ਨੈਸ਼ਨਲ

ਡੇਰਾ ਸਿਰਸਾ ਮੁਖੀ ਨੂੰ ਪੱਤਰਕਾਰ ਛਤਰਪਤੀ ਕਤਲ ਕੇਸ ਵਿਚ ਬਰੀ ਕਰਨ ਦਾ ਫੈਸਲਾ ਬੇਹੱਦ ਮੰਦਭਾਗਾ: ਦਿੱਲੀ ਗੁਰਦੁਆਰਾ ਕਮੇਟੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 07, 2026 07:43 PM

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੱਤਰਕਾਰ ਛਤਰਪਤੀ ਦੇ ਕਤਲ ਕੇਸ ਵਿਚ ਬਰੀ ਕਰਨ ਦਾ ਫੈਸਲਾ ਬਹੁਤ ਹੀ ਮੰਦਭਾਗਾ ਹੈ ਜਿਸਦਾ ਅਸੀਂ ਵਿਰੋਧ ਕਰਦੇ ਹਾਂ। ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਡੇਰਾ ਮੁਖੀ ਨੂੰ ਬੇਨਕਾਬ ਕਰਨ ਦੇ ਮਾਮਲੇ ਵਿਚ ਕਤਲ ਕੀਤੇ ਗਏ ਪੱਤਰਕਾਰ ਦੇ ਮਾਮਲੇ ਵਿਚ ਉਹਨਾਂ ਨੂੰ ਬਰੀ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਫੈਸਲਾ ਮਨੁੱਖਤਾ ਦੇ ਲਿਹਾਜ਼ ਨਾਲ ਬਹੁਤ ਹੀ ਮੰਦਭਾਗਾ ਹੈ।ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋ ਨੇ ਕਿਹਾ ਇੱਕ ਪਾਸੇ ਸਾਡੇ ਬੰਦੀ ਸਿੰਘ ਜਿਹਨਾਂ ਦੀਆ ਸਜ਼ਾਵਾਂ ਖਤਮ ਹੋਏ ਵੀ ਕਈ ਵਰ੍ਹੇ ਬੀਤ ਚੁਕੇ ਹਨ ਪਰ ਉਨ੍ਹਾਂ ਨੂੰ ਪੈਰੋਲ ਤੱਕ ਨਹੀਂ ਦਿੱਤੀ ਜਾਂਦੀ ਦੂਜੇ ਪਾਸੇ ਐਸੇ ਵਿਅਕਤੀ ਨੂੰ ਜਿਸ ਖਿਲਾਫ ਪੁਖਤਾ ਸਬੂਤ ਵੀ ਸੀਬੀਆਈ ਵੱਲੋਂ ਦਿੱਤੇ ਗਏ, ਬਾਵਜੂਦ ਇਸਦੇ ਅਦਾਲਤ ਵੱਲੋਂ ਉਸਨੂੰ ਬਰੀ ਕਰਨਾ ਬੇਹੱਦ ਮੰਦਭਾਗਾ ਹੈ। ਉਹਨਾਂ ਇਹ ਵੀ ਕਿਹਾ ਕਿ ਓਹ ਅਮਰੀਕਾ- ਈਰਾਨ ਜੰਗ ਵਿਚ ਫਸੇ ਪੰਜਾਬੀਆਂ ਦੇ ਲਗਾਤਾਰ ਸੰਪਰਕ ਵਿਚ ਹਨ ਤੇ ਲੋੜ ਪੈਣ ’ਤੇ ਪੰਜਾਬੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਜੇਕਰ ਲੋੜ ਪਵੇਗੀ ਤਾਂ ਅਸੀਂ ਸਿੱਖਾਂ ਤੇ ਪੰਜਾਬੀਆਂ ਨੂੰ ਓਥੋਂ ਦੀ ਕੱਢਾਂਗੇ। ਉਹਨਾਂ ਕਿਹਾ ਕਿ ਆਸ ਹੈ ਕਿ ਇਹ ਜੰਗੀ ਜ਼ਿਆਦਾ ਲੰਬੀ ਨਹੀਂ ਚੱਲੇਗੀ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਆਪਣੇ ਪਰਿਵਾਰਾਂ ਨਾਲ ਖੜ੍ਹੀ ਹੋਈ ਹੈ ਤੇ ਹਮੇਸ਼ਾ ਰਹੇਗੀ। ਉਹਨਾਂ ਕਿਹਾ ਕਿ ਅਸੀਂ ਆਪਣੀ ਜ਼ਿੰਮੇਵਾਰੀ ਸਮਝਦਿਆਂ ਆਪਣੇ ਪਰਿਵਾਰਾਂ ਨਾਲ ਖੜ੍ਹੇ ਹੋਵਾਂਗੇ। ਉਹਨਾਂ ਕਿਹਾ ਕਿ ਦਿੱਲੀ ਕਮੇਟੀ ਹਮੇਸ਼ਾ ਬੀਤੇ ਸਮੇਂ ਵਿਚ ਵੀ ਕੋਰੋਨਾ ਕਾਲ ਤੇ ਹੜ੍ਹਾਂ ਦੌਰਾਨ ਵੀ ਸੰਗਤਾਂ ਨਾਲ ਖੜ੍ਹੀ ਹੋਈ ਤੇ ਹਮੇਸ਼ਾ ਖੜ੍ਹੀ ਰਹੇਗੀ।

 

Have something to say? Post your comment

 
 
 
 

ਨੈਸ਼ਨਲ

ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਘਰੇਲੂ 60 ਰੁਪਏ ਅਤੇ ਵਪਾਰਕ 114.5 ਰੁਪਏ

ਗੈਸ ਸਿਲੰਡਰ ਦੀਆਂ ਵਧਦੀਆਂ ਕੀਮਤਾਂ ਕਾਰਨ ਜਨਤਾ ਪ੍ਰੇਸ਼ਾਨ, ਸਰਕਾਰ ਤੁਰੰਤ ਕੀਮਤਾਂ ਘਟਾਏ - ਪਰਮਜੀਤ ਸਿੰਘ ਪੰਮਾ

ਗੰਭੀਰ ਅਪਰਾਧਾਂ ਦੇ ਦੋਸ਼ੀ ਰਾਮ ਰਹੀਮ ਨੂੰ ਅਦਾਲਤ ਵੱਲੋਂ ਬਰੀ ਕੀਤਾ ਜਾਣਾ ਇਨਸਾਫ਼ ਪਸੰਦ ਵਿਅਕਤੀਆਂ ਲਈ ਵੱਡਾ ਧੱਕਾ: ਪਰਮਜੀਤ ਸਿੰਘ ਵੀਰਜੀ

ਨੈਸ਼ਨਲ ਅਕਾਲੀ ਦਲ ਨੇ ਰਾਸ਼ਟਰੀ ਕਾਰਜਕਾਰਨੀ ਦਾ ਕੀਤਾ ਐਲਾਨ, ਦੇਸ਼ ਵਿਆਪੀ ਵਿਸਥਾਰ ਦੀ ਤਿਆਰੀ ਕੀਤੀ

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਉਂ ਨਹੀਂ ??? ਵੀਰਜੀ

ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ-ਸਿੱਖ ਫੈਡਰੇਸ਼ਨ ਜਰਮਨੀ

ਤਰਨਜੀਤ ਸਿੰਘ ਸੰਧੂ ਦੀ ਦਿੱਲੀ ਦੇ ਉਪ ਰਾਜਪਾਲ ਵਜੋਂ ਨਿਯੁਕਤੀ ਦਿੱਲੀ ਦੀ ਤਰੱਕੀ ਲਈ ਮੀਲ ਪੱਥਰ ਸਾਬਤ ਹੋਵੇਗੀ: ਹਰਮੀਤ ਸਿੰਘ ਕਾਲਕਾ

ਕਾਂਗਰਸ ਨੇ ਹਿੰਦ ਮਹਾਸਾਗਰ ਵਿੱਚ ਈਰਾਨੀ ਫ੍ਰੀਗੇਟ 'ਤੇ ਅਮਰੀਕੀ ਹਮਲੇ 'ਤੇ ਚਿੰਤਾ ਪ੍ਰਗਟਾਈ

ਤਹਿਰਾਨ ਵਿੱਚ ਸਿੱਖਾਂ ਦੀ ਸੁਰੱਖਿਆ ਅਤੇ ਵਾਪਸੀ ਨੂੰ ਕੇਂਦਰ ਸਰਕਾਰ ਅੱਗੇ ਯਕੀਨੀ ਬਣਾਉਣ ਦੀ ਅਪੀਲ: ਸਰਨਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੋਲੇ ਮਹੱਲੇ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ