ਲੁਧਿਆਣਾ- ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰਾ ਸਿੰਘ ਵਾਂ ਦੇ 300 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਅੰਦਰ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥਿਆਂ ਸਮੇਤ ਹਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਲਬੀਰ ਸਿੰਘ ਸ੍ਰੀ ਮੁਕਤਸਰ ਸਾਹਿਬ ਤੇ ਭਾਈ ਜਸਬੀਰ ਸਿੰਘ ਰਿਆੜ ਇੰਗਲੈਂਡ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਦੁਨੀਆਂ ਦੇ ਇਤਿਹਾਸ ਵਿੱਚ ਨਜ਼ਰ ਮਾਰੀਏ ਤਾਂ ਸਿੱਖ ਕੌਮ ਦੇ ਸ਼ਹੀਦਾਂ ਦੀ ਗਿਣਤੀ ਸਭ ਤੋ ਵੱਧ ਨਜ਼ਰ ਆਉਂਦੀ ਹੈ, ਕਿਉ ਕਿ ਸਿੱਖ ਕੌਮ ਦੇ ਸੂਰਬੀਰ ਯੋਧਿਆਂ ਨੇ ਜਬਰ ਤੇ ਜ਼ੁਲਮ ਦੇ ਖਿਲਾਫ ਤੇ ਮਜ਼ਲੂਮਾਂ ਦੇ ਹੱਕਾਂ ਦੀ ਰਾਖੀ ਕਰਨ ਲਈ ਵੱਡੀ ਗਿਣਤੀ ਵਿੱਚ ਆਪਣੀਆਂ ਕੀਮਤੀ ਸ਼ਹਾਦਤਾਂ ਦਿੱਤੀਆਂ । ਜਿਸ ਦੇ ਸਦਕਾ ਸਿੱਖ ਕੌਮ ਨੂੰ ਸ਼ਹੀਦਾਂ ਦੀ ਕੌਮ ਵੱਜੋਂ ਜਾਣਿਆ ਜਾਂਦਾ ਹੈ।ਇਨ੍ਹਾਂ ਸ਼ਹੀਦ ਸਿੰਘਾਂ ਦੇ ਵਿੱਚੋ ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ ਸ਼ਹਾਦਤ ਸਾਡੇ ਸਾਰਿਆਂ ਲਈ ਪ੍ਰੇਣਾ ਦਾ ਸਰੋਤ ਹੈ।ਜਿਸ ਦੇ ਸਦਕਾ ਸਮੁੱਚੀ ਲੋਕਾਈ ਉਨ੍ਹਾ ਦੀ ਲਾਸਾਨੀ ਸ਼ਹਾਦਤ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕਰਦੀ ਹੈ। ਉਨ੍ਹਾਂ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਨਿੰਰਤਰ ਚਲਾਈ ਜਾ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕੀਤੀ ਅਤੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ , ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ।
ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ" ਸ਼ਹੀਦ ਕੌਮ ਦਾ ਵੱਡਮੁੱਲਾ ਸਰਮਾਇਆ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ " ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ।।ਪੁਰਜਾ ਪੁਰਜਾ ਕਟਿ ਮਰੈ ਕਬਹੂ ਨਾ ਛਾਡੈ ਖੇਤੁ।। ਦੇ ਪ੍ਰਣ ਨੂੰ ਨਿਭਾਉਦਿਆਂ ਹੋਇਆ ਜ਼ਕਰੀਆ ਖਾਨ ਦੀ ਵੱਡੀ ਫੌਜ ਨਾਲ ਮੁਕਾਬਲਾ ਕਰਕੇ ਸ਼ਹਾਦਤ ਦਾ ਜਾਮ ਪੀਣ ਵਾਲਾ ਗੁਰੂ ਦਾ ਸੱਚ ਸਿੱਖ ਭਾਈ ਤਾਰਾ ਸਿੰਘ ਵਾਂ ਕਹਿਣੀ ਤੇ ਕਰਨੀ ਵਿੱਚ ਪ੍ਰਪੱਕ ਗੁਰੂ ਦਾ ਸਿੱਖ ਸੀ।ਜਿਨ੍ਹਾਂ ਦਾ ਸ਼ਹੀਦੀ ਦਿਹਾੜਾ 300 ਸਾਲਾਂ ਸ਼ਤਾਬਦੀ ਦੇ ਰੂਪ ਵੱਜੋ ਅੱਜ ਸਮੁੱਚੀ ਸਿੱਖ ਕੌਮ ਬੜੀ ਸ਼ਰਧਾ ਭਾਵਨਾ ਨਾਲ ਮਨਾ ਰਹੀ ਹੈ।ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਕੀਰਤਨ ਸਮਾਗਮ ਕਰਵਾਉਣੇ ਤਾਂ ਹੀ ਸਫਲਾ ਹੋ ਸਕਦੇ ਹਨ। ਜੇਕਰ ਅਸੀਂ ਗੁਰੂ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ ਅਤੇ ਆਪਣੇ ਆਪ ਨੂੰ ਸੰਮਪੂਰਨ ਸਿੱਖ ਬਣਾ ਕੇ ਸਿਮਰਨ ਦੇ ਸਿਧਾਂਤ ਨਾਲ ਜੁੜਿਏ!ਇਸ ਦੌਰਾਨ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ ।ਇਸ ਦੌਰਾਨ ਸ.ਭੁਪਿੰਦਰ ਸਿੰਘ ਨੇ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਗੁਰੂ ਘਰ ਦੇ ਪ੍ਰਸਿੱਧ ਕੀਰਤਨੀਏ ਭਾਈ ਗਗਨਪ੍ਰੀਤ ਸਿੰਘ ਲੁਧਿਆਣੇ ਵਾਲੇ ਤੇ ਭਾਈ ਰਾਜਦੀਪ ਸਿੰਘ ਯੂ. ਐਸ. ਏ ਵਾਲਿਆਂ ਦੇ ਕੀਰਤਨੀ ਜੱਥੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ ।ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮਕੱੜ,
ਬਾਬਾ ਅਜੀਤ ਸਿੰਘ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ), ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ (ਬਲਬੀਰ ਕਲਾਥ ਵਾਲੇ, ) ਕਵੰਲਪ੍ਰੀਤ ਸਿੰਘ ਸਚਦੇਵਾ, ਜਗਬੀਰ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ , ਪਰਮਜੀਤ ਸਿੰਘ ਡੀਮਾਰਟੇ, ਅਵਤਾਰ ਸਿੰਘ ਮਿੱਢਾ, ਪਰਮਿੰਦਰਪਾਲ ਸਿੰਘ ਡੀਮਾਰਟੇ , ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਤੇ ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ਤੇ ਹਾਜਰ ਸਨ!