂ ਰੰਗਣ ਲਈ ਰਾਜਸਥਾਨ ਭੇਜਣ ਖਿਲਾਫ ਉਠਾਉਣਗੇ ਵਿਧਾਨ ਸਭਾ ਵਿਚ ਅਵਾਜ

ਛੀਨਾ ਨੇ ਖ਼ਾਲਸਾ ਕਾਲਜ ਵੈਟਰਨਰੀ ਦੀ ਪੁਸਤਕ ਅਤੇ ਵਿਦਿਆਰਥੀ ਮੈਗਜ਼ੀਨ ਕੀਤੀ ਲੋਕ ਅਰਪਿਤ

ਸੌਦਾ ਸਾਧ ਰਾਮ ਰਹੀਮ ਦੇ ਬਰੀ ਹੋਣ ਤੇ ਚੁੱਕੇ ਸਵਾਲ ਕਾਂਗਰਸੀ ਸੰਸਦ ਮੈਂਬਰ ਨੇ ਭਾਜਪਾ ਤੇ ਬੋਲਿਆ ਹਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ

ਅਕਾਲੀ ਅਖ਼ਬਾਰ ਤੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ’ ਪੁਸਤਕ ਐਡਵੋਕੇਟ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਕੀਤੀ ਸੰਗਤ ਅਰਪਣ

ਪੰਜਾਬ ਸਿੱਖਿਆ ਕ੍ਰਾਂਤੀ’ ਨੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜ ਕੇ ਅਧਿਆਪਨ ਦੇ ਬਿਹਤਰੀਨ ਆਲਮੀ ਢੰਗ-ਤਰੀਕਿਆਂ ਨੂੰ ਕਲਾਸਰੂਮ ਤੱਕ ਲਿਆਂਦਾ-ਮੁੱਖ ਮੰਤਰੀ ਮਾਨ

ਬਿਜਲੀ ਸੋਧ ਬਿੱਲ ਪਾਰਲੀਮੈਂਟ ਵਿੱਚ ਪੇਸ਼ ਕੀਤਾ ਗਿਆ ਤਾਂ ਅਗਲੇ ਦਿਨ ਮਨਾਇਆ ਜਾਵੇਗਾ ਕਾਲਾ ਦਿਵਸ: ਗੁਰਦੀਪ ਰਾਮਪੁਰਾ

ਕਾਂਗਰਸ ਵੱਲੋਂ ਪੰਜਾਬ ਦੇ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਸਦਨ ਦਾ ਅਪਮਾਨ: 'ਆਪ' ਸਰਕਾਰ