BREAKING NEWS
ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇਤਿਹਾਸਕ ਬਜਟ: ਡਾ. ਬਲਜੀਤ ਕੌਰ‘ਆਪ’ ਸਰਕਾਰ ਦੌਰਾਨ ਪੰਜਾਬ ਵਿਕਾਸ ਤੇ ਤਰੱਕੀ ਦੇ ਰਾਹ 'ਤੇ ਅੱਗੇ ਵਧ ਰਿਹਾ ਅਤੇ ਇਸ ਦੀ ਗਤੀ ਹੋਰ ਤੇਜ਼ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੇ ਨਸ਼ਿਆਂ ਦੇ ਧੰਦੇ ਨੂੰ ਮੁਕੰਮਲ ਰੂਪ ਵਿੱਚ ਕਰ ਰਹੀ ਹੈ ਖ਼ਤਮ: ਹਰਪਾਲ ਸਿੰਘ ਚੀਮਾਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਨਿਰੰਤਰ ਜੰਗ ਲੜ ਰਹੀ ਹੈ: ਬਲਤੇਜ ਪੰਨੂ

ਨੈਸ਼ਨਲ

ਰਾਮ ਰਹੀਮ ਨੂੰ ਬਰੀ ਕਰਣਾ ਅਤੇ ਬੰਦੀ ਸਿੰਘਾਂ ਦੇ ਮਾਮਲੇ ਤੇ ਚੁੱਪ ਰਹਿਣਾ ਦੇਸ਼ ਅੰਦਰ ਨਿਆਂ ਦੇ ਦੋਹਰੇ ਮਾਪਦੰਡ: ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 09, 2026 06:57 PM

ਨਵੀਂ ਦਿੱਲੀ - ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ ਕਤਲ ਕੇਸ ਵਿੱਚੋਂ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਰੀ ਕੀਤੇ ਜਾਣ 'ਤੇ ਸਖ਼ਤ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਕਿਹਾ ਦੇਸ਼ ਦਾ ਕਾਨੂੰਨ ਗੰਭੀਰ ਅਪਰਾਧਾਂ ਦੇ ਦੋਸ਼ੀਆਂ ਪ੍ਰਤੀ ਉਦਾਰਤਾ ਦਿਖਾਂਦਾ ਹੈ ਤੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਚੁੱਪ ਹੋ ਜਾਂਦਾ ਹੈ । ਉਨ੍ਹਾਂ ਕਿਹਾ ਕਿ ਰਾਮ ਰਹੀਮ ਨੂੰ ਅਤਿ ਗੰਭੀਰ ਦੋਸ਼ਾਂ ਦਾ ਅਪਰਾਧੀ ਸਾਬਿਤ ਕਰਦੇ ਹੋਏ ਓਸ ਨੂੰ ਅਦਾਲਤ ਵਲੋਂ ਸਜ਼ਾ ਲਗਾਈ ਗਈ ਸੀ ਉਪਰੰਤ ਜਦੋਂ ਤੋਂ ਸਾਧ ਨੂੰ ਵਾਰ-ਵਾਰ ਪੈਰੋਲ ਮਿਲਣੀ ਸ਼ੁਰੂ ਹੋਈ ਸੀ, ਉਦੋਂ ਤੋਂ ਹੀ ਇਹ ਕਿਆਸਰਾਈਆਂ ਲੱਗ ਰਹੀਆਂ ਸਨ ਕਿ ਸਰਕਾਰਾਂ ਅਤੇ ਕਾਨੂੰਨ ਉਸ ਦੇ ਹੱਕ ਵਿੱਚ ਭੁਗਤ ਰਹੀਆਂ ਹਨ। ਇੱਕ ਪਾਸੇ ਬਲਾਤਕਾਰੀ ਅਤੇ ਕਾਤਲ ਸਾਧ ਹੈ ਜਿਸ ਨੂੰ ਕਾਨੂੰਨ ਨਾਲ ਖਿਲਵਾੜ ਕਰਦਿਆਂ ਰਾਹਤਾਂ ਦਿੱਤੀਆਂ ਜਾ ਰਹੀਆਂ ਹਨ, ਅਤੇ ਅਸੀਂ ਓਸਦੀ ਤੁਲਨਾ ਬੰਦੀ ਸਿੰਘਾਂ ਨਾਲ ਨਹੀਂ ਕਰਦੇ ਪਰ ਉਨ੍ਹਾਂ ਨਾਲ ਕੀਤੇ ਜਾ ਰਹੇ ਵਿਤਕਰੇ ਵਿਰੁੱਧ ਬੋਲਣਾ ਵੀ ਸਾਡਾ ਫਰਜ਼ ਹੈ, ਦੂਜੇ ਪਾਸੇ ਉਹ ਬੰਦੀ ਸਿੰਘ ਹਨ ਜੋ ਬਣਦੀ ਸਜ਼ਾ ਤੋਂ ਵੀ ਵੱਧ ਸਜ਼ਾ ਭੁਗਤਣ ਦੇ ਬਾਵਜੂਦ ਪਿਛਲੇ ਲੰਮੇ ਸਮੇਂ ਤੋਂ ਧਰਮ ਦੀ ਖਾਤਰ ਜੇਲ੍ਹਾਂ ਵਿੱਚ ਬੰਦ ਹਨ। ਉਨ੍ਹਾਂ ਅਫਸੋਸ ਜਤਾਇਆ ਕਿ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਸਿੱਖ ਕੈਦੀਆਂ ਨੂੰ ਨਾ ਫਰਲੋ/ਪੈਰੋਲ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਰਿਹਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਭਾਰਤੀ ਲੋਕਤੰਤਰ ਵਿੱਚ ਨਿਆਂ ਦੇ ਦੋਹਰੇ ਮਾਪਦੰਡਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇੱਕ ਸੰਗੀਨ ਜ਼ੁਰਮਾਂ ਵਾਲੇ ਵਿਅਕਤੀ ਨੂੰ ਬਰੀ ਕਰਨਾ ਅਤੇ ਸਿੱਖਾਂ ਨਾਲ ਲਗਾਤਾਰ ਵਿਤਕਰਾ ਕਰਨਾ ਇਹ ਸਾਬਤ ਕਰਦਾ ਹੈ ਕਿ ਦੇਸ਼ ਵਿੱਚ ਕਾਨੂੰਨ ਸਭ ਲਈ ਬਰਾਬਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਹੈਰਾਨੀਜਨਕ ਹੈ ਅਤੇ ਸਿੱਖ ਕੌਮ ਦੇ ਮਨਾਂ ਵਿੱਚ ਬੇਗਾਨਗੀ ਦੇ ਅਹਿਸਾਸ ਨੂੰ ਹੋਰ ਗੂੜ੍ਹਾ ਕਰਦਾ ਹੈ। ਇਸ ਮੌਕੇ ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਉਂਕਾਰ ਸਿੰਘ ਅਤੇ ਮੈਂਬਰ ਭਾਈ ਸ਼ੁਭਦੀਪ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਅਮਨਦੀਪ ਸਿੰਘ, ਭਾਈ ਮਨਿੰਦਰ ਸਿੰਘ, ਭਾਈ ਕਰਨੈਲ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਪਲਵਿੰਦਰ ਸਿੰਘ, ਭਾਈ ਗੁਰਵਿੰਦਰ ਸਿੰਘ ਅਤੇ ਭਾਈ ਬਿਕਰਮਜੀਤ ਸਿੰਘ ਸਮੇਤ ਵਡੀ ਗਿਣਤੀ ਵਿਚ ਰਾਗੀ ਸਿੰਘ ਹਾਜਿਰ ਸਨ ।

Have something to say? Post your comment

 
 
 
 

ਨੈਸ਼ਨਲ

ਸਰਨਾ ਦੀ ਅਗਵਾਈ ਹੇਠ ਸਿੱਖ ਵਫ਼ਦ ਨੇ ਇਰਾਨੀ ਦੂਤਾਵਾਸ ਦਾ ਦੌਰਾ ਕਰਕੇ ਦੁੱਖ ਪ੍ਰਗਟ ਕੀਤਾ ਅਤੇ ਜੰਗਬੰਦੀ ਲਈ ਕੀਤੀ ਅਰਦਾਸ

ਬੇਅਦਬੀਆਂ ਰੋਕਣ ਲਈ ਸਰਕਾਰ ਨੂੰ ਅਤੇ ਗੁਰੁਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਹੀ ਕੋਈ ਠੋਸ ਕਦਮ ਚੁੱਕਣੇ ਚਾਹੀਦੇ ਹਨ-ਭਾਈ ਅਤਲਾ

ਨੰਦ ਕਿਸ਼ੋਰ ਯਾਦਵ ਨੇ ਤਖ਼ਤ ਪਟਨਾ ਸਾਹਿਬ ਨਤਮਸਤਕ ਹੋ ਕੇ ਗੁਰੂ ਮਹਾਰਾਜ ਦਾ ਕੀਤਾ ਸ਼ੁਕਰਾਨਾ

ਕ੍ਰਿਸ਼ਨਾ ਵੈਲਫੇਅਰ ਸੋਸਾਇਟੀ ਟਰੱਸਟ ਨੇ ਮਹਿਲਾ ਦਿਵਸ 'ਤੇ "ਮਹਿਲਾ ਸ਼ਕਤੀ ਪੁਰਸਕਾਰ" ਦਾ ਕੀਤਾ ਆਯੋਜਨ

ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਘਰੇਲੂ 60 ਰੁਪਏ ਅਤੇ ਵਪਾਰਕ 114.5 ਰੁਪਏ

ਡੇਰਾ ਸਿਰਸਾ ਮੁਖੀ ਨੂੰ ਪੱਤਰਕਾਰ ਛਤਰਪਤੀ ਕਤਲ ਕੇਸ ਵਿਚ ਬਰੀ ਕਰਨ ਦਾ ਫੈਸਲਾ ਬੇਹੱਦ ਮੰਦਭਾਗਾ: ਦਿੱਲੀ ਗੁਰਦੁਆਰਾ ਕਮੇਟੀ

ਗੈਸ ਸਿਲੰਡਰ ਦੀਆਂ ਵਧਦੀਆਂ ਕੀਮਤਾਂ ਕਾਰਨ ਜਨਤਾ ਪ੍ਰੇਸ਼ਾਨ, ਸਰਕਾਰ ਤੁਰੰਤ ਕੀਮਤਾਂ ਘਟਾਏ - ਪਰਮਜੀਤ ਸਿੰਘ ਪੰਮਾ

ਗੰਭੀਰ ਅਪਰਾਧਾਂ ਦੇ ਦੋਸ਼ੀ ਰਾਮ ਰਹੀਮ ਨੂੰ ਅਦਾਲਤ ਵੱਲੋਂ ਬਰੀ ਕੀਤਾ ਜਾਣਾ ਇਨਸਾਫ਼ ਪਸੰਦ ਵਿਅਕਤੀਆਂ ਲਈ ਵੱਡਾ ਧੱਕਾ: ਪਰਮਜੀਤ ਸਿੰਘ ਵੀਰਜੀ

ਨੈਸ਼ਨਲ ਅਕਾਲੀ ਦਲ ਨੇ ਰਾਸ਼ਟਰੀ ਕਾਰਜਕਾਰਨੀ ਦਾ ਕੀਤਾ ਐਲਾਨ, ਦੇਸ਼ ਵਿਆਪੀ ਵਿਸਥਾਰ ਦੀ ਤਿਆਰੀ ਕੀਤੀ

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਉਂ ਨਹੀਂ ??? ਵੀਰਜੀ