ਨੈਸ਼ਨਲ

ਗੰਭੀਰ ਅਪਰਾਧਾਂ ਦੇ ਦੋਸ਼ੀ ਰਾਮ ਰਹੀਮ ਨੂੰ ਅਦਾਲਤ ਵੱਲੋਂ ਬਰੀ ਕੀਤਾ ਜਾਣਾ ਇਨਸਾਫ਼ ਪਸੰਦ ਵਿਅਕਤੀਆਂ ਲਈ ਵੱਡਾ ਧੱਕਾ: ਪਰਮਜੀਤ ਸਿੰਘ ਵੀਰਜੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 07, 2026 07:40 PM

ਨਵੀਂ ਦਿੱਲੀ - ਅਤਿ ਗੰਭੀਰ ਅਪਰਾਧਾਂ ਦੇ ਦੋਸ਼ੀ ਡੇਰਾ ਸਿਰਸਾ ਮੁਖੀ ਗੁੁਰਮੀਤ ਰਾਮ ਰਹੀਮ ਨੂੰ ਮੁੜ ਇਕ ਹੋਰ ਕਤਲ ਮਾਮਲੇ ਵਿੱਚ ਬਰੀ ਕਰਨ ‘ਤੇ ਸਿੱਖ ਜਥੇਬੰਦਿਆਂ ਵੱਲੋਂ ਸਖ਼ਤ ਇਤਰਾਜ਼ ਜਤਾਇਆ ਜਾ ਰਿਹਾ ਹੈ। ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਮਾਮਲੇ ਵਿੱਚ ਅਦਾਲਤ ਵੱਲੋਂ ਬਰੀ ਕੀਤੇ ਜਾਣ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਆਚਰਣਹੀਣ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਇਸ ਵਿਅਕਤੀ ਨੂੰ ਕਿਸੇ ਕਿਸਮ ਦੀ ਰਾਹਤ ਨਹੀਂ ਮਿਲਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਗੁਰਮੀਤ ਰਾਮ ਰਾਹੀਮ ’ਤੇ ਪਹਿਲਾਂ ਹੀ ਸਰਕਾਰ ਨਿਯਮਾਂ ਨੂੰ ਨਜ਼ਰਅੰਦਾਜ਼ ਕਰਕੇ ਪੂਰੀ ਤਰ੍ਹਾਂ ਮਿਹਰਬਾਨ ਹੈ ਅਤੇ ਹੁਣ ਕਤਲ ਕੇਸ ਵਿੱਚ ਆਇਆ ਫੈਸਲਾ ਵੀ ਅਸੰਤੁਸ਼ਟੀਜਨਕ ਹੈ। ਵੀਰਜੀ ਨੇ ਕਿਹਾ ਕਿ ਅਸੀਂ ਅਦਾਲਤਾਂ ਦਾ ਸਤਿਕਾਰ ਕਰਦੇ ਹਾਂ ਪਰ ਰਾਮ ਰਹੀਮ ਕਈ ਸੰਗੀਨ ਅਪਰਾਧਾਂ ਤਹਿਤ ਸਜ਼ਾ ਕੱਟ ਰਿਹਾ ਹੈ ਅਤੇ ਏਜੰਸੀਆਂ ਦਾ ਇਹ ਫਰਜ਼ ਹੈ ਕਿ ਉਹ ਮਾਮਲੇ ਦੀ ਠੋਸ ਪੈਰਵਾਈ ਯਕੀਨੀ ਬਣਾਵੇ ਤਾਂ ਜੋ ਜਾਂਚ ਪ੍ਰਣਾਲੀ ਤੋਂ ਲੋਕਾਂ ਦਾ ਭਰੋਸਾ ਨਾ ਟੁੱਟੇ ਕਿਉਕਿ ਅਦਾਲਤ ਵੱਲੋਂ ਇਸ ਨੂੰ ਬਰੀ ਕਰ ਦਿੱਤੇ ਜਾਣ ਨਾਲ ਇਨਸਾਫ਼ ਪਸੰਦ ਵਿਅਕਤੀਆਂ ਨੂੰ ਬਹੁਤ ਵੱਡਾ ਧੱਕਾ ਲੱਗਾ ਹੈ। ਉਨ੍ਹਾਂ ਕਿਹਾ ਜ਼ੇਕਰ ਇਹੋ ਹਾਲਾਤ ਰਹੇ ਤਾਂ ਇਹ ਬਾਕੀ ਕੇਸਾਂ ਵਿੱਚੋਂ ਵੀ ਬਰੀ ਹੋ ਕੇ ਬਾਹਰ ਆ ਸਕਦਾ ਹੈ ਜਦਕਿ ਇਸ ਮਨੁੱਖਤਾ ਵਿਰੋਧੀ ਇਨਸਾਨ ਦੀ ਅਸਲ ਜਗਾ ਜੇਲ੍ਹ ਦੀਆਂ ਸਲਾਖਾਂ ਹਨ। ਉਨ੍ਹਾਂ ਦਿੱਲੀ ਗੁਰਦੁਆਰਾ ਕਮੇਟੀ ਪ੍ਰਬੰਧਕਾਂ ਨੂੰ ਇਸ ਮਾਮਲੇ ਵਿਚ ਘੇਰਦਿਆਂ ਕਿਹਾ ਕੇਂਦਰ ਨਾਲ ਨੇੜਤਾ ਰੱਖੇ ਜਾਣ ਦਾ ਦਾਹਵੇ ਕਰਣ ਵਾਲਿਆਂ ਨੇ ਪੰਥ ਲਈ ਕੌਈ ਸ਼ਲਾਘਾਯੋਗ ਕੰਮ ਤੇ ਕੀਤਾ ਨਹੀਂ ਨਾ ਬੰਦੀ ਸਿੰਘਾਂ ਦੇ ਮਾਮਲਿਆਂ ਦੀ ਆਵਾਜ਼ ਚੁੱਕ ਸਕੇ ਤੇ ਨਾ ਹੀ ਨਵੰਬਰ 84 ਦੇ ਦੋਸ਼ੀਆਂ ਦੇ ਮਾਮਲਿਆਂ ਦੀ ਢੰਗ ਨਾਲ ਪੈਰਵੀ ਕਰ ਸਕੇ, ਸੰਗਤਾਂ ਨੂੰ ਦਸਿਆ ਜਾਏ ਕਿ ਰਾਮ ਰਹੀਮ ਨੂੰ ਬਰੀ ਕੀਤੇ ਜਾਣ ਵਿਰੁੱਧ ਤੁਹਾਡਾ ਕੀ ਸਟੈਂਡ ਹੋਵੇਗਾ ।

Have something to say? Post your comment

 
 
 
 

ਨੈਸ਼ਨਲ

ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਘਰੇਲੂ 60 ਰੁਪਏ ਅਤੇ ਵਪਾਰਕ 114.5 ਰੁਪਏ

ਡੇਰਾ ਸਿਰਸਾ ਮੁਖੀ ਨੂੰ ਪੱਤਰਕਾਰ ਛਤਰਪਤੀ ਕਤਲ ਕੇਸ ਵਿਚ ਬਰੀ ਕਰਨ ਦਾ ਫੈਸਲਾ ਬੇਹੱਦ ਮੰਦਭਾਗਾ: ਦਿੱਲੀ ਗੁਰਦੁਆਰਾ ਕਮੇਟੀ

ਗੈਸ ਸਿਲੰਡਰ ਦੀਆਂ ਵਧਦੀਆਂ ਕੀਮਤਾਂ ਕਾਰਨ ਜਨਤਾ ਪ੍ਰੇਸ਼ਾਨ, ਸਰਕਾਰ ਤੁਰੰਤ ਕੀਮਤਾਂ ਘਟਾਏ - ਪਰਮਜੀਤ ਸਿੰਘ ਪੰਮਾ

ਨੈਸ਼ਨਲ ਅਕਾਲੀ ਦਲ ਨੇ ਰਾਸ਼ਟਰੀ ਕਾਰਜਕਾਰਨੀ ਦਾ ਕੀਤਾ ਐਲਾਨ, ਦੇਸ਼ ਵਿਆਪੀ ਵਿਸਥਾਰ ਦੀ ਤਿਆਰੀ ਕੀਤੀ

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਉਂ ਨਹੀਂ ??? ਵੀਰਜੀ

ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ-ਸਿੱਖ ਫੈਡਰੇਸ਼ਨ ਜਰਮਨੀ

ਤਰਨਜੀਤ ਸਿੰਘ ਸੰਧੂ ਦੀ ਦਿੱਲੀ ਦੇ ਉਪ ਰਾਜਪਾਲ ਵਜੋਂ ਨਿਯੁਕਤੀ ਦਿੱਲੀ ਦੀ ਤਰੱਕੀ ਲਈ ਮੀਲ ਪੱਥਰ ਸਾਬਤ ਹੋਵੇਗੀ: ਹਰਮੀਤ ਸਿੰਘ ਕਾਲਕਾ

ਕਾਂਗਰਸ ਨੇ ਹਿੰਦ ਮਹਾਸਾਗਰ ਵਿੱਚ ਈਰਾਨੀ ਫ੍ਰੀਗੇਟ 'ਤੇ ਅਮਰੀਕੀ ਹਮਲੇ 'ਤੇ ਚਿੰਤਾ ਪ੍ਰਗਟਾਈ

ਤਹਿਰਾਨ ਵਿੱਚ ਸਿੱਖਾਂ ਦੀ ਸੁਰੱਖਿਆ ਅਤੇ ਵਾਪਸੀ ਨੂੰ ਕੇਂਦਰ ਸਰਕਾਰ ਅੱਗੇ ਯਕੀਨੀ ਬਣਾਉਣ ਦੀ ਅਪੀਲ: ਸਰਨਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੋਲੇ ਮਹੱਲੇ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ