BREAKING NEWS
ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇਤਿਹਾਸਕ ਬਜਟ: ਡਾ. ਬਲਜੀਤ ਕੌਰ‘ਆਪ’ ਸਰਕਾਰ ਦੌਰਾਨ ਪੰਜਾਬ ਵਿਕਾਸ ਤੇ ਤਰੱਕੀ ਦੇ ਰਾਹ 'ਤੇ ਅੱਗੇ ਵਧ ਰਿਹਾ ਅਤੇ ਇਸ ਦੀ ਗਤੀ ਹੋਰ ਤੇਜ਼ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੇ ਨਸ਼ਿਆਂ ਦੇ ਧੰਦੇ ਨੂੰ ਮੁਕੰਮਲ ਰੂਪ ਵਿੱਚ ਕਰ ਰਹੀ ਹੈ ਖ਼ਤਮ: ਹਰਪਾਲ ਸਿੰਘ ਚੀਮਾਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਨਿਰੰਤਰ ਜੰਗ ਲੜ ਰਹੀ ਹੈ: ਬਲਤੇਜ ਪੰਨੂ

ਪੰਜਾਬ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੇ ਨਸ਼ਿਆਂ ਦੇ ਧੰਦੇ ਨੂੰ ਮੁਕੰਮਲ ਰੂਪ ਵਿੱਚ ਕਰ ਰਹੀ ਹੈ ਖ਼ਤਮ: ਹਰਪਾਲ ਸਿੰਘ ਚੀਮਾ

ਕੌਮੀ ਮਾਰਗ ਬਿਊਰੋ | March 09, 2026 07:00 PM

ਚੰਡੀਗੜ੍ਹ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜਪਾਲ ਦੇ ਭਾਸ਼ਣ ’ਤੇ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਰੂਪਰੇਖਾ ਪੇਸ਼ ਕੀਤੀ ਅਤੇ ਸਦਨ ਤੋਂ ਵਾਕਆਊਟ ਕਰਨ ਵਾਲੇ ਕਾਂਗਰਸੀ ਮੈਂਬਰਾਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਇਸ ਲਈ ਚਲੇ ਗਏ ਕਿਉਂਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਕੀਤੀ ਸੂਬੇ ਦੀ ਤਰੱਕੀ ਅਤੇ ਵਿਕਾਸ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਹੋ ਰਿਹਾ ਹੈ।

ਨੌਜਵਾਨ ਸਸ਼ਕਤੀਕਰਨ ਅਤੇ ਰੁਜ਼ਗਾਰ ’ਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ’ਆਪ’ ਸਰਕਾਰ ਨੇ ਆਪਣੇ ਕਾਰਜਕਾਲ ਦੀ ਸ਼ੁਰੂਆਤ 30, 000 ਸਰਕਾਰੀ ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕਰਕੇ ਇੱਕ ਮਜ਼ਬੂਤ ਸੰਦੇਸ਼ ਨਾਲ ਕੀਤੀ ਸੀ । ਉਨ੍ਹਾਂ ਕਿਹਾ, ‘‘ ਹੁਣ ਤੱਕ ਸੂਬਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ 63, 000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਇਸ ਇਤਿਹਾਸਕ ਪਹਿਲਕਦਮੀ ਨੇ ਨੌਜਵਾਨ ਪੀੜ੍ਹੀ ਦਾ ਭਰੋਸਾ ਸੂਬਾ ਸਰਕਾਰ ਵਿੱਚ ਹੋਰ ਬਹਾਲ ਕੀਤਾ ਹੈ ਅਤੇ ਇਸ ਨਾਲ ਨੌਜਾਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ 'ਤੇ ਵੀ ਰੋਕ ਲੱਗੀ ਹੈ।’’

ਹੁਨਰ ਵਿਕਾਸ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤਕਨੀਕੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਵੀ ਅਹਿਮ ਕਦਮ ਚੁੱਕੇ ਹਨ। ਇਸ ਤੋਂ ਇਲਾਵਾ ਹੁਨਰ ਵਿਕਾਸ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਸਰਕਾਰ ਨੇ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਦੀ ਸਮਰੱਥਾ ਵਿੱਚ 20000 ਸੀਟਾਂ ਦਾ ਵਾਧਾ ਕੀਤਾ ਹੈ, ।’’ ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਦੀਆਂ 35000 ਆਈ.ਟੀ.ਆਈ. ਸੀਟਾਂ ਵਿੱਚੋਂ ਵੀ ਕਈ ਖਾਲੀ ਰਹਿੰਦੀਆਂ ਸਨ।

ਨਸ਼ਿਆਂ ਦੇ ਮੁਕੰਮਲ ਖਾਤਮੇ ਬਾਰੇ ਬੋਲਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸੱਤਾਧਾਰੀ ਪਾਰਟੀਆਂ ਪੰਜਾਬ ਵਿੱਚ ਨਸ਼ਿਆਂ ਦੀ ਲਾਹਣਤ ਨੂੰ ਠੱਲ੍ਹ ਪਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀਆਂ। ਉਨ੍ਹਾਂ ਨੇ ਸਦਨ ਨੂੰ ਯਾਦ ਦਿਵਾਇਆ ਕਿ ਬਦਨਾਮ ਸ਼ਬਦ ’ਚਿੱਟਾ’ ਅਕਾਲੀ-ਭਾਜਪਾ ਗੱਠਜੋੜ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਮੱੱਥੇ 'ਤੇ ਮੜ੍ਹਿਆ ਗਿਆ ਸੀ। ਉਨ੍ਹਾਂ ਕਿਹਾ, "ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਵਿੱਤਰ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਸਹੁੰ ਚੁੱਕੀ ਸੀ, ਪਰ ਆਪਣੇ ਸ਼ਾਸਨ ਦੌਰਾਨ ਨਸ਼ਿਆ ਨੂੰ ਰੋਕਣ ਵਿੱਚ ਉਹ ਵੀ ਪੂਰੀ ਤਰ੍ਹਾਂ ਅਸਫਲ ਰਹੇ।’’

‘ਆਪ’ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਕੀਤੀ ਕਾਰਵਾਈ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਇਸ ਦੇ ਬਿਲਕੁਲ ਉਲਟ, ’ਆਪ’ ਸਰਕਾਰ ਆਪਣੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਰਾਹੀਂ ਸੂਬੇ ਵਿੱਚੋਂ ਨਸ਼ਿਆਂ ਦੇ ਧੰਦੇ ਨੂੰ ਮੁਕੰਮਲ ਰੂਪ ਵਿੱਖ ਖਤਮ ਕਰਨ ਲਈ ਯਤਨ ਕਰ ਰਹੀ ਹੈ।’’

ਸਮਾਜਿਕ ਨਿਆਂ ਅਤੇ ਸਮਾਨਤਾ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਦੇ ਨੇਤਾ ਵਜੋਂ ਆਪਣੇ ਸਮੇਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਵਕੀਲਾਂ ਦੀ ਭਰਤੀ ਦੌਰਾਨ ਅਨੁਸੂਚਿਤ ਜਾਤੀ ਰਾਖਵੇਂਕਰਨ ਦੀ ਉਨ੍ਹਾਂ ਦੀ ਮੰਗ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ। ਉਨ੍ਹਾਂ ਕਿਹਾ, ‘‘ਅੱਜ, ’ਆਪ’ ਸਰਕਾਰ ਅਧੀਨ, ਇਹ ਰਾਖਵਾਂਕਰਨ ਅਧਿਕਾਰਤ ਤੌਰ ’ਤੇ ਪੇਸ਼ ਕੀਤਾ ਗਿਆ ਹੈ, ਜਿਸਦੇ ਨਤੀਜੇ ਵਜੋਂ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਸਬੰਧਤ 58 ਵਕੀਲਾਂ ਦੀ ਸਫਲਤਾਪੂਰਵਕ ਭਰਤੀ ਕੀਤੀ ਗਈ ਹੈ।’’

ਖੇਤੀਬਾੜੀ ਖੇਤਰ ਵਿੱਚ ਭਗਵੰਤ ਮਾਨ ਸਰਕਾਰ ਦੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਯਤਨਾਂ ’ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, ‘‘ਆਪ ਸਰਕਾਰ ਨੇ ਹਜ਼ਾਰਾਂ ਏਕੜ ਖੇਤੀ ਯੋਗ ਜ਼ਮੀਨ ਲਈ ਨਹਿਰੀ ਪਾਣੀ ਦੀ ਸਿੰਚਾਈ ਨੂੰ ਯਕੀਨੀ ਬਣਾਇਆ ਹੈ, ਜੋ ਸਿੰਚਾਈ ਲਈ ਨਹਿਰੀ ਪਾਣੀ ਲਈ ਦਹਾਕਿਆਂ ਤੋਂ ਅਣਗੌਲਿਆ ਸਨ।’’

ਆਪਣੇ ਸੰਬੋਧਨ ਦੀ ਸਮਾਪਤੀ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੌਜੂਦਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੀ ਇਕਲੌਤੀ ਸਰਕਾਰ ਵਜੋਂ ਡੱਟ ਕੇ ਖੜ੍ਹੀ ਹੈ , ਜਿਸਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਅਤੇ ਸਾਰੀਆਂ ਗਰੰਟੀਆਂ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ।

 

Have something to say? Post your comment

 
 
 
 

ਪੰਜਾਬ

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ

ਗੁਰਦਵਾਰਾ ਅੰਬ ਸਾਹਿਬ ਦੀ ਜਮੀਨ ਧੋਖੇ ਨਾਲ ਵੇਚਣ ਦਾ ਮਾਮਲਾ- ਐਡਵੋਕੇਟ ਧਾਮੀ ਨੇ ਸਕੱਤਰ ਸ੍ਰ ਪ੍ਰਤਾਪ ਸਿੰਘ ਨੂੰ ਕੀਤਾ ਮੁਅੱਤਲ

ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸਰਕਾਰ ਵੱਲੋਂ ਬਿਜਲੀ ਨਿਗਮ ਨੂੰ ਫੇਲ ਕਰਨ ਦੀ ਸਾਜਿਸ਼

ਅਕਾਲੀ ਦਲ ਨੇ ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ’ਤੇ ਲਾਠੀਚਾਰਜ ਦੀ ਕੀਤੀ ਨਿਖੇਧੀ

ਜਥੇਦਾਰ ਗੜਗੱਜ ਨੇ ਪੰਜਾਬ ਯੂਨੀਵਰਸਿਟੀ ਵਿਖੇ ਸਿੱਖ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਦੀ ਕੀਤੀ ਨਿੰਦਾ , ਦੋਸ਼ੀਆਂ ਅਧਿਕਾਰੀਆਂ ਖ਼ਿਲਾਫ਼ ਹੋਵੇ ਕਾਰਵਾਈ

ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇਤਿਹਾਸਕ ਬਜਟ: ਡਾ. ਬਲਜੀਤ ਕੌਰ

ਬਾਬਾ ਦੀਪ ਸਿੰਘ ਫੈਡਰੇਸ਼ਨ ਦੇ ਪ੍ਰਧਾਨ ਰਸ਼ਪਾਲ ਸਿੰਘ ਬਾਗੀ ਭਾਜਪਾ ਵਿੱਚ ਸ਼ਾਮਿਲ

‘ਆਪ’ ਸਰਕਾਰ ਦੌਰਾਨ ਪੰਜਾਬ ਵਿਕਾਸ ਤੇ ਤਰੱਕੀ ਦੇ ਰਾਹ 'ਤੇ ਅੱਗੇ ਵਧ ਰਿਹਾ ਅਤੇ ਇਸ ਦੀ ਗਤੀ ਹੋਰ ਤੇਜ਼ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੁਨੀਲ ਜਾਖੜ ਨੇ ਆਪ ਸਰਕਾਰ ਦੇ ਬਜਟ ‘ਤੇ ਉਠਾਇਆ ਸਵਾਲ: “ਪੈਸਾ ਕਿੱਥੇ ਹੈ?”